Navjot Sidhu ਦੀ ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਸਲਾਹ,ਆਪਣੀਆਂ ਸਰਹੱਦਾਂ ਦੀ ਰਾਖੀ ਲਈ ਕਰੋ ਕਾਰਵਾਈ

ਨਵਜੋਤ ਸਿੰਘ ਸਿੱਧੂ ਦਾ ਇਹ ਵੀ ਕਹਿਣਾ ਹੈ ਕਿ ਕਿਸਾਨ ਅੱਜ ਵੀ ਪੰਜਾਬ ਦੀ ਧਰਤੀ 'ਤੇ ਮੌਜੂਦ ਹਨ। ਪੰਜਾਬ ਦੀ ਧਰਤੀ 'ਤੇ ਖੜ੍ਹੇ ਕਿਸਾਨਾਂ 'ਤੇ ਹਰਿਆਣਾ ਇਹ ਕਾਰਵਾਈ ਕਰ ਰਿਹਾ ਹੈ, ਹਰਿਆਣਾ ਪੁਲਿਸ ਅਤੇ ਅਰਧ ਸੈਨਿਕ ਬਲਾਂ ਵੱਲੋਂ ਪੰਜਾਬ ਦੀ ਧਰਤੀ 'ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਜਾ ਰਹੇ ਹਨ ਅਤੇ ਗੋਲੀਬਾਰੀ ਵੀ ਕੀਤੀ ਜਾ ਰਹੀ ਹੈ। ਜਿਸ 'ਤੇ ਕਾਰਵਾਈ ਦੀ ਲੋੜ ਹੈ।

Share:

Punjab News: ਕਿਸਾਨਾਂ ਨੇ 13 ਜਨਵਰੀ ਨੂੰ ਦਿੱਲੀ ਵੱਲ ਕੂਚ ਕਰ ਦਿੱਤੀ ਸੀ ਅਤੇ ਉਨ੍ਹਾਂ ਨੂੰ ਰੋਕਣ ਦੇ ਲਈ ਪੰਜਾਬ ਵਿੱਚ ਹਰਿਆਣਾ ਪੁਲਿਸ ਅਤੇ ਰਿਜ਼ਰਵ ਫੋਰਸਾਂ ਵੱਲੋਂ ਅੱਥਰੂ ਗੈਸ ਦੇ ਗੋਲੇ ਅਤੇ ਗੋਲੀਬਾਰੀ ਕੀਤੀ ਗਈ ਸੀ। ਹੁਣ ਇਸ ਘਟਨਾ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਸਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਸਿੱਧੂ ਨੇ ਸੀਐਮ ਮਾਨ ਨੂੰ ਪੰਜਾਬ ਦੀਆਂ ਸਰਹੱਦਾਂ ਦੀ ਰਾਖੀ ਲਈ ਕਾਰਵਾਈ ਕਰਨ ਲਈ ਕਿਹਾ ਹੈ।

ਪੜੋ ਸਿੱਧੂ ਨੇ ਪੋਸਟ ਵਿੱਚ ਕੀ ਲਿਖਿਆ

ਨਵਜੋਤ ਸਿੰਘ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਦਿਆਂ ਕਿਹਾ- ਪੰਜਾਬ ਸਰਕਾਰ ਨੂੰ ਆਪਣੀ ਖੇਤਰੀ ਪ੍ਰਭੂਸੱਤਾ ਦੀ ਰੱਖਿਆ ਕਰਨੀ ਚਾਹੀਦੀ ਹੈ। ਸ਼ਾਂਤਮਈ ਢੰਗ ਨਾਲ ਆਪਣੀ ਧਰਤੀ 'ਤੇ ਪ੍ਰਦਰਸ਼ਨ ਕਰ ਰਹੇ ਪੰਜਾਬੀਆਂ 'ਤੇ ਹਮਲਾ ਕਰਨ ਦੇ ਹਰਿਆਣਾ ਦੇ ਯਤਨਾਂ ਨੂੰ ਨਾਕਾਮ ਕੀਤਾ ਜਾਣਾ ਚਾਹੀਦਾ ਹੈ।

ਸਾਡੇ ਸੰਘੀ ਢਾਂਚੇ ਨੂੰ ਮਮਤਾ ਬੈਨਰਜੀ ਵਾਂਗ ਸੁਰੱਖਿਅਤ ਰੱਖਿਆ ਜਾਣਾ ਚਾਹੀਦਾ ਹੈ, ਜਦੋਂ ਬੰਗਾਲ 'ਤੇ ਹਮਲਾ ਕੀਤਾ ਸੀ ਤਾਂ ਉਸਨੇ ਸੀਬੀਆਈ ਦੇ ਅਧਿਕਾਰੀਆਂ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ ਸੀ। ਭਗਵੰਤ ਮਾਨ ਨੂੰ ਉਹੀ ਕਰਨਾ ਚਾਹੀਦਾ ਹੈ ਜੋ ਸਿੱਧਾਰਮਈਆ ਨੇ ਕੇਰਲਾ ਅਤੇ ਤੇਲੰਗਾਨਾ ਨਾਲ ਮਿਲ ਕੇ ਜੰਤਰ-ਮੰਤਰ 'ਤੇ ਕੀਤਾ ਸੀ।

ਡਰੋਨ ਦੀ ਸਹਾਇਤਾ ਨਾਲ ਸੁੱਟੇ ਜਾ ਰਹੇ ਅੱਥਰੂ ਗੈਸ ਦੇ ਗੋਲੇ

13 ਫਰਵਰੀ ਨੂੰ ਸਵੇਰੇ 10 ਵਜੇ ਤੋਂ ਹਰਿਆਣਾ ਵੱਲ ਵਧ ਰਹੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਰਾਤ 2 ਵਜੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ। ਇੰਨਾ ਹੀ ਨਹੀਂ ਹਰਿਆਣਾ ਪੁਲਿਸ ਅਤੇ ਅਰਧ ਸੈਨਿਕ ਬਲਾਂ ਵੱਲੋਂ ਗੋਲੇ ਸੁੱਟਣ ਦੇ ਲਈ ਡਰੋਨ ਦੀ ਵਰਤੋਂ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ