Muktsar: ਅੰਗੀਠੀ ਦੇ ਧੂੰਏਂ ਕਾਰਨ ਦਮ ਘੁੱਟਣ ਕਰਕੇ ਦੋ ਸਕੇ ਭਰਾਵਾਂ ਦੀ ਮੌਤ

ਪਰਿਵਾਰ ਦੇ ਹੋਰ ਮੈਂਬਰ ਵੀ ਬਿਮਾਰ ਦੱਸੇ ਜਾ ਰਹੇ ਹਨ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।

Share:

ਹਾਈਲਾਈਟਸ

  • ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ

Punjab News: ਪੰਜਾਬ ਵਿੱਚ ਅੰਗੀਠੀ ਦੇ ਧੂੰਏਂ ਕਾਰਨ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅਜਿਹੀਆਂ ਘਟਨਾਵਾਂ ਦੇ ਸਾਹਮਣੇ ਆਉਣ ਦੇ ਬਾਵਜੂਦ ਲੋਕ ਕੋਈ ਸੇਧ ਨਹੀਂ ਲੈ ਰਹੇ ਹਨ। ਹੁਣ ਮੁਕਤਸਰ 'ਚ ਅੰਗੀਠੀ ਦੇ ਧੂੰਏਂ ਕਾਰਨ ਦਮ ਘੁੱਟਣ ਕਰਕੇ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਪਰਿਵਾਰ ਦੇ ਹੋਰ ਮੈਂਬਰ ਵੀ ਬਿਮਾਰ ਦੱਸੇ ਜਾ ਰਹੇ ਹਨ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ ਪਰਿਵਾਰ

ਮੁਹੰਮਦ ਮੁਸ਼ਤਾਕ (35) ਇੱਕ ਸਾਲ ਤੋਂ ਆਪਣੀ ਪਤਨੀ, 3 ਬੱਚਿਆਂ ਅਤੇ ਭਰਾ ਮੁਹੰਮਦ ਇਰਫਾਨ ਨਾਲ ਮੁਕਤਸਰ (Muktsar) ਦੇ ਘਾਹ ਮੰਡੀ ਚੌਕ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਮ੍ਰਿਤਕ ਦੀ ਪਤਨੀ ਸਬੀਨਾ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੇ ਆਪਣੇ ਕਮਰੇ ਵਿੱਚ ਅੰਗੀਠੀ ਬਾਲੀ ਸੀ। ਸਵੇਰੇ ਜਦੋਂ ਉਹ ਉੱਠੀ ਤਾਂ ਦੇਖਿਆ ਕਿ ਉਸਦਾ ਪਤੀ ਅਤੇ ਦਿਓਰ ਬਿਲਕੁਲ ਠੰਡੇ ਪਏ ਹੋਏ ਸਨ। ਉਨ੍ਹਾਂ ਨੇ ਆਸ-ਪਾਸ ਦੇ ਲੋਕਾਂ ਨੂੰ ਆਵਾਜ਼ ਮਾਰੀ। ਮੌਕੇ ਤੇ ਪਹੁੰਚੇ ਲੋਕਾਂ ਨੇ ਦੇਖਿਆ ਕਿ ਦੋਵੇਂ ਭਰਾਵਾਂ ਦੀ ਮੌਤ ਹੋ ਚੁੱਕੀ ਸੀ।

ਡੀਐਸਪੀ ਪਹੁੰਚੇ ਮੌਕੇ 'ਤੇ 

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਸਤਨਾਮ ਸਿੰਘ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ (Postmortem) ਲਈ ਭੇਜ ਦਿੱਤਾ ਗਿਆ ਹੈ। ਘਰ ਵਿੱਚ ਮੁਹੰਮਦ ਮੁਸ਼ਤਾਕ, ਮੁਹੰਮਦ ਇਰਫਾਨ, ਮੁਹੰਮਦ ਮੁਸ਼ਤਾਕ ਦੀ ਪਤਨੀ ਅਤੇ 2 ਬੱਚੇ ਮੌਜੂਦ ਸਨ। ਪਰਿਵਾਰ ਦੇ ਹੋਰ ਮੈਂਬਰ ਵੀ ਬਿਮਾਰ ਹੋਏ ਹਨ। ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ।
 

ਇਹ ਵੀ ਪੜ੍ਹੋ

Tags :