ਨਕੋਦਰ ਦੇ ਨੰਬਰਦਾਰ ਤੇ ਗਿਰੀ ਪਰਾਲੀ ਸਾੜਣ ਦੀ ਗਾਜ, ਡੀਸੀ ਨੇ ਕੀਤਾ ਮੁਅੱਤਲ

ਐਤਵਾਰ ਨੂੰ 700 ਤੋਂ ਵੀ ਵੱਧ ਪਰਾਲੀ ਸਾੜਣ ਦੇ ਮਾਮਲੇ ਸਾਹਮਣੇ ਆਏ। ਇਸ ਮਾਮਲੇ ਵਿੱਚ ਹੁਣ ਸਰਕਾਰ ਸਖਤੀ ਕਰਦੀ ਨਜ਼ਰ ਆ ਰਹੀ ਹੈ। ਸਰਬਜੀਤ 28 ਨਵੰਬਰ ਨੂੰ ਡੀਸੀ ਸਾਹਮਣੇ ਆਪਣਾ ਸਪੱਸ਼ਟੀਕਰਨ ਦੇਣਗੇ।

Share:

ਪੰਜਾਬ ਵਿੱਚ ਪਰਾਲੀ ਸਾੜਣ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਸੂਬਾ ਸਰਕਾਰ ਚਿੰਤਾ ਵਿੱਚ ਹੈ। ਐਤਵਾਰ ਨੂੰ 700 ਤੋਂ ਵੀ ਵੱਧ ਪਰਾਲੀ ਸਾੜਣ ਦੇ ਮਾਮਲੇ ਸਾਹਮਣੇ ਆਏ। ਇਸ ਮਾਮਲੇ ਵਿੱਚ ਹੁਣ ਸਰਕਾਰ ਸਖਤੀ ਕਰਦੀ ਨਜ਼ਰ ਆ ਰਹੀ ਹੈ। ਇਸ ਕੜੀ ਵਿੱਚ ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ ਨੇ ਸਖਤ ਐਕਸ਼ਨ ਲੈਂਦੇ ਹੋਏ ਕਸਬਾ ਨਕੋਦਰ ਦੇ ਨੰਬਰਦਾਰ ਤੇ ਗਾਜ ਸੁੱਟ ਦਿੱਤੀ ਹੈ। ਨੰਬਰਦਾਰ ਨੂੰ ਪਰਾਲੀ ਸਾੜਨ ਦੇ ਦੋਸ਼ 'ਚ ਮੁਅੱਤਲ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਨੰਬਰਦਾਰ ਦੀ ਪਛਾਣ ਸਰਬਜੀਤ ਸਿੰਘ ਵਾਸੀ ਪਿੰਡ ਸਿਹੋਵਾਲ (ਨਕੋਦਰ) ਵਜੋਂ ਹੋਈ ਹੈ। ਸਰਕਾਰ ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸਖ਼ਤ ਕਾਰਵਾਈ ਕਰ ਰਹੀ ਹੈ। ਦੱਸ ਦੇਈਏ ਕਿ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਨੇ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਉਣ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਸੀ। ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਇਸ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਸਨ। ਦਸ ਦੇਈਏ ਕਿ ਪੰਜਾਬ ਵਿੱਚ ਪਰਾਲੀ ਸਾੜਣ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੁਪਰੀਮ ਕੋਰਟ ਨੇ ਵੀ ਸਖਤ ਟਿਪਣੀ ਕੀਤੀ ਸੀ। ਇਸ ਤੋਂ ਬਾਅਦ ਵੀ ਹਾਲਾਤ ਨਹੀਂ ਸੁਧਰ ਰਹੇ।

ਨੰਬਰਦਾਰ ਨੂੰ ਲਾਇਆ 5 ਹਜ਼ਾਰ ਰੁਪਏ ਜੁਰਮਾਨਾ

ਇੰਨਾ ਹੀ ਨਹੀਂ ਸਰਬਜੀਤ 'ਤੇ ਕਰੀਬ 5 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਸਰਬਜੀਤ ਨੂੰ ਡੀਸੀ ਸਾਹਮਣੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਸਰਬਜੀਤ 28 ਨਵੰਬਰ ਨੂੰ ਡੀਸੀ ਸਾਹਮਣੇ ਆਪਣਾ ਸਪੱਸ਼ਟੀਕਰਨ ਦੇਣਗੇ। ਜਾਣਕਾਰੀ ਮੁਤਾਬਕ ਸਰਬਜੀਤ ਖਿਲਾਫ ਸ਼ਿਕਾਇਤ ਮਿਲੀ ਸੀ। ਜਿਸ ਤੋਂ ਬਾਅਦ ਡੀਸੀ ਸਾਰੰਗਲ ਨੇ ਤੁਰੰਤ ਸਰਬਜੀਤ ਨੂੰ ਮੁਅੱਤਲ ਕਰ ਦਿੱਤਾ ਅਤੇ ਪੁਲਿਸ ਨੂੰ ਉਸ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ। ਡੀਸੀ ਸਾਰੰਗਲ ਨੇ ਕਿਹਾ ਕਿ ਸਰਬਜੀਤ ਨੇ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕੀਤੇ ਬਿਨਾਂ ਹੀ ਆਪਣੇ ਖੇਤਾਂ ਵਿੱਚ ਪਰਾਲੀ ਸਾੜੀ ਹੈ। 

ਇਹ ਵੀ ਪੜ੍ਹੋ