ਸੰਯੁਕਤ ਕਿਸਾਨ ਮੋਰਚਾ ਦੀ Jalandhar ਵਿੱਚ ਕੌਮੀ ਕਨਵੈਨਸ਼ਨ ਅੱਜ,ਐਮਐਸਪੀ ਸਮੇਤ ਕਈ ਮੁੱਦਿਆਂ ਕੇ ਕਿਸਾਨ ਕਰਨਗੇ ਚਰਚਾ

ਕਿਸਾਨ ਯੂਨੀਅਨਾਂ ਨੇ ਪਹਿਲਾਂ ਪੈਨਲ ਦਾ ਹਿੱਸਾ ਬਣਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਸੱਦੇ ਨੂੰ ਰੱਦ ਕਰ ਦਿੱਤਾ ਸੀ ਕਿਉਂਕਿ.....

Share:

ਹਾਈਲਾਈਟਸ

  • ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਮਾਨਤਾ ਦੇਣ ਲਈ ਕਮੇਟੀ ਦੇ ਗਠਨ ਨੂੰ ਲੈ ਕੇ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦਰਮਿਆਨ ਤਕਰਾਰ ਚੱਲ ਰਿਹਾ ਹੈ

ਪੰਜਾਬ ਦੇ ਜਲੰਧਰ ਵਿਖੇ ਅੱਜ ਸੰਯੁਕਤ ਕਿਸਾਨ ਮੋਰਚਾ ਵੱਲੋਂ ਇੱਕ ਵਿਸ਼ਾਲ ਕੌਮੀ ਕਨਵੈਨਸ਼ਨ ਕੀਤੀ ਜਾ ਰਹੀ ਹੈ। ਇਹ ਕਨਵੈਨਸ਼ਨ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਹੋਵੇਗੀ। ਇਸ ਕਨਵੈਨਸ਼ਨ ਵਿੱਚ ਮੋਰਚੇ ਦੇ ਅਹਿਮ ਏਜੰਡਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਲਈ ਸੰਘਰਸ਼ ਵਿੱਚ ਅਗਲੇ ਕਦਮ ਦੀ ਯੋਜਨਾ ਬਣਾਉਣਾ, ਸਾਰੀਆਂ ਬੈਂਕਿੰਗ ਸੰਸਥਾਵਾਂ ਤੋਂ ਕਰਜ਼ਾ ਮੁਆਫੀ ਦੀ ਵਕਾਲਤ ਕਰਨਾ ਸ਼ਾਮਲ ਹੈ।

 

ਕੌਮੀ ਪੱਧਰ ਦੇ ਆਗੂ ਲੈਣਗੇ ਹਿੱਸਾ

ਕਿਸਾਨ ਆਗੂਆਂ ਨੇ ਇੱਸ ਕਨਵੈਨਸ਼ਨ ਨੂੰ ਸਫਲ ਬਣਾਉਣ ਦੇ ਲਈ ਸਮੂਹ ਕਿਸਾਨਾਂ ਇਸ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਅਤੇ ਇਸਦੇ ਨਾਲ ਹੀ 26 ਜਨਵਰੀ ਨੂੰ ਹੋਣ ਵਾਲੀ ਟਰੈਕਟਰ ਪਰੇਡ ਲਈ ਜੋਰਦਾਰ ਤਿਆਰੀਆਂ ਕਰਨ ਦੀ ਅਪੀਲ ਵੀ ਕੀਤੀ। ਅੱਜ ਹੋਣ ਵਾਲੀ ਕੌਮੀ ਕਨਵੈਨਸ਼ਨ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਕੌਮੀ ਪੱਧਰ ਦੇ ਆਗੂ ਹਿੱਸਾ ਲੈਣਗੇ। ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਮਾਨਤਾ ਦੇਣ ਲਈ ਕਮੇਟੀ ਦੇ ਗਠਨ ਨੂੰ ਲੈ ਕੇ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦਰਮਿਆਨ ਤਕਰਾਰ ਚੱਲ ਰਿਹਾ ਹੈ। ਕਿਸਾਨ ਯੂਨੀਅਨਾਂ ਨੇ ਪਹਿਲਾਂ ਪੈਨਲ ਦਾ ਹਿੱਸਾ ਬਣਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਸੱਦੇ ਨੂੰ ਰੱਦ ਕਰ ਦਿੱਤਾ ਸੀ ਕਿਉਂਕਿ ਇਸ ਵਿੱਚ ਮਾਰਕੀਟ ਪੱਖੀ ਮਾਹਰ ਸ਼ਾਮਲ ਸਨ ਜਿਨ੍ਹਾਂ ਨੇ ਹੁਣ ਰੱਦ ਕੀਤੇ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ ਸੀ।

 

ਸਰਕਾਰ ਤੇ ਭਰੋਸੇ ਮਗਰੋਂ ਧਰਨਾ ਕੀਤਾ ਸੀ ਖਤਮ ਪਰ ਹੱਲ ਨਹੀਂ ਕੱਢਿਆ ਗਿਆ

ਐਸਕੇਐਮ ਨੇ ਇੱਕ ਬਿਆਨ ਵਿੱਚ ਕਿਹਾ ਸੀ ਕਿ ਮੋਦੀ ਸਰਕਾਰ ਦੁਆਰਾ ਦਿੱਤੇ ਗਏ ਲਿਖਤੀ ਭਰੋਸੇ ਦੇ ਸੰਦਰਭ ਵਿੱਚ ਕਿਸਾਨਾਂ ਨੇ 26 ਨਵੰਬਰ 2021 ਨੂੰ ਦਿੱਲੀ ਦੀਆਂ ਸਰਹੱਦਾਂ 'ਤੇ 13 ਮਹੀਨਿਆਂ ਦੇ ਲੰਬੇ ਇਤਿਹਾਸਕ ਕਿਸਾਨ ਸੰਘਰਸ਼ ਨੂੰ ਮੁਅੱਤਲ ਕਰ ਦਿੱਤਾ ਸੀ। ਜਿਸ ਵਿੱਚ 735 ਕਿਸਾਨ ਸ਼ਹੀਦ ਹੋਏ ਸਨ। ਇਸ ਨੂੰ ਪੂਰੇ ਦੋ ਸਾਲ ਬੀਤ ਚੁੱਕੇ ਹਨ ਪਰ ਸਰਕਾਰ ਵੱਲੋਂ ਕੋਈ ਹੱਲ ਨਹੀਂ ਕੱਢਿਆ ਗਿਆ। ਇਸ ਮੀਟਿੰਗ ਵਿੱਚ ਇਸ ਬਾਰੇ ਵੀ ਚਰਚਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ