ਸ਼੍ਰੀ ਹਰਿਮੰਦਰ ਸਾਹਿਬ ਤੋਂ ਖਾਲਸਾਈ ਜਾਹੌ ਜਲਾਲ ਨਾਲ ਨਿਕਲਿਆ ਨਗਰ ਕੀਰਤਨ

ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਵਿੱਚ ਧਾਰਮਿਕ ਸੰਸਥਾਵਾਂ ਅਤੇ ਸੰਗਤਾਂ ਨੇ ਸਹਿਯੋਗ ਦਿੱਤਾ।

Share:

ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਕੀਤਾ ਗਿਆ। ਇਸ ਮੌਕੇ ਸਕੂਲੀ ਬੱਚਿਆਂ, ਬੈਂਡ ਪਾਰਟੀਆਂ, ਸ਼ਬਦ ਚੌਂਕੀ ਜਥੇ ਅਤੇ ਗਤਕਾ ਪਾਰਟੀਆਂ ਨੇ ਵੀ ਪੂਰਾ ਉਤਸ਼ਾਹ ਦਿਖਾਇਆ। ਨਗਰ ਕੀਰਤਨ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੀ ਹਾਜ਼ਰ ਸਨ।

 

file photo
 



ਕਈ ਜਗ੍ਹਾ ਲੱਗੇ ਲੰਗਰ

ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਹਰ ਸਾਲ ਕਾਰਤਿਕ ਮਹੀਨੇ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਦੇ ਨਾਲ ਹੀ ਕਈ ਸਕੂਲਾਂ ਵਿੱਚ ਨਗਰ ਕੀਰਤਨ, ਪਾਠ ਅਤੇ ਲੰਗਰ ਵੀ ਲਗਾਏ ਗਏ।

ਇਹ ਵੀ ਪੜ੍ਹੋ