Navjot Kaur Sidhu ਨਹੀਂ ਲੜਨਗੇ ਲੋਕ ਸਭਾ ਚੋਣਾਂ, ਸਿੱਧੂ ਨੇ ਕਹੀ ਇਹ ਗੱਲ

ਡਾ. ਨਵਜੋਤ ਕੌਰ ਦੇ ਕੈਂਸਰ ਦਾ ਇਲਾਜ ਅਜੇ ਵੀ ਚੱਲ ਰਿਹਾ ਹੈ। ਇਸ ਮਾਮਲੇ ਵਿੱਚ ਉਹ ਯਮੁਨਾ ਨਗਰ ਦੀ ਡਾ. ਰੁਪਿੰਦਰ ਕੌਰ ਨੂੰ ਮਿਲੇ ਹਨ। ਇਲਾਜ ਕੁਝ ਹੋਰ ਮਹੀਨਿਆਂ ਤੱਕ ਜਾਰੀ ਰਹੇਗਾ। ਇਨ੍ਹਾਂ ਹਾਲਾਤਾਂ ਵਿੱਚ ਸਿਰਫ ਉਨ੍ਹਾਂ ਦੀ ਸਿਹਤ ਅਤੇ ਰਿਕਵਰੀ 'ਤੇ ਧਿਆਨ ਦਿੱਤਾ ਜਾਵੇਗਾ।

Share:

ਪੰਜਾਬ ਕਾਂਗਰਸ ਤੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੀ ਪਤਨੀ ਡਾ. ਨਵਜੋਤ ਕੌਰ ਸਿੱਧੂ ਦੇ ਲੋਕ ਸਭਾ ਚੋਣਾਂ ਲੜਨ ਦੀਆਂ ਚਰਚਾਵਾਂ ਤੇ ਬ੍ਰੇਕ ਲਾ ਦਿੱਤੀ ਹੈ। ਉਨ੍ਹਾਂ ਨੇ ਆਪਣੇ X ਅਕਾਉਂਟ ਤੇ ਵੀ ਜਾਣਕਾਰੀ ਦਿੱਤੀ ਹੈ ਕਿ ਪਤਨੀ ਡਾ. ਨਵਜੋਤ ਕੌਰ ਦੇ ਕੈਂਸਰ ਦਾ ਇਲਾਜ ਅਜੇ ਵੀ ਚੱਲ ਰਿਹਾ ਹੈ। ਇਸ ਮਾਮਲੇ ਵਿੱਚ ਉਹ ਯਮੁਨਾ ਨਗਰ ਦੀ ਡਾ. ਰੁਪਿੰਦਰ ਕੌਰ ਨੂੰ ਮਿਲੇ ਹਨ। ਇਲਾਜ ਕੁਝ ਹੋਰ ਮਹੀਨਿਆਂ ਤੱਕ ਜਾਰੀ ਰਹੇਗਾ। ਇਨ੍ਹਾਂ ਹਾਲਾਤਾਂ ਵਿੱਚ ਸਿਰਫ ਉਨ੍ਹਾਂ ਦੀ ਸਿਹਤ ਅਤੇ ਰਿਕਵਰੀ 'ਤੇ ਧਿਆਨ ਦਿੱਤਾ ਜਾਵੇਗਾ। ਅਜਿਹੇ 'ਚ ਪਤਨੀ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੇ ਕਿਆਸਾ 'ਤੇ ਰੋਕ ਲਗਾਉਣੀ ਚਾਹੀਦੀ ਹੈ। ਦਸ ਦੇਈਏ ਕਿ ਪਟਿਆਲਾ ਦੀ ਕਾਂਗਰਸ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਮੁਅੱਤਲ ਕਰ ਦਿੱਤਾ ਹੈ। ਜਿਸ ਤੋਂ ਬਾਅਦ ਇਸ ਸੀਟ ਤੋਂ ਡਾ. ਨਵਜੋਤ ਕੌਰ ਸਿੱਧੂ ਦੇ ਚੋਣਾਂ ਲੜਨ ਦੀਆਂ ਚਰਚਾਵਾਂ ਚਲ ਰਹੀਆਂ ਸਨ।

ਟਿਕਟ ਨਾ ਮਿਲਣ 'ਤੇ ਕੈਪਟਨ ਖਿਲਾਫ ਜ਼ਾਹਿਰ ਕੀਤੀ ਸੀ ਨਾਰਾਜ਼ਗੀ 

ਨਵਜੋਤ ਸਿੰਘ ਸਿੱਧੂ ਜਨਵਰੀ 2017 ਵਿੱਚ ਭਾਜਪਾ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਦਾ ਸੈਰ ਸਪਾਟਾ ਮੰਤਰਾਲਾ ਮਿਲਿਆ। ਮੰਤਰੀ ਹੁੰਦਿਆਂ ਸਿੱਧੂ ਉਦੋਂ ਵਿਵਾਦਾਂ ਵਿੱਚ ਘਿਰ ਗਏ ਸਨ, ਜਦੋਂ ਉਹ ਮਈ 2018 ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ ਸਨ। ਉੱਥੇ ਹੀ ਜਦੋਂ ਸਿੱਧੂ ਨੇ ਪਾਕਿਸਤਾਨ ਦੇ ਫੌਜ ਮੁਖੀ ਕਮਰ ਜਾਵੇਦ ਬਾਜਵਾ ਨੂੰ ਜੱਫੀ ਪਾਈ ਤਾਂ ਕੈਪਟਨ ਅਮਰਿੰਦਰ ਨੇ ਵਿਰੋਧ ਜਤਾਇਆ ਸੀ। ਇਸ ਤੋਂ ਬਾਅਦ ਨਵੰਬਰ ਵਿੱਚ ਜਦੋਂ ਸਿੱਧੂ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਗਮ ਦੌਰਾਨ ਪਾਕਿਸਤਾਨ ਗਏ ਸਨ ਤਾਂ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਸਿੱਧੂ ਹਾਈਕਮਾਂਡ ਦੀ ਇਜਾਜ਼ਤ ਤੋਂ ਬਿਨਾਂ ਉਥੇ ਗਏ ਸਨ। 2019 ਦੀਆਂ ਲੋਕ ਸਭਾ ਚੋਣਾਂ 'ਚ ਵਿਵਾਦ ਉਦੋਂ ਹੋਰ ਡੂੰਘਾ ਹੋ ਗਿਆ, ਜਦੋਂ ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਲੋਕ ਸਭਾ ਚੋਣਾਂ 'ਚ ਟਿਕਟ ਨਾ ਮਿਲਣ 'ਤੇ ਅਮਰਿੰਦਰ ਖਿਲਾਫ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਦੋਸ਼ ਲਾਇਆ ਸੀ ਕਿ ਉਨ੍ਹਾਂ ਨੂੰ ਅੰਮ੍ਰਿਤਸਰ ਸੀਟ ਤੋਂ ਅਮਰਿੰਦਰ ਕਾਰਨ ਟਿਕਟ ਨਹੀਂ ਮਿਲੀ। ਇਸ ਦੇ ਨਾਲ ਹੀ ਸਿੱਧੂ ਨੇ ਵੀ ਆਪਣੀ ਪਤਨੀ ਦਾ ਸਾਥ ਦਿੱਤਾ। 

ਇਹ ਵੀ ਪੜ੍ਹੋ