Murder: ਛੋਟੇ ਭਰਾ ਨੇ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਆਪਣੇ ਵੱਡੇ ਭਰਾ ਦਾ ਕੀਤਾ ਕਤਲ, ਮੌਕੇ ਤੋਂ ਫਰਾਰ

ਕਤਲ ਦੀ ਸੂਚਨਾ ਮਿਲਦੇ ਹੀ ਡੀਐੱਸਪੀ ਟਾਂਡਾ ਹਰਜੀਤ ਸਿੰਘ ਰੰਧਾਵਾ ਅਤੇ ਐੱਸਐੱਚਓ ਹਰਦੇਵਪ੍ਰੀਤ ਸਿੰਘ ਵੀ ਮੌਕੇ ’ਤੇ ਪੁੱਜੇ। ਉਨ੍ਹਾਂ ਨੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਇਸ ਤੋਂ ਬਾਅਦ ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।

Share:

ਹਾਈਲਾਈਟਸ

  • ਪੁਲਿਸ ਨੇ ਕਮਰੇ ਅੰਦਰ ਜਾ ਕੇ ਦੇਖਿਆ ਤਾਂ ਮਨਜੋਤ ਸਿੰਘ ਦੀ ਗਰਦਨ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਗਿਆ ਸੀ

Punjab News: ਹੁਸ਼ਿਆਰਪੁਰ 'ਚ ਮੰਗਲਵਾਰ ਰਾਤ ਨੂੰ ਛੋਟੇ ਭਰਾ ਨੇ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਆਪਣੇ ਵੱਡੇ ਭਰਾ ਦਾ ਕਤਲ ਕਰ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਉਸਦਾ ਭਰਾ ਨਸ਼ੇ ਦਾ ਆਦੀ ਸੀ। ਉਹ ਕੋਈ ਕਾਰੋਬਾਰ ਨਹੀਂ ਕਰਦਾ ਸੀ, ਉਹ ਅਕਸਰ ਲੜਾਈ ਝਗੜੇ ਕਰਦਾ ਰਹਿੰਦਾ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਡੀਐੱਸਪੀ ਹਰਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਗੜ੍ਹਦੀਵਾਲਾ ਨੇੜਲੇ ਪਿੰਡ ਰਾਮਦਾਸਪੁਰ ਦੇ ਰਹਿਣ ਵਾਲੇ ਮਨਜੋਤ ਸਿੰਘ ਪੁੱਤਰ ਬਲਵਿੰਦਰ ਸਿੰਘ ਦਾ ਮੰਗਲਵਾਰ ਦੇਰ ਰਾਤ ਕਤਲ ਕਰ ਦਿੱਤਾ ਗਿਆ ਹੈ। ਕਤਲ ਉਸ ਦੇ ਛੋਟੇ ਭਰਾ ਮਨਪ੍ਰੀਤ ਸਿੰਘ ਨੇ ਕੀਤਾ ਸੀ। ਘਟਨਾ ਦੇ ਸਮੇਂ ਘਰ 'ਚ ਸਿਰਫ ਉਸ ਦੀ ਦਾਦੀ ਹੀ ਸੀ, ਜੋ ਸੌਂ ਰਹੀ ਸੀ।
ਵੱਡੇ ਭਰਾ ਨਾਲ ਅਕਸਰ ਰਹਿੰਦਾ ਸੀ ਝਗੜਾ

ਡੀਐੱਸਪੀ ਦਾ ਕਹਿਣਾ ਹੈ ਕਿ ਘਟਨਾ ਤੋਂ ਬਾਅਦ ਬਿਆਨ ਦਰਜ ਕਰ ਲਏ ਗਏ ਹਨ। ਲੋਕਾਂ ਨੇ ਦੱਸਿਆ ਹੈ ਕਿ ਮਨਪ੍ਰੀਤ ਨਸ਼ੇ ਦਾ ਆਦੀ ਸੀ। ਉਹ ਕੋਈ ਕੰਮ ਨਹੀਂ ਕਰਦਾ ਸੀ ਅਤੇ ਕਦੇ-ਕਦਾਈਂ ਹੀ ਘਰ ਆਉਂਦਾ ਸੀ। ਉਹ ਕਈ ਹਫ਼ਤਿਆਂ ਤੋਂ ਘਰ ਨਹੀਂ ਆਇਆ ਸੀ। ਪਰ ਜਦੋਂ ਵੀ ਉਹ ਆਉਂਦਾ ਤਾਂ ਉਸ ਦਾ ਆਪਣੇ ਵੱਡੇ ਭਰਾ ਮਨਜੋਤ ਨਾਲ ਘਰ ਵਿਚ ਲੜਾਈ ਹੋ ਜਾਂਦੀ ਸੀ। ਲੋਕਾਂ ਨੇ ਦੱਸਿਆ ਕਿ ਮਨਪ੍ਰੀਤ ਹਮੇਸ਼ਾ ਪੈਸੇ ਮੰਗਦਾ ਸੀ। ਮਨਜੋਤ ਘਰ ਦਾ ਇਕਲੌਤਾ ਕਮਾਉਣ ਵਾਲਾ ਵਿਅਕਤੀ ਸੀ, ਜਿਸ ਕਾਰਨ ਉਸ ਨੇ ਮਨਪ੍ਰੀਤ ਨੂੰ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ। ਮਨਪ੍ਰੀਤ ਮੰਗਲਵਾਰ ਰਾਤ ਨੂੰ ਘਰ ਆਇਆ ਸੀ। ਇਸ ਦੌਰਾਨ ਉਸ ਨੇ ਤੇਜ਼ਧਾਰ ਹਥਿਆਰ ਨਾਲ ਆਪਣੇ ਭਰਾ ਦਾ ਗਲਾ ਵੱਢ ਦਿੱਤਾ। ਘਟਨਾ ਤੋਂ ਬਾਅਦ ਕਤਲ ਦੇ ਸ਼ੱਕ ਤੋਂ ਬਚਣ ਲਈ ਉਸ ਨੇ ਪਿੰਡ ਦੇ ਸਰਪੰਚ ਸ਼ਮਿੰਦਰ ਸਿੰਘ ਨੂੰ ਫੋਨ ਕੀਤਾ।
ਘਰ ਦੇ ਮੁੱਖ ਗੇਟ ਨੂੰ ਲੱਗਾ ਹੋਇਆ ਸੀ ਤਾਲਾ

ਸਰਪੰਚ ਨੇ ਪੁਲਿਸ ਨੂੰ ਦੱਸਿਆ ਹੈ ਕਿ ਰਾਤ ਨੂੰ ਮਨਪ੍ਰੀਤ ਦਾ ਫੋਨ ਆਇਆ ਸੀ। ਉਹ ਦੱਸ ਰਿਹਾ ਸੀ ਕਿ ਕੁਝ ਅਣਪਛਾਤੇ ਵਿਅਕਤੀ ਉਸ ਦੇ ਘਰ ਵੜ ਗਏ ਹਨ। ਇਸ ਤੋਂ ਬਾਅਦ ਸਰਪੰਚ ਨੇ ਮਾਮਲੇ ਦੀ ਸੂਚਨਾ ਗੜ੍ਹਦੀਵਾਲਾ ਪੁਲਿਸ ਨੂੰ ਦਿੱਤੀ। ਜਦੋਂ ਪੁਲਿਸ ਪਿੰਡ ਪੁੱਜੀ ਤਾਂ ਸਰਪੰਚ ਉਨ੍ਹਾਂ ਨੂੰ ਮਨਪ੍ਰੀਤ ਦੇ ਘਰ ਲੈ ਗਿਆ। ਉੱਥੇ ਦੇਖਿਆ ਕਿ ਘਰ ਦੀਆਂ ਸਾਰੀਆਂ ਲਾਈਟਾਂ ਬੰਦ ਸਨ। ਘਰ ਦੇ ਮੁੱਖ ਗੇਟ ਨੂੰ ਤਾਲਾ ਲੱਗਾ ਹੋਇਆ ਸੀ। ਜਦੋਂ ਪੁਲਿਸ ਨੇ ਕਮਰੇ ਅੰਦਰ ਜਾ ਕੇ ਦੇਖਿਆ ਤਾਂ ਮਨਜੋਤ ਸਿੰਘ ਦੀ ਗਰਦਨ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਗਿਆ ਸੀ ਤੇ ਉਸ ਦੀ ਮੌਤ ਹੋ ਚੁੱਕੀ ਸੀ। ਸਰਪੰਚ ਅਨੁਸਾਰ ਦੋਵੇਂ ਭਰਾ ਮਰਹੂਮ ਨੰਬਰਦਾਰ ਹਰਭਜਨ ਸਿੰਘ ਦੀ ਪਤਨੀ ਆਪਣੀ ਦਾਦੀ ਨਰੰਜਨ ਕੌਰ ਕੋਲ ਰਹਿ ਰਹੇ ਸਨ।

ਇਹ ਵੀ ਪੜ੍ਹੋ