Lok Sabha Election 2024: ਪੰਜਾਬ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਾਜਪਾ 'ਚ ਜਾਣ ਦੀਆਂ ਅਟਕਲਾਂ 

Lok Sabha Election 2024 Punjab: ਪੰਜਾਬ 'ਚ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ। ਪਰ ਅਜੇ ਤੱਕ ਉਨ੍ਹਾਂ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।

Share:

Lok Sabha Election 2024 Punjab: ਲੋਕ ਸਭਾ ਚੋਣਾਂ ਨੂੰ ਲੈ ਕੇ ਉਤਸ਼ਾਹ ਲਗਾਤਾਰ ਵਧਦਾ ਜਾ ਰਿਹਾ ਹੈ। ਸਿਆਸੀ ਪਾਰਟੀਆਂ ਚੋਣ ਪ੍ਰਚਾਰ ਵਿੱਚ ਜ਼ੋਰ-ਸ਼ੋਰ ਨਾਲ ਜੁਟੀਆਂ ਹੋਈਆਂ ਹਨ। ਇਸ ਦੇ ਨਾਲ ਹੀ ਸਿਆਸੀ ਪਾਰਟੀਆਂ 'ਚ ਨੇਤਾਵਾਂ ਦੇ ਦਲ-ਬਦਲੀ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ ਹੈ। ਸੂਤਰਾਂ ਦੀ ਮੰਨੀਏ ਤਾਂ ਪੰਜਾਬ 'ਚ ਆਮ ਆਦਮੀ ਪਾਰਟੀ 'ਚ ਵੱਡਾ ਧਮਾਕਾ ਹੋਣ ਵਾਲਾ ਹੈ। ਆਮ ਆਦਮੀ ਪਾਰਟੀ ਪੰਜਾਬ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ।

ਰਿੰਕੂ ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਹਨ, ਹਾਲਾਂਕਿ ਇਸ ਸਬੰਧੀ ਸੰਸਦ ਮੈਂਬਰ ਅਤੇ ਵਿਧਾਇਕ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਸੰਸਦ ਮੈਂਬਰ ਰਿੰਕੂ ਇਸ ਸਮੇਂ ਬਨਾਰਸ ਵਿੱਚ ਹਨ। ਉਨ੍ਹਾਂ ਨੇ ਇੱਥੇ ਇਕ ਵੀਡੀਓ ਵੀ ਸ਼ੇਅਰ ਕੀਤਾ ਹੈ, ਹਾਲਾਂਕਿ ਉਨ੍ਹਾਂ ਦੇ ਭਾਜਪਾ 'ਚ ਸ਼ਾਮਲ ਹੋਣ ਦੀ ਖਬਰ ਬਾਰੇ ਕੁਝ ਨਹੀਂ ਕਿਹਾ।

ਕਾਂਗਰਸ ਦੇ ਵਿਧਾਇਕ ਅਤੇ ਸੰਸਦ ਮੈਂਬਰ ਵੀ ਪਾਰਟੀ ਛੱਡ ਚੁੱਕੇ ਹਨ

ਪਿਛਲੇ ਦਿਨਾਂ ਵਿੱਚ ਕਾਂਗਰਸ ਦੇ ਸਾਬਕਾ ਵਿਧਾਇਕ, ਮੌਜੂਦਾ ਸੰਸਦ ਮੈਂਬਰ ਅਤੇ ਵਿਧਾਇਕ ਵੀ ਪਾਰਟੀ ਛੱਡ ਚੁੱਕੇ ਹਨ। ਫਤਿਹਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੇਪੀ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਜਦੋਂ ਕਿ ਸੰਸਦ ਮੈਂਬਰ ਪ੍ਰਨੀਤ ਕੌਰ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਈ ਹੈ। ਇਸ ਤੋਂ ਇਲਾਵਾ ਕੱਲ੍ਹ ਸ਼ੁੱਕਰਵਾਰ ਨੂੰ ਵਿਧਾਇਕ ਚੱਬੇਵਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਸਾਬਕਾ ਵਿਧਾਇਕ 9 ਮਾਰਚ ਨੂੰ ‘ਆਪ’ ਵਿੱਚ ਸ਼ਾਮਲ ਹੋਏ ਸਨ।14 ਮਾਰਚ ਨੂੰ ਉਨ੍ਹਾਂ ਨੂੰ ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਦੀ ਟਿਕਟ ਮਿਲੀ ਸੀ। ਇਸ ਦੇ ਨਾਲ ਹੀ ਕਾਂਗਰਸੀ ਵਿਧਾਇਕ ਰਾਜ ਕੁਮਾਰ ਚੱਬੇਵਾਲ ਨੂੰ ਲੋਕ ਸਭਾ ਟਿਕਟ ਦੇਣ ਦੀ ਚਰਚਾ ਚੱਲ ਰਹੀ ਹੈ।

'ਆਪ' ਨੇ 8 ਸੀਟਾਂ 'ਤੇ ਕਰ ਦਿੱਤਾ ਉਮੀਦਵਾਰਾਂ ਦਾ ਐਲਾਨ 

'ਆਪ' ਨੇ 8 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।ਤੁਹਾਨੂੰ ਦੱਸ ਦੇਈਏ ਕਿ ਪੰਜਾਬ 'ਚ ਲੋਕ ਸਭਾ ਦੀਆਂ 13 ਸੀਟਾਂ ਹਨ। ਜਿਨ੍ਹਾਂ ਵਿੱਚੋਂ ਆਮ ਆਦਮੀ ਪਾਰਟੀ ਨੇ ਅੱਠ ਸੀਟਾਂ ’ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ‘ਆਪ’ ਨੇ ਲੋਕ ਸਭਾ ਚੋਣਾਂ ਵਿੱਚ ਆਪਣੇ ਪੰਜ ਮੰਤਰੀਆਂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਜਿਸ ਵਿੱਚ ਖਡੂਰ ਸਾਹਿਬ ਤੋਂ ਲਾਲਜੀਤ ਭੁੱਲਰ, ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ, ਪਟਿਆਲਾ ਤੋਂ ਡਾ: ਬਲਬੀਰ ਸਿੰਘ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਅੰਮ੍ਰਿਤਸਰ ਤੋਂ ਕੁਲਦੀਪ ਧਾਲੀਵਾਲ ਦੇ ਨਾਂ ਸ਼ਾਮਲ ਹਨ।

'ਆਪ' ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਮੁੜ ਦਿੱਤੀ ਟਿਕਟ

ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੂੰ ਇੱਕ ਵਾਰ ਫਿਰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਜਦਕਿ ਪੰਜਾਬ 'ਚ 'ਆਪ' ਸਰਗਰਮ ਮੋਡ 'ਚ ਨਜ਼ਰ ਆ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਕਈ ਮੀਟਿੰਗਾਂ ਕੀਤੀਆਂ ਹਨ।