ਸਾਂਸਦ ਰਿੰਕੂ ਨੇ ਦਿੱਤੇ ਸੰਕੇਤ, ਆਦਮਪੁਰ ਸਿਵਲ ਏਅਰਪੋਰਟ ਤੋਂ ਜਲਦ ਸ਼ੁਰੂ ਹੋ ਸਕਦੀਆਂ ਨੇ ਘਰੇਲੂ ਉਡਾਣਾਂ  

ਆਦਮਪੁਰ ਤੋਂ ਉਡਾਣ ਦੋਬਾਰਾ ਸ਼ੁਰੂ ਕਰਵਾਉਣ ਨੂੰ ਲੈ ਕੇ ਸੰਸਦ ਮੈਂਬਰ ਰਿੰਕੂ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨਾਲ ਵੀ ਮੁਲਾਕਾਤ ਕੀਤੀ ਸੀ। ਰਿੰਕੂ ਨੇ ਕਿਹਾ ਕਿ ਆਦਮਪੁਰ ਸਿਵਲ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋਣ ਨਾਲ ਦੋਆਬਾ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ।

Courtesy: JBT

Share:

 Adampur Airport: ਜਲੰਧਰ ਸਥਿਤ ਆਦਮਪੁਰ ਸਿਵਲ ਏਅਰਪੋਰਟ ਤੋਂ ਜਲਦੀ ਹੀ ਘਰੇਲੂ ਉਡਾਣਾਂ ਸ਼ੁਰੂ ਹੋ ਸਕਦੀਆਂ ਹਨ। ਇਹ ਸੰਕੇਤ ਜਲੰਧਰ ਦੇ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਨੇ ਦਿੱਤੇ ਹਨ। ਸਾਂਸਦ ਨੇ ਪਿਛਲੇ ਦਿਨੀਂ ਆਦਮਪੁਰ ਵਿਖੇ ਨਵੇਂ ਬਣਾਏ ਗਏ ਟਰਮੀਨਲ ਦਾ ਦੌਰਾ ਵੀ ਕੀਤਾ ਸੀ। ਸਾਂਸਦ ਰਿੰਕੂ ਨੇ ਦਸਿੱਆ ਕਿ ਟਰਮੀਨਲ ਤਿਆਰ ਹੈ ਅਤੇ ਜਲਦ ਹੀ ਘਰੇਲੂ ਉਡਾਣਾਂ ਮੁੜ ਸ਼ੁਰੂ ਹੋ ਜਾਣਗੀਆਂ। ਆਦਮਪੁਰ ਤੋਂ ਉਡਾਣ ਦੋਬਾਰਾ ਸ਼ੁਰੂ ਕਰਵਾਉਣ ਨੂੰ ਲੈ ਕੇ ਸੰਸਦ ਮੈਂਬਰ ਰਿੰਕੂ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨਾਲ ਵੀ ਮੁਲਾਕਾਤ ਕੀਤੀ ਸੀ। ਰਿੰਕੂ ਨੇ ਕਿਹਾ ਕਿ ਆਦਮਪੁਰ ਸਿਵਲ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋਣ ਨਾਲ ਦੋਆਬਾ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਇਸ ਨਾਲ ਪ੍ਰਵਾਸੀ ਭਾਰਤੀਆਂ ਦਾ ਇੱਥੇ ਆਪਣੇ ਪਰਿਵਾਰਾਂ ਨਾਲ ਜੁੜੇ ਰਹਿਣ ਲਈ ਸਮਾਂ, ਪੈਸਾ ਅਤੇ ਊਰਜਾ ਦੀ ਬਚਤ ਹੋਵੇਗੀ। ਉਨ੍ਹਾਂ ਨੇ ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਨਾਲ ਨਵੇਂ ਟਰਮੀਨਲ ਅਤੇ ਫਲਾਈਟ ਸੰਚਾਲਨ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ।

ਰੁਜ਼ਗਾਰ, ਰੀਅਲ ਅਸਟੇਟ ਅਤੇ ਹੋਰ ਖੇਤਰਾਂ ਵਿੱਚ ਆਰਥਿਕ ਗਤੀਵਿਧੀਆਂ ਨੂੰ ਮਿਲੇਗਾ ਹੁਲਾਰਾ 

ਸਾਂਸਦ ਮੈਂਬਰ ਰਿੰਕੂ ਨੇ ਦਸਿਆ ਕਿ ਹਵਾਈ ਸੰਪਰਕ ਦੋਆਬਾ ਖੇਤਰ ਵਿੱਚ ਉਦਯੋਗਿਕ ਵਿਕਾਸ, ਨਿਰਯਾਤ, ਰੁਜ਼ਗਾਰ, ਰੀਅਲ ਅਸਟੇਟ ਅਤੇ ਹੋਰ ਖੇਤਰਾਂ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਵੇਗਾ। ਇਸ ਤੋਂ ਪਹਿਲਾਂ ਰਿੰਕੂ ਨੇ ਪਹੁੰਚ ਸੜਕ ਨੂੰ ਫੋਰਲੇਨ ਕਰਨ ਦੇ ਚੱਲ ਰਹੇ ਕੰਮ ਦਾ ਵੀ ਨਿਰੀਖਣ ਕੀਤਾ, ਜੋ ਹਵਾਈ ਅੱਡੇ ਨੂੰ ਸਿੱਧੇ ਜਲੰਧਰ-ਹੁਸ਼ਿਆਰਪੁਰ ਨੈਸ਼ਨਲ ਹਾਈਵੇ ਨਾਲ ਜੋੜੇਗਾ। ਉਨ੍ਹਾਂ ਕਿਹਾ ਕਿ ਫੇਜ਼-1 ਅਧੀਨ 4.30 ਕਿਲੋਮੀਟਰ ਲੰਬੀ ਸੜਕ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ ਅਤੇ ਅਗਲੇ ਮਹੀਨੇ ਤੱਕ ਇਹ ਬਣ ਕੇ ਤਿਆਰ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਪ੍ਰੋਜੈਕਟ ਲਈ 41 ਕਰੋੜ ਰੁਪਏ ਵਿੱਚੋਂ 21 ਕਰੋੜ ਰੁਪਏ ਪਹਿਲਾਂ ਹੀ ਜਾਰੀ ਕਰ ਚੁੱਕੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਰੇਲ ਮੰਤਰੀ ਨੂੰ ਮਿਲ ਕੇ ਇਸ ਸੈਕਸ਼ਨ 'ਤੇ ਪੈਂਦੇ ਰੇਲਵੇ ਕਰਾਸਿੰਗ 'ਤੇ ਆਰ.ਓ.ਬੀ. ਬਣਾਉਣ ਲਈ ਬੇਨਤੀ ਕਰਨਗੇ। 

ਇਹ ਵੀ ਪੜ੍ਹੋ