ਪੰਜਾਬ ਸਰਕਾਰ ਦੇ ਕੈਬਿਨੇਟ ਮੰਤਰੀਆਂ ਦੀ ਹੋਈ ਬੱਲੇ-ਬੱਲੇ, ਹੁਣ ਲਗਜ਼ਰੀ ਗੱਡੀਆਂ ਵਿੱਚ ਘੁਮਦੇ ਨਜ਼ਰ ਆਉਣਗੇ

ਸਰਕਾਰ ਨੇ ਪਹਿਲੀ ਵਾਰ 10 ਮੰਤਰੀਆਂ ਨੂੰ 1-1 ਇਨੋਵਾ ਕ੍ਰਿਸਟਾ ਅਤੇ ਬੋਲੇਰੋ ਟਾਪ ਮਾਡਲ ਕਾਰ ਦਿੱਤੀ ਹੈ। ਇਸ ਨਾਲ ਹੁਣ ਰਸਤੇ ਵਿੱਚ ਗੱਡੀਆਂ ਖ਼ਰਾਬ ਹੋਣ ਦੀ ਸਮੱਸਿਆ ਤੋਂ ਵੀ ਨਿਜ਼ਾਤ ਮਿਲੇਗੀ। ਪੰਜਾਬ ਸਰਕਾਰ ਨੇ ਗੱਡੀਆਂ ਖਰੀਦਣ ਤੇ 3 ਕਰੋੜ ਰੁਪਏ ਖਰਚ ਕੀਤੇ ਹਨ।

Share:

ਪੰਜਾਬ ਸਰਕਾਰ ਦੇ ਕੈਬਿਨੇਟ ਮੰਤਰੀਆਂ ਹੁਣ ਤੋਹਫ਼ਾ ਮਿਲਣ ਜਾ ਰਿਹਾ ਹੈ। ਮਾਨ ਸਰਕਾਰ ਵਲੋਂ ਵੱਡਾ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਪਹਿਲੀ ਵਾਰ 10 ਮੰਤਰੀਆਂ ਨੂੰ 1-1 ਇਨੋਵਾ ਕ੍ਰਿਸਟਾ ਅਤੇ ਬੋਲੇਰੋ ਟਾਪ ਮਾਡਲ ਕਾਰ ਦਿੱਤੀ ਹੈ। ਇਸ ਨਾਲ ਹੁਣ ਰਸਤੇ ਵਿੱਚ ਗੱਡੀਆਂ ਖ਼ਰਾਬ ਹੋਣ ਦੀ ਸਮੱਸਿਆ ਤੋਂ ਵੀ ਨਿਜ਼ਾਤ ਮਿਲੇਗੀ। ਪੰਜਾਬ ਸਰਕਾਰ ਨੇ ਗੱਡੀਆਂ ਖਰੀਦਣ ਤੇ 3 ਕਰੋੜ ਰੁਪਏ ਖਰਚ ਕੀਤੇ ਹਨ। ਵਿਰੋਧੀ ਪਾਰਟੀਆਂ ਸਰਕਾਰ ਦੇ ਇਸ ਫੈਸਲੇ ਤੇ ਸਵਾਲ ਖੜੇ ਕਰ ਰਹੀਆਂ ਹਨ। ਪਰ ਸਰਕਾਰ ਦਾ ਕਹਿਣਾ ਇਹ ਹੈ ਕਿ ਮੰਤਰੀਆਂ ਕੋਲ ਪੁਰਾਣੀਆਂ ਗੱਡੀਆਂ ਹਨ, ਉਹ ਕਿਤੇ ਵੀ ਰਾਸਤੇ ਵਿੱਚ ਖੜ ਜਾਉਂਦੀਆਂ ਹਨ। ਇਸ ਕਾਰਕੇ ਇਹਨਾਂ ਗੱਡੀਆਂ ਨੂੰ ਬਦਲਣਾ ਜ਼ਰੂਰੀ ਹੋ ਗਿਆ ਹੈ। ਸੂਤਰਾਂ ਦੇ ਮਨੀਏ ਤਾਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ ਜਿੰਪਾ, ਚੇਤਨ ਸਿੰਘ ਜੋੜ ਮਾਜਰਾ, ਡਾ. ਬਲਬੀਰ ਸਿੰਘ, ਬਲਕਾਰ ਸਿੰਘ, ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆਂ ਅਤੇ ਗੁਰਮੀਤ ਸਿੰਘ ਮੀਤ ਹੇਅਰ ਨੂੰ 10 ਗੱਡੀਆਂ ਅਲਾਟ ਕੀਤੀਆਂ ਗਈਆਂ। ਮੰਤਰੀ ਨੂੰ ਸਟਾਫ ਕਾਰ ਵਜੋਂ ਇਨੋਵਾ ਕ੍ਰਿਸਟਾ ਅਤੇ ਸੁਰੱਖਿਆ ਅਮਲੇ ਲਈ ਬੋਲੈਰੋ ਦਿੱਤੀ ਗਈ ਹੈ। ਇਹ ਗੱਡੀਆਂ ਕੁਝ ਮੰਤਰੀਆਂ ਤੱਕ ਪਹੁੰਚਾ ਦਿੱਤੀਆਂ ਗਈਆਂ ਹਨ, ਜਦੋਂ ਕਿ ਕੁਝ ਦੀ ਡਿਲੀਵਰੀ ਦਾ ਕੰਮ ਅੰਤਿਮ ਪੜਾਅ 'ਤੇ ਹੈ।

ਕਾਂਗਰਸ ਸਰਕਾਰ ਨੇ ਆਖਰੀ ਵਾਰ ਜੁਲਾਈ 2021 ਵਿੱਚ ਖਰੀਦੀਆਂ ਸੀ 21 ਇਨੋਵਾ ਗੱਡੀਆਂ 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਬਲਜੀਤ ਕੌਰ ਨੂੰ ਪਹਿਲਾਂ ਹੀ ਫਾਰਚੂਨਰ ਕਾਰਾਂ ਦਿੱਤੀਆਂ ਗਈਆਂ ਸਨ। ਜਦਕਿ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਅਨਮੋਲ ਗਗਨ ਮਾਨ ਆਪਣੀਆਂ ਨਿੱਜੀ ਕਾਰਾਂ ਦੀ ਵਰਤੋਂ ਕਰਦੇ ਹਨ। ਇਕ ਮੰਤਰੀ ਨੇ ਕਿਹਾ ਕਿ ਪੁਰਾਣੇ ਵਾਹਨਾਂ ਨੇ 4 ਲੱਖ ਕਿਲੋਮੀਟਰ ਤੋਂ ਵੱਧ ਦਾ ਸਫਰ ਤੈਅ ਕੀਤਾ ਹੈ। ਅਜਿਹੇ ਹਾਲਾਤ ਵਿੱਚ ਅਕਸਰ ਉਨ੍ਹਾਂ ਵਿੱਚ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ। ਕਾਂਗਰਸ ਸਰਕਾਰ ਨੇ ਆਖਰੀ ਵਾਰ ਜੁਲਾਈ 2021 ਵਿੱਚ 21 ਇਨੋਵਾ ਗੱਡੀਆਂ ਖਰੀਦੀਆਂ ਸਨ। ਇਹ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਅਲਾਟ ਕੀਤਾ ਗਿਆ ਸੀ। ਉਸ ਸਮੇਂ ਜਦੋਂ ਕਾਂਗਰਸੀ ਮੰਤਰੀਆਂ ਨੇ ਕੈਪਟਨ ਅਮਰਿੰਦਰ ਸਿੰਘ ਖਿਲਾਫ ਮੋਰਚਾ ਖੋਲ੍ਹ ਦਿੱਤਾ ਸੀ ਤਾਂ ਇਹ ਗੱਡੀਆਂ ਕੈਪਟਨ ਧੜੇ ਦੇ ਵਿਧਾਇਕਾਂ ਨੂੰ ਅਲਾਟ ਕਰ ਦਿੱਤੀਆਂ ਗਈਆਂ ਸਨ। ਉਸ ਸਮੇਂ ਇਨ੍ਹਾਂ ਦੀ ਕੀਮਤ 4.25 ਕਰੋੜ ਰੁਪਏ ਸੀ। ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਨੇ ਜੁਲਾਈ 2020 ਵਿੱਚ 17 ਨਵੇਂ ਵਾਹਨ ਪੇਸ਼ ਕੀਤੇ ਸਨ।

ਅਫਸਰਾਂ ਨੂੰ ਦਿੱਤੀਆਂ ਜਾਣਗੀਆਂ ਪੁਰਾਣੀਆਂ ਗੱਡੀਆਂ

ਸਰਕਾਰ ਵੱਲੋਂ ਮੰਤਰੀਆਂ ਦੀਆਂ ਪੁਰਾਣੀਆਂ ਗੱਡੀਆਂ ਨੂੰ ਨਿੰਦਣਯੋਗ ਨਹੀਂ ਕਰਾਰ ਦਿੱਤਾ ਜਾ ਰਿਹਾ ਹੈ। ਸਗੋਂ ਇਨ੍ਹਾਂ ਦੀ ਵਰਤੋਂ ਵਿਭਾਗੀ ਅਧਿਕਾਰੀਆਂ ਵੱਲੋਂ ਕੀਤੀ ਜਾਵੇਗੀ। ਪਤਾ ਲੱਗਾ ਹੈ ਕਿ ਟ੍ਰਾਂਸਪੋਰਟ ਵਿਭਾਗ ਨੇ ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਅਤੇ ਟ੍ਰਾਂਸਪੋਰਟ ਵਿਭਾਗ ਦੇ ਜ਼ਿਲ੍ਹਿਆਂ ਵਿੱਚ ਸਥਿਤ ਟ੍ਰਾਂਸਪੋਰਟ ਅਧਿਕਾਰੀਆਂ ਨੂੰ ਪੁਰਾਣੇ ਵਾਹਨ ਅਲਾਟ ਕਰ ਦਿੱਤੇ ਹਨ। ਇਨ੍ਹਾਂ ਵਿੱਚ ਇਨੋਵਾ ਅਤੇ ਜਿਪਸੀ ਸ਼ਾਮਲ ਹਨ। ਇਨ੍ਹਾਂ ਦਾ ਜੀਵਨ ਕਾਲ 9 ਤੋਂ 13 ਸਾਲ ਹੁੰਦਾ ਹੈ।

ਇਹ ਵੀ ਪੜ੍ਹੋ