Moga Sex Scandal Case: ਅਦਾਲਤ ਨੇ ਸੁਣਾਈ ਸਾਬਕਾ SSP ਸਮੇਤ 4 ਸਾਬਕਾ ਅਧਿਕਾਰੀਆਂ ਨੂੰ 5-5 ਸਾਲ ਦੀ ਸਜ਼ਾ

ਵਿਸ਼ੇਸ਼ ਜੱਜ  ਰਾਕੇਸ਼ ਗੁਪਤਾ ਨੇ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਅਤੇ ਜਬਰੀ ਵਸੂਲੀ ਦਾ ਦੋਸ਼ੀ ਪਾਇਆ ਸੀ। ਇਸ ਮਾਮਲੇ ਵਿੱਚ ਦੋਸ਼ੀਆਂ ਨੂੰ ਸ਼ੁੱਕਰਵਾਰ ਨੂੰ ਸਜ਼ਾ ਸੁਣਾਈ ਜਾਣੀ ਸੀ, ਪਰ ਬਹਿਸ ਪੂਰੀ ਨਾ ਹੋਣ ਕਾਰਨ ਅੱਜ ਸਜ਼ਾ ਮੁਲਤਵੀ ਕਰ ਦਿੱਤੀ ਗਈ ਸੀ। 

Share:

ਮੋਗਾ ਸੈਕਸ ਸਕੈਂਡਲ ਮਾਮਲੇ ਵਿੱਚ ਅੱਜ ਪੰਜਾਬ ਦੇ ਚਾਰ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਸਜ਼ਾ ਸੁਣਾਈ ਗਈ। ਦੋਸ਼ੀ ਦਵਿੰਦਰ ਸਿੰਘ ਗਰਚਾ, ਪਰਮਦੀਪ ਸਿੰਘ ਸੰਧੂ ਅਤੇ ਅਮਰਜੀਤ ਸਿੰਘ ਨੂੰ ਪੰਜ-ਪੰਜ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਜਦੋਂ ਕਿ ਦੋਸ਼ੀ ਰਮਨ ਕੁਮਾਰ ਨੂੰ 8 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।

ਬਹਿਸ ਪੂਰੀ ਨਾ ਹੋਣ ਕਾਰਨ ਮੁਲਤਵੀ ਕਰ ਦਿੱਤੀ ਸੀ ਸਜ਼ਾ

ਵਿਸ਼ੇਸ਼ ਜੱਜ  ਰਾਕੇਸ਼ ਗੁਪਤਾ ਨੇ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਅਤੇ ਜਬਰੀ ਵਸੂਲੀ ਦਾ ਦੋਸ਼ੀ ਪਾਇਆ ਸੀ। ਇਸ ਮਾਮਲੇ ਵਿੱਚ ਦੋਸ਼ੀਆਂ ਨੂੰ ਸ਼ੁੱਕਰਵਾਰ ਨੂੰ ਸਜ਼ਾ ਸੁਣਾਈ ਜਾਣੀ ਸੀ, ਪਰ ਬਹਿਸ ਪੂਰੀ ਨਾ ਹੋਣ ਕਾਰਨ ਅੱਜ ਸਜ਼ਾ ਮੁਲਤਵੀ ਕਰ ਦਿੱਤੀ ਗਈ। ਹੁਣ ਦੋਸ਼ੀਆਂ ਨੂੰ ਅੱਜ ਸਜ਼ਾ ਸੁਣਾਈ ਜਾਵੇਗੀ।

ਇਹ ਹਨ ਦੋਸ਼ੀ

ਦੋਸ਼ੀ ਠਹਿਰਾਏ ਗਏ ਅਧਿਕਾਰੀਆਂ ਵਿੱਚ ਮੋਗਾ ਦੇ ਤਤਕਾਲੀ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਦਵਿੰਦਰ ਸਿੰਘ ਗਰਚਾ, ਮੋਗਾ ਦੇ ਤਤਕਾਲੀ ਪੁਲਿਸ ਸੁਪਰਡੈਂਟ (ਹੈੱਡਕੁਆਰਟਰ) ਪਰਮਦੀਪ ਸਿੰਘ ਸੰਧੂ, ਮੋਗਾ ਦੇ ਤਤਕਾਲੀ ਸਟੇਸ਼ਨ ਹਾਊਸ ਅਫਸਰ (ਐਸਐਚਓ) ਰਮਨ ਕੁਮਾਰ ਅਤੇ ਪੁਲਿਸ ਸਟੇਸ਼ਨ ਸਿਟੀ ਮੋਗਾ ਦੇ ਤਤਕਾਲੀ ਐਸਐਚਓ ਇੰਸਪੈਕਟਰ ਅਮਰਜੀਤ ਸਿੰਘ ਸ਼ਾਮਲ ਹਨ। ਅਦਾਲਤ ਨੇ ਦਵਿੰਦਰ ਸਿੰਘ ਗਰਚਾ ਅਤੇ ਪੀਐਸ ਸੰਧੂ ਨੂੰ ਭ੍ਰਿਸ਼ਟਾਚਾਰ ਰੋਕਥਾਮ (ਪੀਸੀ) ਐਕਟ ਦੀ ਧਾਰਾ 13(1)(ਡੀ) ਦੇ ਨਾਲ ਪੜ੍ਹੀ ਗਈ ਧਾਰਾ 13(2) ਦੇ ਤਹਿਤ ਦੋਸ਼ੀ ਪਾਇਆ।

ਇਹ ਵੀ ਪੜ੍ਹੋ