ਪੰਜਾਬ 'ਚ 500 ਤੋਂ ਵੱਧ ਅਨਾਜ ਮੰਡੀਆਂ ਬੰਦ, ਸੜਕਾਂ ਜਾਮ ਕਰਨਗੇ ਕਿਸਾਨ

ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇਸ ਫੈਸਲੇ ਦੀ ਕਈ ਕਿਸਾਨ ਜਥੇਬੰਦੀਆਂ ਨੇ ਨਿਖੇਧੀ ਕੀਤੀ। ਇਹ ਫੈਸਲਾ ਵਾਪਸ ਲੈਣ ਦੀ ਮੰਗ ਕੀਤੀ ਗਈ। ਇਸ ਫੈਸਲੇ ਨੂੰ ਲੈਕੇ ਕਿਸਾਨ ਆਉਣ ਵਾਲੇ ਦਿਨਾਂ 'ਚ ਰੋਸ ਮੁਜਾਹਰੇ ਕਰਨਗੇ। ਸੜਕਾਂ ਜਾਮ ਕਰਨ ਦਾ ਸੱਦਾ ਵੀ ਦਿੱਤਾ ਗਿਆ।

Share:

ਹਾਈਲਾਈਟਸ

  • ਮੰਡੀਆਂ
  • ਸੜਕਾਂ ਜਾਮ

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸੀਜ਼ਨ ਦੇ ਪੂਰੀ ਤਰ੍ਹਾਂ ਖਤਮ ਹੋਣ ਪਹਿਲਾਂ ਹੀ ਸੂਬੇ ਅੰਦਰ 510 ਅਨਾਜ ਮੰਡੀਆਂ ਬੰਦ ਕਰਨ ਦਾ ਐਲਾਨ ਕਰ ਦਿੱਤਾ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਨੇ ਇਸਦੀ ਨਿਖੇਧੀ ਕੀਤੀ।  ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਨੇ ਇਹ ਮੰਡੀਆਂ ਤੁਰੰਤ ਮੁੜ ਚਾਲੂ ਕਰਨ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਫੈਸਲੇ ਰਾਹੀਂ ਬਿਨਾਂ ਵਜ੍ਹਾ ਸੈਂਕੜੇ ਮੰਡੀਆਂ ‘ਚ ਸਰਕਾਰੀ ਖਰੀਦ ਠੱਪ ਕਰਕੇ ਮਾਨ ਸਰਕਾਰ ਮੰਡੀਆਂ ਨੂੰ ਨਿੱਜੀ ਵਪਾਰੀਆਂ ਅਤੇ ਸਾਮਰਾਜੀ ਕਾਰਪੋਰੇਟਾਂ ਦੇ ਹਵਾਲੇ ਕਰਨ ਲਈ ਮੋਦੀ-ਮਾਰਕਾ ਕਾਲੇ ਖੇਤੀ ਕਾਨੂੰਨਾਂ ਵਾਲੀ ਨੀਤੀ ਲਾਗੂ ਕਰ ਰਹੀ ਹੈ। ਕਿਸਾਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ  ਕਿ ਜੇਕਰ ਇਨ੍ਹਾਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਤੁਰੰਤ ਮੁੜ ਚਾਲੂ ਨਾ ਕੀਤੀ ਗਈ ਤਾਂ ਜਥੇਬੰਦੀ ਤਿੱਖਾ ਜਨਤਕ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ। ਫੌਰੀ ਰੋਸ ਵਜੋਂ ਜਥੇਬੰਦੀ ਦੇ ਸਥਾਨਕ ਆਗੂਆਂ ਨੂੰ ਮੰਡੀਆਂ ‘ਚ ਰੁਲ਼ ਰਹੇ ਕਿਸਾਨਾਂ ਸਮੇਤ ਆਪਣੇ ਇਲਾਕੇ ਦੀਆਂ ਨੇੜਲੀਆਂ ਹਾਈਵੇ ਸੜਕਾਂ ਜਾਮ ਕਰਨ ਦਾ ਸੱਦਾ ਦਿੱਤਾ ਗਿਆ। ਦੱਸ ਦਈਏ ਕਿ ਸਰਕਾਰ ਵੱਲੋਂ 18 ਜ਼ਿਲਿਆਂ ਦੀਆਂ 510 ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਬੰਦ ਕਰਨ ਦਾ ਫੈਸਲਾ ਲਿਆ ਗਿਆ ਜਿਸਦੀ ਸਖ਼ਤ ਨਿਖੇਧੀ ਕੀਤੀ ਜਾ ਰਹੀ ਹੈ।

ਝੋਨੇ ਦੀ ਕਟਾਈ ਹਾਲੇ ਬਾਕੀ 

ਸੂਬਾ ਪ੍ਰਧਾਨ ਉਗਰਾਹਾਂ ਨੇ ਦੱਸਿਆ ਕਿ ਜਿਹੜਾ ਪੂਸਾ-44 ਅਤੇ ਝੋਨਾ ਮੱਕੀਆਂ ਵੱਢ ਕੇ ਬੀਜਿਆ ਹੈ ਉਹ ਤਾਂ ਹਾਲੇ ਖੇਤਾਂ ਵਿੱਚ ਹੀ ਖੜ੍ਹਾ ਹੈ। ਪਿਛੇਤਾ ਝੋਨਾ ਹਾਲੇ ਵੱਢਣ ਵਾਲਾ ਹੈ। ਸਰਕਾਰ ਨੂੰ ਪਤਾ ਨਹੀਂ ਕੌਣ ਕਹਿ ਰਿਹਾ ਹੈ ਕਿ ਝੋਨਾ ਮੰਡੀਆਂ ਵਿੱਚ ਆ ਨਹੀਂ ਰਿਹਾ। ਉਹਨਾਂ  ਸਰਕਾਰੀ ਖਰੀਦ ਏਜੰਸੀਆਂ ਅਤੇ ਸ਼ੈਲਰ ਮਾਲਕਾਂ ਨੂੰ ਚਿਤਾਵਨੀ ਦਿੱਤੀ ਕਿ ਹੁਣ ਸਮਾਂ ਪਹਿਲਾਂ ਵਾਲਾ ਨਹੀਂ ਰਿਹਾ। ਜਥੇਬੰਦੀਆਂ ਕਿਸਾਨਾਂ ਦੀ ਲੁੱਟ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਨਗੀਆਂ। 

ਇਹ ਵੀ ਪੜ੍ਹੋ