Kisan Andolan 2.0: ਦਿੱਲੀ ਕੂਚ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਦੀ ਰਾਸ਼ਟਰੀ ਪੱਧਰ ਦੀ ਮੀਟਿੰਗ ਅੱਜ 

Kisan Andolan 2.0: ਕਿਸਾਨ ਮਜ਼ਦੂਰ ਮੋਰਚਾ ਦੇ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਦੇ ਕੁਝ ਅਫਸਰ ਕਹਿ ਰਹੇ ਹਨ ਕਿ ਹਰਿਆਣਾ ਪੁਲਿਸ ਖਿਲਾਫ ਐਫ.ਆਈ.ਆਰ. ਨੂੰ ਲੈ ਕੇ ਕੇਂਦਰ ਅਤੇ ਕਿਸਾਨਾਂ ਦੀ ਗੱਲਬਾਤ ਟੁੱਟ ਗਈ ਹੈ, ਪਰ ਅਜਿਹਾ ਨਹੀਂ ਹੈ। ਠੇਕਾ ਅਧਾਰਤ ਖੇਤੀ ਦੇ ਪ੍ਰਸਤਾਵ ਨਾਲ ਗੱਲਬਾਤ ਟੁੱਟ ਗਈ ਹੈ।

Share:

Kisan Andolan 2.0: ਕਿਸਾਨ ਅੰਦੋਲਨ ਦਾ ਅੱਜ 15ਵਾਂ ਦਿਨ ਹੈ। 29 ਫਰਵਰੀ ਤੱਕ ਦਿੱਲੀ ਕੂਚ ਮੁਲਤਵੀ ਕਰਨ ਤੋਂ ਬਾਅਦ ਹਣ ਕਿਸਾਨ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਖੜ੍ਹੇ ਹਨ। ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅੱਜ ਰਾਸ਼ਟਰੀ ਪੱਧਰ ਦੀ ਮੀਟਿੰਗ ਕਰਨਗੇ। ਇਸ ਵਿੱਚ ਦਿੱਲੀ ਕੂਚ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ। ਹਾਲਾਂਕਿ ਅੰਤਿਮ ਫੈਸਲਾ 28 ਫਰਵਰੀ ਨੂੰ ਲਿਆ ਜਾਵੇਗਾ। ਕਿਸਾਨ ਮਜ਼ਦੂਰ ਮੋਰਚਾ ਦੇ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਦੇ ਕੁਝ ਅਫਸਰ ਕਹਿ ਰਹੇ ਹਨ ਕਿ ਹਰਿਆਣਾ ਪੁਲਿਸ ਖਿਲਾਫ ਐਫ.ਆਈ.ਆਰ. ਨੂੰ ਲੈ ਕੇ ਕੇਂਦਰ ਅਤੇ ਕਿਸਾਨਾਂ ਦੀ ਗੱਲਬਾਤ ਟੁੱਟ ਗਈ ਹੈ, ਪਰ ਅਜਿਹਾ ਨਹੀਂ ਹੈ। ਠੇਕਾ ਅਧਾਰਤ ਖੇਤੀ ਦੇ ਪ੍ਰਸਤਾਵ ਨਾਲ ਗੱਲਬਾਤ ਟੁੱਟ ਗਈ ਹੈ। ਅਸੀਂ ਐਮਐਸਪੀ ਗਾਰੰਟੀ ਕਾਨੂੰਨ ਦੀ ਮੰਗ ਕਰ ਰਹੇ ਹਾਂ। ਇਸ ਕਾਰਨ ਗੱਲਬਾਤ ਵਿੱਚ ਅੜਿੱਕਾ ਪੈਦਾ ਹੋ ਗਿਆ ਹੈ।

ਪਹਿਲੀ ਵਾਰ ਆਦਿਵਾਸੀਆਂ ਨੇ ਕੀਤਾ ਕਿਸਾਨਾਂ ਦਾ ਸਮਰਥਨ 

ਪੰਧੇਰ ਨੇ ਕਿਹਾ ਕਿ ਪਿਛਲੇ ਦਿਨੀਂ ਉਨ੍ਹਾਂ ਦੇ ਅੰਦੋਲਨ ਨੂੰ ਦੇਸ਼ ਭਰ ਵਿੱਚ ਸਮਰਥਨ ਮਿਲਿਆ ਹੈ। ਭਾਰਤ ਦੇ ਇਤਿਹਾਸ ਵਿੱਚ ਪਹਿਲੀ ਵਾਰ ਆਦਿਵਾਸੀਆਂ ਨੇ ਕਿਸਾਨਾਂ ਦਾ ਸਮਰਥਨ ਕੀਤਾ। ਇਸ ਤੋਂ ਪਹਿਲਾਂ 26 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਨੇ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢਿਆ ਸੀ। ਅੰਦੋਲਨਕਾਰੀ ਜਥੇਬੰਦੀਆਂ ਨੇ ਵਿਸ਼ਵ ਵਪਾਰ ਸੰਗਠਨ ਦਾ ਪੁਤਲਾ ਫੂਕਿਆ। ਕਿਸਾਨਾਂ ਵੱਲੋਂ ਦਿੱਲੀ ਵੱਲ ਮਾਰਚ ਮੁਲਤਵੀ ਕਰਨ ਤੋਂ ਬਾਅਦ ਹਰਿਆਣਾ ਵਿੱਚ ਸੜਕਾਂ ਖੁੱਲ੍ਹਣੀਆਂ ਸ਼ੁਰੂ ਹੋ ਗਈਆਂ ਹਨ। ਪਹਿਲਾਂ ਦਿੱਲੀ ਪੁਲਿਸ ਨੇ ਹਰਿਆਣਾ ਨਾਲ ਲੱਗਦੇ ਸਿੰਘੂ ਅਤੇ ਟਿੱਕਰੀ ਸਰਹੱਦਾਂ ਨੂੰ ਅਸਥਾਈ ਤੌਰ 'ਤੇ ਖੋਲ੍ਹਿਆ। ਇਸ ਤੋਂ ਬਾਅਦ ਹਰਿਆਣਾ ਪੁਲਿਸ ਨੇ ਕੁਰੂਕਸ਼ੇਤਰ ਵਿੱਚ ਜੰਮੂ-ਦਿੱਲੀ ਨੈਸ਼ਨਲ ਹਾਈਵੇਅ ਦੀ ਸਰਵਿਸ ਰੋਡ ਦਿੱਲੀ ਤੋਂ ਚੰਡੀਗੜ੍ਹ ਨੂੰ ਖੋਲ੍ਹ ਦਿੱਤੀ ਹੈ। ਇੱਥੇ ਲਗਾਏ ਗਏ ਸੀਮਿੰਟ ਦੀ ਬੈਰੀਕੇਡਿੰਗ ਨੂੰ ਜੇਸੀਬੀ ਨਾਲ ਹਟਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ