ਸਾਂਸਦ ਪ੍ਰਨੀਤ ਕੌਰ ਦੀ ਕੇਂਦਰੀ ਮੰਤਰੀ ਗਡਕਰੀ ਨਾਲ ਮੁਲਾਕਾਤ 

ਪਟਿਆਲਾ ਤੋਂ ਸੰਸਦ ਮੈਂਬਰ ਵੀ ਹਨ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ। ਹਲਕੇ ਦੀਆਂ ਮੁੱਖ ਮੰਗਾਂ ਨੂੰ ਲੈ ਕੇ ਕੇਂਦਰੀ ਮੰਤਰੀ ਨੂੰ ਦਿੱਤਾ ਮੰਗ ਪੱਤਰ। 

Share:

ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ  ਦਿੱਲੀ ਵਿਖੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਕੇਂਦਰੀ ਮੰਤਰੀ ਸਾਮਣੇ ਪਟਿਆਲਾ ਨਾਲ ਸਬੰਧਤ ਕੁੱਝ ਮੰਗਾਂ ਰੱਖੀਆਂ। ਮਹਾਰਾਣੀ ਨੇ ਕਿਹਾ ਕਿ ਪਟਿਆਲਾ ਦੀਆਂ ਕੁਝ ਮੰਗਾਂ ਉਠਾਉਣ ਲਈ ਕੇਂਦਰੀ ਮੰਤਰੀ ਨਿਤਿਨ ਗਡਕਰੀ  ਨਾਲ ਮੁਲਾਕਾਤ ਕੀਤੀ ਸੀ। ਪਹਿਲੀ ਮੰਗ ਪਟਿਆਲਾ ਦੇ ਨਵੇਂ ਬੱਸ ਸਟੈਂਡ ਨੇੜੇ ਦੋ ਮਾਰਗੀ ਫਲਾਈਓਵਰ ਦੀ ਉਸਾਰੀ ਦੇ ਨਵੇਂ ਪ੍ਰੋਜੈਕਟ ਦੀ ਹੈ ਤਾਂ ਜੋ ਸੌਖੀ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਯੂਨੀਵਰਸਿਟੀ ਤੱਕ ਆਵਾਜਾਈ ਵਧੀ 

ਇਸ ਪ੍ਰੋਜੈਕਟ ਬਾਰੇ ਹੋਰ ਜਾਣਕਾਰੀ ਦਿੰਦਿਆਂ ਪ੍ਰਨੀਤ ਕੌਰ ਨੇ ਦੱਸਿਆ ਕਿ ਪਟਿਆਲਾ ਦੇ ਰਾਜਪੁਰਾ ਰੋਡ 'ਤੇ ਨਵੇਂ ਅੰਤਰਰਾਜੀ ਬੱਸ ਟਰਮੀਨਲ ਦੇ ਨਿਰਮਾਣ ਨਾਲ ਸਰਹਿੰਦ ਬਾਈਪਾਸ ਤੋਂ ਪੰਜਾਬੀ ਯੂਨੀਵਰਸਿਟੀ ਤੱਕ ਦੀ ਆਵਾਜਾਈ ਵਿੱਚ ਕਈ ਗੁਣਾ ਵਾਧਾ ਹੋਇਆ ਹੈ। ਇਸ ਸੈਕਸ਼ਨ 'ਤੇ ਆਵਾਜਾਈ ਦੇ ਸੁਤੰਤਰ ਪ੍ਰਵਾਹ ਨੂੰ ਯਕੀਨੀ ਬਣਾਉਣ ਲਈ NH-7 ਦੇ ਬਾਈਪਾਸ ਜੰਕਸ਼ਨ ਦੇ ਸੁਧਾਰ ਦੀ ਸਖ਼ਤ ਲੋੜ ਹੈ।

Tags :