ਵਾਰਿਸ ਪੰਜਾਬ ਦੇ ਮੁਖੀ Amritpal Singh ਨੂੰ ਡਿਬਰੂਗੜ੍ਹ ਤੋਂ ਪੰਜਾਬ ਸ਼ਿਫਟ ਕਰਨ ਮੰਗ ਨੂੰ ਲੈ ਮਾਂ ਨੇ ਭੁੱਖ ਹੜਤਾਲ ’ਤੇ ਬੈਠਣ ਦਾ ਕੀਤਾ ਐਲਾਨ

ਅੰਮ੍ਰਿਤਪਾਲ ਦੀ ਮਾਤਾ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਕਿਹਾ ਕਿ ਪ੍ਰਸ਼ਾਸਨ ਨੇ ਵੀ ਉਨ੍ਹਾਂ ਦੀ ਕੋਈ ਮੰਗ ਨਹੀਂ ਮੰਨੀ। ਡਿਬਰੂਗੜ੍ਹ ਜੇਲ੍ਹ ਅਤੇ ਅੰਮ੍ਰਿਤਸਰ ਜੇਲ੍ਹ ਵਿੱਚ ਕੈਦੀ ਭੁੱਖ ਹੜਤਾਲ ’ਤੇ ਹਨ ਪਰ ਕੋਈ ਸੁਣਵਾਈ ਨਹੀਂ ਹੋ ਰਹੀ।

Share:

Punjab News: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਤਬਦੀਲ ਕਰਨ ਦੀ ਮੰਗ ਨੂੰ ਲੈ ਉਸਦੀ ਮਾਤਾ ਬਲਵਿੰਦਰ ਕੌਰ ਨੇ ਵੀਰਵਾਰ ਨੂੰ ਭੁੱਖ ਹੜਤਾਲ ਦਾ ਐਲਾਨ ਕੀਤਾ ਹੈ।  ਇਸ ਸਬੰਧੀ ਬੀਤੇ ਦਿਨੀਂ ਅੰਮ੍ਰਿਤਲਾਲ ਦੇ ਮਾਪਿਆਂ ਵੱਲੋਂ ਡੀਸੀ ਘਨਸ਼ਿਆਮ ਥੋਰੀ ਨੂੰ ਵੀ ਮਿਲਿਆ ਗਿਆ ਸੀ ਪਰ ਕੋਈ ਹੱਲ ਨਾ ਨਿਕਲਦਾ ਦੇਖ ਕੇ ਅੱਜ ਮਾਪਿਆਂ ਸਮੇਤ ਸਿੱਖਾਂ ਦਾ ਇੱਕ ਜਥੇ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਇਕੱਤਰ ਹੋ ਕੇ ਅਗਲੀ ਰਣਨੀਤੀ ਉਲੀਕੀ। ਜਿੱਥੇ ਅੰਮ੍ਰਿਤਪਾਲ ਦੀ ਮਾਤਾ ਨੇ ਭੁੱਖ ਹੜਤਾਲ ਕਰਨ ਦਾ ਐਲਾਨ ਕਰ ਦਿੱਤਾ ਹੈ। ਅੰਮ੍ਰਿਤਪਾਲ ਦੀ ਮਾਤਾ ਨੂੰ ਮਿਲਣ ਲਈ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੀ ਪਹੁੰਚੇ। ਉਹ ਡੀਸੀ ਅੰਮ੍ਰਿਤਸਰ ਨੂੰ ਮਿਲਣਗੇ, ਜਿਸਦੇ ਬਾਅਦ ਅਗਲੀ ਜਾਣਕਾਰੀ ਦਿੱਤੀ ਜਾਵੇਗੀ। ਅੰਮ੍ਰਿਤਪਾਲ ਦੀ ਮਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਅੰਮ੍ਰਿਤਪਾਲ ਪਾਣੀ ਨਹੀਂ ਪੀਂਦਾ, ਉਹ ਵੀ ਭੁੱਖ ਹੜਤਾਲ ’ਤੇ ਰਹਣਗੇ।

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਕੀਤੀ ਅਰਦਾਸ

ਅੰਮ੍ਰਿਤਪਾਲ ਦੀ ਮਾਤਾ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਕਿਹਾ ਕਿ ਪ੍ਰਸ਼ਾਸਨ ਨੇ ਵੀ ਉਨ੍ਹਾਂ ਦੀ ਕੋਈ ਮੰਗ ਨਹੀਂ ਮੰਨੀ। ਡਿਬਰੂਗੜ੍ਹ ਜੇਲ੍ਹ ਅਤੇ ਅੰਮ੍ਰਿਤਸਰ ਜੇਲ੍ਹ ਵਿੱਚ ਕੈਦੀ ਭੁੱਖ ਹੜਤਾਲ ’ਤੇ ਹਨ ਪਰ ਕੋਈ ਸੁਣਵਾਈ ਨਹੀਂ ਹੋ ਰਹੀ। ਹੁਣ ਪ੍ਰਸ਼ਾਸਨ ਨੂੰ ਇਹ ਦੇਖਣਾ ਚਾਹੀਦਾ ਹੈ ਕਿ ਉਹ 84 ਦੀ ਘਟਨਾ ਨੂੰ ਦੁਹਰਾਉਣਾ ਚਾਹੁੰਦੇ ਹਨ ਜਾਂ ਫੇਰ ਅਮ੍ਰਿਤਪਾਲ ਨੂੰ ਬਚਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਸਮੂਹ ਮੈਂਬਰ ਭੁੱਖ ਹੜਤਾਲ ’ਤੇ ਬੈਠਣਗੇ। ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਅਰਦਾਸ ਕਰਨ ਉਪਰੰਤ ਅੰਮ੍ਰਿਤਪਾਲ ਦੇ ਪਰਿਵਾਰਕ ਮੈਂਬਰ ਅਤੇ ਸਮਰਥਕ ਹੈਰੀਟੇਜ ਸਟਰੀਟ ’ਤੇ ਬੈਠ ਗਏ। ਇਸ ਇਕੱਠ ਵਿੱਚ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਚੜ੍ਹਤ ਸਿੰਘ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਭਾਈ ਗੁਰਬਚਨ ਸਿੰਘ ਗਰੇਵਾਲ, ਬਲਵੰਤ ਸਿੰਘ ਗੋਪਾਲਾ, ਉਪਕਾਰ ਸਿੰਘ ਸੰਧੂ ਅਤੇ ਹਰਪਾਲ ਸਿੰਘ ਬਲੇਰ ਤੋਂ ਇਲਾਵਾ ਅੰਮ੍ਰਿਤਪਾਲ ਸਮੇਤ ਜੇਲ੍ਹ ਵਿੱਚ ਬੰਦ ਨੌਜਵਾਨਾਂ ਦੇ ਮਾਪੇ ਵੀ ਸ਼ਾਮਲ ਹੋਏ। 

ਇਹ ਵੀ ਪੜ੍ਹੋ