Murder in Ludhiana:ਸਿਗਰੇਟ ਖਰੀਦਣ ਨੂੰ ਲੈ ਕੇ ਹੋਈ ਬਹਿਸ,ਵਿਅਕਤੀ ਦਾ ਵੱਢਿਆ ਗਲਾ

ਐਤਵਾਰ ਰਾਤ ਨੂੰ ਸਿਗਰੇਟ ਖਰੀਦਦੇ ਸਮੇਂ ਪਵਨ ਦੀ ਕਿਸੇ ਗੱਲ ਨੂੰ ਲੈ ਕੇ ਉਸ ਨਾਲ ਬਹਿਸ ਹੋ ਗਈ ਜਿਸ ਤੋਂ ਬਾਅਦ....

Share:

ਹਾਈਲਾਈਟਸ

  • ਜਦੋਂ ਪਵਨ ਬੇਹੋਸ਼ੀ ਦੀ ਹਾਲਤ 'ਚ ਸੜਕ 'ਤੇ ਡਿੱਗਿਆ ਤਾਂ ਹਮਲਾਵਰਾਂ ਨੇ ਉਸ ਦੀ ਗਰਦਨ 'ਤੇ ਕੱਚ ਦੀ ਬੋਤਲ ਮਾਰ ਕੇ ਉਸ ਦਾ ਗਲਾ ਵੱਢ ਦਿੱਤਾ

ਲੁਧਿਆਣਾ ਵਿੱਚ ਇੱਕ ਵਿਅਕਤੀ ਦੀ ਬੜੀ ਬੇਰਹਿਮੀ ਦੇ ਨਾਲ ਹੱਤਿਆ ਕਰ ਦਿੱਤੀ ਗਈ। ਕਾਤਲਾਂ ਨੇ ਇੱਕ ਕੱਚ ਦੀ ਬੋਤਲ ਨਾਲ ਵਿਅਕਤੀ ਦਾ ਗਲਾ ਵੱਢ ਦਿੱਤਾ। ਖੂਨ ਨਾਲ ਲੱਥਪੱਥ ਵਿਅਕਤੀ ਗਲਾ ਫੜ੍ਹ ਕੇ ਸੜਕ 'ਤੇ ਤੜਫਦਾ ਰਿਹਾ। ਜਦੋਂ ਆਸ-ਪਾਸ ਦੇ ਲੋਕ ਇਕੱਠੇ ਹੋਏ ਤਾਂ ਕਾਤਲ ਮੌਕੇ ਤੋਂ ਫ਼ਰਾਰ ਹੋ ਗਏ। ਮ੍ਰਿਤਕ ਦੀ ਪਹਿਚਾਣ ਪਵਨ ਦੇ ਵੱਜੋਂ ਹੋਈ ਹੈ ਜੋ ਕਿ ਬਿਹਾਰ ਦੇ ਸਮਸਤੀਪੁਰ ਦਾ ਰਹਿਣ ਵਾਲਾ ਸੀ। ਚਸ਼ਮਦੀਦਾਂ ਅਨੁਸਾਰ ਮ੍ਰਿਤਕ ਹੌਜ਼ਰੀ ਅਤੇ ਮਜ਼ਦੂਰੀ ਦਾ ਕੰਮ ਕਰਦਾ ਸੀ। ਹਮਲਾ ਕਰਨ ਵਾਲਾ ਨੌਜਵਾਨ ਚਾਹ ਦੀ ਦੁਕਾਨ ਚਲਾਉਂਦਾ ਹੈ। ਐਤਵਾਰ ਰਾਤ ਨੂੰ ਸਿਗਰੇਟ ਖਰੀਦਦੇ ਸਮੇਂ ਪਵਨ ਦੀ ਕਿਸੇ ਗੱਲ ਨੂੰ ਲੈ ਕੇ ਉਸ ਨਾਲ ਬਹਿਸ ਹੋ ਗਈ ਜਿਸ ਤੋਂ ਬਾਅਦ ਅਗਲੇ ਦਿਨ ਚਾਹ ਵੇਚਣ ਵਾਲੇ ਨੇ ਪਤਨੀ ਅਤੇ ਦੋਸਤਾਂ ਨਾਲ ਮਿਲ ਕੇ ਉਸ 'ਤੇ ਹਮਲਾ ਕਰ ਦਿੱਤਾ।

 

ਐਤਵਾਰ ਹੋਇਆ ਸੀ ਝਗੜਾ

ਪਵਨ ਦੇ ਭਰਾ ਸੰਜੀਵ ਨੇ ਦੱਸਿਆ ਕਿ ਘਟਨਾ ਤੋਂ ਇਕ ਦਿਨ ਪਹਿਲਾਂ ਐਤਵਾਰ ਰਾਤ ਨੂੰ ਉਹ ਆਪਣੇ ਵੱਡੇ ਭਰਾ ਨਾਲ ਦੋਸ਼ੀ ਦੇ ਢਾਬੇ 'ਤੇ ਸਿਗਰਟ ਲੈਣ ਗਿਆ ਸੀ। ਉਸ ਦੇ ਭਰਾ ਦਾ ਉਸ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਪਰ ਉਸ ਸਮੇਂ ਮਾਮਲਾ ਹੱਲ ਹੋ ਗਿਆ ਸੀ। ਬੀਤੀ ਰਾਤ ਅਚਾਨਕ ਢਾਬਾ ਸੰਚਾਲਕ ਰਾਜ ਆਪਣੀ ਪਤਨੀ ਅਤੇ ਹੋਰ ਨੌਜਵਾਨਾਂ ਨਾਲ ਮੌਕੇ 'ਤੇ ਆ ਗਿਆ ਅਤੇ ਪਵਨ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਰਾਜ ਦੀ ਪਤਨੀ ਨੇ ਪਵਨ ਦੇ ਡੰਡੇ ਮਾਰ ਦਿੱਤੇ। ਜਦੋਂ ਪਵਨ ਬੇਹੋਸ਼ੀ ਦੀ ਹਾਲਤ 'ਚ ਸੜਕ 'ਤੇ ਡਿੱਗਿਆ ਤਾਂ ਹਮਲਾਵਰਾਂ ਨੇ ਉਸ ਦੀ ਗਰਦਨ 'ਤੇ ਕੱਚ ਦੀ ਬੋਤਲ ਮਾਰ ਕੇ ਉਸ ਦਾ ਗਲਾ ਵੱਢ ਦਿੱਤਾ।

 

ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ

ਸ਼ਿਮਲਾ ਪੁਰੀ ਥਾਣੇ ਦੀ ਪੁਲਿਸ ਅਨੁਸਾਰ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਕਾਤਲਾਂ ਵੱਲੋਂ ਕੀਤੇ ਹਮਲੇ ਦੇ ਕਾਰਨਾਂ ਦੀ ਵੀ ਜਾਂਚ ਕਰ ਰਹੀ ਹੈ। ਹਮਲਾਵਰਾਂ ਦੀ ਪਛਾਣ ਕਰਕੇ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਫਿਲਹਾਲ ਪਵਨ ਦੀ ਲਾਸ਼ ਨੂੰ ਮੁਰਦਾਘਰ 'ਚ ਰੱਖਿਆ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ

Tags :