MOHALI: ਐਂਟੀ ਗੈਂਗਸਟਰ ਟਾਸਕ ਫੋਰਸ ਨੇ ਲਾਰੈਂਸ ਗੈਂਗ ਦੇ ਸਰਗਨਾ ਵਿੱਕੀ ਨੂੰ ਕੀਤਾ ਕਾਬੂ

ਖ਼ਤਰਨਾਕ ਅਪਰਾਧੀਆਂ ਦੀ ਸ਼੍ਰੇਣੀ ਵਿੱਚ ਸ਼ਾਮਲ ਵਿੱਕੀ ਸਾਲ 2018 ਵਿੱਚ ਰਾਜਸਥਾਨ ਦੇ ਸ੍ਰੀਗੰਗਾਨਗਰ ਵਿੱਚ ਹੋਏ ਇੱਕ ਮੁਕਾਬਲੇ ਵਿੱਚ ਵੀ ਸ਼ੂਟਰ ਵਜੋਂ ਸ਼ਾਮਲ ਸੀ। ਉਸ ਵਿਰੁੱਧ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ 20 ਕੇਸ ਦਰਜ ਹਨ।

Share:

ਹਾਈਲਾਈਟਸ

  • ਉਸ ਦੇ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਨਾਲ ਵੀ ਸਬੰਧ ਹਨ

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਗੈਂਗਸਟਰ ਵਿਕਰਮਜੀਤ ਸਿੰਘ ਉਰਫ ਵਿੱਕੀ ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ ਹੈ। ਵਿੱਕੀ ਜੋ ਕਿ ਲਾਰੈਂਸ ਗੈਂਗ ਲਈ ਕੰਮ ਕਰਦਾ ਹੈ, ਉਸ ਵਿਰੁੱਧ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ 20 ਕੇਸ ਦਰਜ ਹਨ। ਇਨ੍ਹਾਂ ਵਿੱਚ ਕਤਲ ਤੋਂ ਇਲਾਵਾ ਕਤਲ ਦੀ ਕੋਸ਼ਿਸ਼ ਅਤੇ ਯੂਏਪੀਏ ਵਰਗੇ ਗੰਭੀਰ ਮਾਮਲੇ ਸ਼ਾਮਲ ਹਨ। ਉਹ ਰਾਜਸਥਾਨ ਦੇ ਸ਼੍ਰੀਗੰਗਾਨਗਰ ਵਿੱਚ ਮਸ਼ਹੂਰ ਜੌਰਡਨ ਕਤਲ ਕੇਸ ਵਿੱਚ ਲੋੜੀਂਦਾ ਸੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ 'ਤੇ ਗੈਂਗਸਟਰ ਵਿਕਰਮਜੀਤ ਸਿੰਘ ਉਰਫ ਵਿੱਕੀ ਦੀ ਗ੍ਰਿਫਤਾਰੀ ਦੀ ਜਾਣਕਾਰੀ ਦਿੱਤੀ ਹੈ। ਡੀਜੀਪੀ ਮੁਤਾਬਕ ਵਿੱਕੀ ਕੈਨੇਡਾ ਸਥਿਤ ਲਾਰੈਂਸ ਗੈਂਗ ਦੇ ਗੋਲਡੀ ਬਰਾੜ ਅਤੇ ਹੋਰ ਗੈਂਗਸਟਰਾਂ ਦੇ ਇਸ਼ਾਰੇ 'ਤੇ ਕੰਮ ਕਰਦਾ ਸੀ। ਉਸ ਦੇ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਨਾਲ ਵੀ ਸਬੰਧ ਹਨ। 

 

ਜਾਰਡਨ ਦਾ ਵਰਕਆਊਟ ਕਰਦੇ ਸਮੇਂ ਕੀਤਾ ਸੀ ਕਤਲ

ਫੜੇ ਗਏ ਗੈਂਗਸਟਰ ਵਿਕਰਮਜੀਤ ਸਿੰਘ ਉਰਫ ਵਿੱਕੀ ਨੇ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਸਾਲ 2018 'ਚ ਸ਼੍ਰੀਗੰਗਾਨਗਰ 'ਚ ਵਿਨੋਦ ਚੌਧਰੀ ਉਰਫ ਜਾਰਡਨ ਨਾਂ ਦੇ ਹਿਸਟਰੀਸ਼ੀਟਰ ਦਾ ਕਤਲ ਕਰ ਦਿੱਤਾ ਸੀ। ਇਨ੍ਹਾਂ ਲੋਕਾਂ ਨੇ ਸਵੇਰੇ 5.30 ਵਜੇ ਜੌਰਡਨ ਨੂੰ ਉਦੋਂ ਗੋਲੀ ਮਾਰ ਦਿੱਤੀ ਜਦੋਂ ਉਹ ਸ਼੍ਰੀਗੰਗਾਨਗਰ ਦੇ ਇੱਕ ਜਿਮ ਵਿੱਚ ਵਰਕਆਊਟ ਕਰ ਰਿਹਾ ਸੀ। ਉਸ ਕਤਲ ਕੇਸ ਵਿੱਚ ਵਿੱਕੀ ਦੇ ਨਾਲ ਮੌਜੂਦ ਉਸ ਦੇ ਦੋ ਸਾਥੀਆਂ ਵਿੱਚੋਂ ਇੱਕ ਗੈਂਗਸਟਰ ਅੰਕਿਤ ਭਾਦੂ ਸੀ। ਕਤਲ ਦੇ ਸਮੇਂ ਜਾਰਡਨ ਜਿਮ 'ਚ ਇਕੱਲਾ ਵਰਕਆਊਟ ਕਰ ਰਿਹਾ ਸੀ।

 

ਮੋਹਾਲੀ 'ਚ ਹੋਇਆ ਸੀ ਅੰਕਿਤ ਭਾਦੂ ਦਾ ਐਨਕਾਊਂਟਰ 

ਸ਼੍ਰੀ ਗੰਗਾਨਗਰ ਦੇ ਬਹੁਤ ਹੀ ਮਸ਼ਹੂਰ ਜੌਰਡਨ ਕਤਲ ਕਾਂਡ ਤੋਂ ਬਾਅਦ ਰਾਜਸਥਾਨ ਪੁਲਿਸ ਗੈਂਗਸਟਰ ਅੰਕਿਤ ਭਾਦੂ ਦੇ ਪਿੱਛੇ ਸੀ। ਸਾਲ 2019 'ਚ ਅੰਕਿਤ ਭਾਦੂ ਮੋਹਾਲੀ ਦੇ ਜ਼ੀਰਕਪੁਰ ਇਲਾਕੇ 'ਚ ਲੁਕਿਆ ਹੋਇਆ ਸੀ, ਜਦੋਂ ਰਾਜਸਥਾਨ ਪੁਲਿਸ ਨੇ ਪੰਜਾਬ ਪੁਲਿਸ ਨਾਲ ਮਿਲ ਕੇ ਉਸ ਦਾ ਐਨਕਾਊਂਟਰ ਕੀਤਾ ਸੀ। 25 ਸਾਲਾ ਅੰਕਿਤ ਭਾਦੂ ਖਿਲਾਫ ਕਰੀਬ 22 ਮਾਮਲੇ ਦਰਜ ਕੀਤੇ ਗਏ ਸਨ।

ਇਹ ਵੀ ਪੜ੍ਹੋ