Ludhiana: ਸਾਂਸਦ ਬਿੱਟੂ, ਸਾਬਕਾ ਮੰਤਰੀ ਆਸ਼ੂ ਦੇਰ ਸ਼ਾਮ ਨੂੰ ਨਾਭਾ ਜ਼ੇਲ੍ਹ ਤੋਂ ਰਿਹਾਅ, ਫਿਰ ਤੋਂ ਨਿਗਮ ਦਫ਼ਤਰ ਨੂੰ ਤਾਲਾ ਲਗਾਉਣ ਦੀ ਕਹੀ ਗੱਲ

Ludhiana: ਨਗਰ ਨਿਗਮ ਜੋਨ ਏ ਦਫਤਰ ਨੂੰ ਤਾਲਾ ਲਗਾਉਣ ਦੇ ਮਾਮਲੇ ਵਿੱਚ ਚਾਰਾਂ ਨੂੰ ਜ਼ਮਾਨਤ ਦਿੰਦੇ ਹੋਏ ਜੁਡੀਸ਼ੀਅਲ ਮੈਜਿਸਟਰੇਟ ਤਨਿਸ਼ਠ ਗੋਇਲ ਨੇ ਹਰੇਕ ਨੂੰ 50,000/- ਦੇ ਜ਼ਮਾਨਤ ਬਾਂਡ ਜਮ੍ਹਾਂ ਕਰਾਉਣ ਦੇ ਹੁਕਮ ਦਿੱਤੇ ਹਨ। ਪੁਲਿਸ ਨੇ ਵੀ ਰਿਮਾਂਡ ਨਾ ਮੰਗਣ ਕਾਰਨ ਅਦਾਲਤ ਨੇ ਜ਼ਮਾਨਤ ਦੇ ਦਿੱਤੀ।

Share:

Ludhiana: ਲੋਕ ਸਭਾ ਸਾਂਸਦ ਰਵਨੀਤ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਵਿਧਾਇਕ ਸੰਜੇ ਤਲਵਾੜ ਅਤੇ ਸ਼ਾਮ ਸੁੰਦਰ ਮਲਹੋਤਰਾ ਨੂੰ ਜਮਾਨਤ ਮਿਲਣ ਤੋਂ ਬਾਅਦ ਅੱਜ ਦੇਰ ਸ਼ਾਮ ਨੂੰ ਨਾਭਾ ਜੇਲ੍ਹ ਤੋਂ ਰਿਹਾਅ ਹੋਏ। ਨਗਰ ਨਿਗਮ ਜੋਨ ਏ ਦਫਤਰ ਨੂੰ ਤਾਲਾ ਲਗਾਉਣ ਦੇ ਮਾਮਲੇ ਵਿੱਚ ਚਾਰਾਂ ਨੂੰ ਜ਼ਮਾਨਤ ਦਿੰਦੇ ਹੋਏ ਜੁਡੀਸ਼ੀਅਲ ਮੈਜਿਸਟਰੇਟ ਤਨਿਸ਼ਠ ਗੋਇਲ ਨੇ ਹਰੇਕ ਨੂੰ 50,000/- ਦੇ ਜ਼ਮਾਨਤ ਬਾਂਡ ਜਮ੍ਹਾਂ ਕਰਾਉਣ ਦੇ ਹੁਕਮ ਦਿੱਤੇ ਹਨ। ਪੁਲਿਸ ਨੇ ਵੀ ਰਿਮਾਂਡ ਨਾ ਮੰਗਣ ਕਾਰਨ ਅਦਾਲਤ ਨੇ ਜ਼ਮਾਨਤ ਦੇ ਦਿੱਤੀ। ਇਸ ਤੋਂ ਬਾਅਦ ਡੇਹਲੋਂ ਅਤੇ ਸ਼ਹਿਰੀ ਸਮਰਥਕਾਂ ਨੇ ਉਨ੍ਹਾਂ ਦਾ ਗਿੱਲ ਵਿਖੇ ਨਿੱਘਾ ਸਵਾਗਤ ਕੀਤਾ। ਇਨ੍ਹਾਂ ਚਾਰਾਂ ਦਾ ਡੇਹਲੋਂ ਪਹੁੰਚਣ 'ਤੇ ਪਾਰਟੀ ਸਮਰਥਕਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।

ਲੋਕਾਂ ਨੂੰ ਸਰਕਾਰੀ ਦਫਤਰਾਂ ਵਿੱਚ ਲੁੱਟਿਆ ਤਾਂ ਦੁਬਾਰਾ ਜਾਵਾਂਗਾ ਜੇਲ੍ਹ: ਬਿੱਟੂ

ਰਵਨੀਤ ਬਿੱਟੂ ਨੇ ਕਿਹਾ ਕਿ ਜਿੱਥੇ ਵੀ ਕੰਮ ਵਿੱਚ ਕੋਈ ਢਿੱਲ-ਮੱਠ ਪਾਈ ਗਈ ਉਸ ਦਫ਼ਤਰ ਨੂੰ ਦੁਬਾਰਾ ਤਾਲਾ ਲਗਾ ਦੇਵਾਂਗੇ। ਮੈਂ ਮੌਜੂਦਾ ਸਰਕਾਰ ਨੂੰ ਦੋ ਸਾਲ ਦਾ ਸਮਾਂ ਦਿੱਤਾ ਹੈ ਪਰ ਅਧਿਕਾਰੀ ਕੰਮ ਨਹੀਂ ਕਰ ਰਹੇ। ਸਗੋਂ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਸਿਖਰਾਂ ’ਤੇ ਹੈ ਅਤੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਰਕਾਰ ਦਿੱਲੀ ਵਿੱਚ ਬੈਠੇ ਆਪਣੇ ਸਿਆਸੀ ਆਕਾਵਾਂ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੀ ਹੈ ਪਰ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਮੈਂ ਉਸ ਪਰਿਵਾਰ ਤੋਂ ਹਾਂ ਜਿੱਥੇ ਸਾਨੂੰ ਸਮਾਜ ਲਈ ਆਪਣੀ ਜਾਨ ਕੁਰਬਾਨ ਕਰਨ ਦੀ ਸਿੱਖਿਆ ਦਿੱਤੀ ਜਾਂਦੀ ਹੈ। ਇਹ ਜੇਲ੍ਹ ਜਾਂ ਪੁਲਿਸ ਐਫਆਈਆਰ ਬਹੁਤ ਛੋਟੀਆਂ ਗੱਲਾਂ ਹਨ। ਜੇਕਰ ਮੇਰੇ ਲੁਧਿਆਣੇ ਦੇ ਲੋਕਾਂ ਨੂੰ ਸਰਕਾਰੀ ਦਫਤਰਾਂ ਵਿੱਚ ਤੰਗ ਕੀਤਾ ਗਿਆ ਜਾਂ ਲੁੱਟਿਆ ਗਿਆ ਤਾਂ ਮੈਂ ਦੁਬਾਰਾ ਜੇਲ੍ਹ ਜਾਵਾਂਗਾ।

ਇਹ ਵੀ ਪੜ੍ਹੋ