Mukhtar Ansari Death: ਮਾਫੀਆ ਦਾ ਬੌਸ ਆਖਰ ਕਿਉਂ ਨਹੀਂ ਮੁੜਨਾ ਚਾਹੁੰਦਾ ਸੀ ਯੂਪੀ,ਕੀ ਹੈ ਇਸਦੇ ਪਿੱਛੇ ਦੀ ਕਹਾਣੀ?

Mukhtar Ansari Death: ਅੰਸਾਰੀ ਨੂੰ 2019 ਤੋਂ ਪੰਜਾਬ ਦੀ ਰੋਪੜ ਜੇਲ੍ਹ ਵਿੱਚ ਫਿਰੌਤੀ ਦੇ ਇੱਕ ਕੇਸ ਵਿੱਚ ਰੱਖਿਆ ਗਿਆ ਸੀ ਪਰ ਅਦਾਲਤ ਦੇ ਹੁਕਮਾਂ ਤੋਂ ਬਾਅਦ ਮੁਖਤਾਰ ਦੀ ਕਸਟਡੀ ਉੱਤਰ ਪ੍ਰਦੇਸ਼ ਦੇ ਦਿੱਤੀ ਗਈ। ਉਦੋਂ ਤੋਂ ਉਹ ਯੂਪੀ ਦੀ ਬਾਂਦਾ ਜੇਲ੍ਹ ਵਿੱਚ ਸੀ।

Share:

Mukhtar Ansari Death: ਯੂਪੀ ਦਾ ਦਬੰਗ ਅਤੇ ਗੈਂਗਸਟਰ ਮੁਖਤਾਰ ਅੰਸਾਰੀ ਦੀ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਪਰ ਪਰ ਇੱਕ ਸਮਾਂ ਸੀ ਜਦੋਂ ਮੁਖਤਾਰ ਅੰਸਾਰੀ ਪੰਜਾਬ ਦੀ ਰੋਪੜ ਜੇਲ੍ਹ ਵਿੱਚ ਬੰਦ ਸੀ। ਇਸ ਦੌਰਾਨ ਅੰਸਾਰੀ ਲਗਾਤਾਰ ਸੁਰਖੀਆਂ 'ਚ ਰਿਹਾ। ਬਾਅਦ ਵਿੱਚ ਪਤਾ ਲੱਗਾ ਕਿ ਰੋਪੜ ਜੇਲ੍ਹ ਵਿੱਚ ਰਹਿਣ ਦੌਰਾਨ ਉਸ ਦੀਆਂ ਸਹੂਲਤਾਂ ’ਤੇ ਕਰੀਬ 55 ਲੱਖ ਰੁਪਏ ਖਰਚ ਕੀਤੇ ਗਏ ਸਨ।

ਇਸ ਕੇਸ ਵਿੱਚ ਲਿਆਂਦਾ ਗਿਆ ਸੀ ਪੰਜਾਬ

ਪੰਜਾਬ ਪੁਲਿਸ ਨੇ ਮੋਹਾਲੀ ਦੇ ਇੱਕ ਬਿਲਡਰ ਦੇ ਖਿਲਾਫ ਫਿਰੌਤੀ ਦੇ ਮਾਮਲੇ ਵਿੱਚ ਮੁਖਤਾਰ ਅੰਸਾਰੀ ਨੂੰ ਯੂਪੀ ਤੋਂ ਟਰਾਂਜ਼ਿਟ ਰਿਮਾਂਡ 'ਤੇ ਲਿਆਂਦਾ ਸੀ। ਇੱਥੇ ਆਉਂਦੇ ਹੀ ਸਾਰੀ ਗੇਮ ਪਲਟ ਗਈ। ਉਸ ਸਮੇਂ ਪੰਜਾਬ 'ਚ ਕਾਂਗਰਸ ਦੀ ਸਰਕਾਰ ਸੀ। ਕਾਂਗਰਸ ਤੇ ਮੁਖਤਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਲੱਗੇ ਸਨ। ਪੰਜਾਬ ਪੁਲਿਸ ਨੇ ਅਦਾਲਤ ਵਿੱਚ ਚਲਾਨ ਵੀ ਪੇਸ਼ ਨਹੀਂ ਕੀਤਾ ਸੀ। ਇੰਨਾ ਹੀ ਨਹੀਂ ਉੱਤਰ ਪ੍ਰਦੇਸ਼ ਪੁਲਿਸ ਵੱਲੋਂ ਵੀਹ ਵਾਰ ਰੀਮਾਈਂਡਰ ਭੇਜੇ ਜਾਣ ਤੋਂ ਬਾਅਦ ਵੀ ਵਾਪਸ ਨਹੀਂ ਭੇਜਿਆ ਗਿਆ।

ਅੰਸਾਰੀ ਖਿਲਾਫ 48 ਵਾਰੰਟ ਜਾਰੀ ਫਿਰ ਵੀ ਪੇਸ਼ੀ ਨਹੀਂ

ਇਸ ਸਭ ਤੋਂ ਬਾਅਦ ਮਾਮਲਾ ਉੱਤਰ ਪ੍ਰਦੇਸ਼ ਸੁਪਰੀਮ ਕੋਰਟ ਤੱਕ ਪਹੁੰਚ ਗਿਆ। ਸੁਪਰੀਮ ਕੋਰਟ ਨੇ ਅੰਸਾਰੀ ਦੀ ਹਿਰਾਸਤ ਉੱਤਰ ਪ੍ਰਦੇਸ਼ ਪੁਲਿਸ ਨੂੰ ਦੇ ਦਿੱਤੀ ਅਤੇ ਕਿਹਾ ਕਿ ਉਸ ਨੂੰ ਬਿਮਾਰੀ ਦੀ ਆੜ ਵਿੱਚ ਫਜ਼ੂਲ ਦੇ ਆਧਾਰ 'ਤੇ ਪੰਜਾਬ ਦੀ ਜੇਲ੍ਹ ਵਿੱਚ ਰੱਖਿਆ ਗਿਆ ਹੈ। ਉਸ ਵੇਲੇ ਦੀ ਪੰਜਾਬ ਸਰਕਾਰ ਮੁਖਤਾਰ 'ਤੇ ਕਿੰਨੀ ਮਿਹਰਬਾਨ ਸੀ, ਇਸ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਉਸ ਵਿਰੁੱਧ 48 ਵਾਰੰਟ ਜਾਰੀ ਕੀਤੇ ਗਏ ਸਨ ਪਰ ਉਸ ਨੂੰ ਪੇਸ਼ ਨਹੀਂ ਕੀਤਾ ਗਿਆ ਸੀ। ਹਾਲਾਂਕਿ ਇਸ ਤੋਂ ਬਾਅਦ ਸੁਪਰੀਮ ਕੋਰਟ ਦੀ ਮਦਦ ਨਾਲ ਯੋਗੀ ਸਰਕਾਰ ਨੇ ਉਨ੍ਹਾਂ ਨੂੰ ਵਾਪਸ ਬਾਂਦਾ ਜੇਲ੍ਹ ਵਿੱਚ ਬੰਦ ਕਰ ਦਿੱਤਾ।

ਮਾਨ ਸਰਕਾਰ ਨੇ ਵਿਧਾਨ ਸਭਾ ਵਿੱਚ ਚੁੱਕਿਆ ਸੀ ਮੁੱਦਾ, ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਵਸੂਲੇ ਜਾਣ ਪੈਸੇ

ਪਿਛਲੇ ਸਾਲ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਇਹ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਵੀ ਉਠਾਇਆ ਸੀ। ਉਨ੍ਹਾਂ ਫੈਸਲਾ ਕੀਤਾ ਸੀ ਕਿ ਮੁਖਤਾਰ ਅੰਸਾਰੀ ਦੇ ਪੰਜਾਬ ਦੀ ਜੇਲ੍ਹ ਵਿੱਚ ਰਹਿਣ ਦੌਰਾਨ ਖਰਚੇ ਗਏ ਪੈਸੇ ਕੈਪਟਨ ਅਮਰਿੰਦਰ ਸਿੰਘ ਅਤੇ ਤਤਕਾਲੀ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਵਸੂਲ ਕੀਤੇ ਜਾਣਗੇ। ਜੇਕਰ ਦੋਵੇਂ ਭੁਗਤਾਨ ਨਹੀਂ ਕਰਦੇ ਹਨ, ਤਾਂ ਉਨ੍ਹਾਂ ਦੀ ਪੈਨਸ਼ਨ ਅਤੇ ਹੋਰ ਸਰਕਾਰੀ ਲਾਭ ਰੱਦ ਕਰ ਦਿੱਤੇ ਜਾਣਗੇ।

ਇਹ ਵੀ ਪੜ੍ਹੋ