Navjot Sidhu's target on CM Mann: ਹਰਿਆਣਾ ਵੱਲੋਂ ਪੰਜਾਬ 'ਚ ਕਿਸਾਨਾਂ 'ਤੇ ਸੁੱਟੇ ਜਾ ਰਹੇ ਅੱਥਰੂ ਗੈਸ ਦੇ ਗੋਲਿਆਂ ਅਤੇ ਗੋਲੀਬਾਰੀ ਦਾ ਕੀਤਾ ਵਿਰੋਧ

ਦੋ ਦਿਨ ਪਹਿਲਾਂ ਵੀ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਵਿੱਚ ਹਰਿਆਣਾ ਪੁਲਿਸ ਅਤੇ ਰਿਜ਼ਰਵ ਫੋਰਸਾਂ ਵੱਲੋਂ ਸੁੱਟੇ ਜਾ ਰਹੇ ਅੱਥਰੂ ਗੈਸ ਦੇ ਗੋਲਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਉਠਾਈ ਸੀ।

Share:

Punjab News: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਿਆ ਹੈ ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸਿੱਧੂ ਨੇ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ 'ਤੇ ਹੋਈ ਗੋਲੀਬਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਸੀ। ਇਸ ਵਾਰ ਉਨ੍ਹਾਂ ਨੇ ਸੀਐਮ ਮਾਨ ਵੱਲੋਂ ਕਾਰਵਾਈ ਨਾ ਕਰਨ ਨੂੰ ਕਾਇਰਤਾ ਕਰਾਰ ਦਿੱਤਾ ਹੈ

ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀ ਪੋਸਟ

ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਐਕਸ 'ਤੇ ਪੋਸਟ ਸ਼ੇਅਰ ਕਰਦਿਆਂ ਕਿਹਾ- ਕਾਇਰਤਾ ਦੀ ਸਜ਼ਾ ਸਿਆਸੀ ਮੌਤ ਹੈਇਹ ਸਾਡੇ ਖੇਤਰੀ ਅਧਿਕਾਰ ਖੇਤਰ ਵਿੱਚ ਹੋ ਰਿਹਾ ਹੈਰਿਮੋਟ ਕੰਟਰੋਲ ਮੁੱਖ ਮੰਤਰੀ/ਗ੍ਰਹਿ ਮੰਤਰੀ ਭਗਵੰਤ ਮਾਨ ਮੂਕ ਦਰਸ਼ਕ ਬਣੇ ਹੋਏ ਹਨਇਹ ਬਹੁਤ ਸ਼ਰਮ ਦੀ ਗੱਲ ਹੈ ਭਾਵੇਂ ਕਾਂਗਰਸ ਦੇ ਵਿੱਚ ਨਵਜੋਤ ਸਿੰਘ ਸਿੱਧੂ ਕਾਰਨ ਫੁੱਟ ਪੈਂਦੀ ਨਜ਼ਰ ਰਹੀ ਹੈ ਪਰ ਉੱਥੇ ਹੀ ਸਿੱਧੂ ਲਗਾਤਾਰ ਵਿਰੋਧੀ ਧਿਰ ਦੇ ਨੇਤਾ ਵਾਂਗ ਸੂਬਾ ਸਰਕਾਰ ਨੂੰ ਘੇਰਦੇ ਨਜ਼ਰ ਆ ਰਹੇ ਹਨ

ਕਾਰਵਾਈ ਦੀ ਲੋੜ- ਸਿੱਧੂ

ਨਵਜੋਤ ਸਿੰਘ ਸਿੱਧੂ ਦਾ ਇਹ ਵੀ ਕਹਿਣਾ ਹੈ ਕਿ ਕਿਸਾਨ ਅੱਜ ਵੀ ਪੰਜਾਬ ਦੀ ਧਰਤੀ 'ਤੇ ਮੌਜੂਦ ਹਨਹਰਿਆਣਾ ਇਹ ਕਾਰਵਾਈ ਪੰਜਾਬ ਦੀ ਧਰਤੀਤੇ ਖੜ੍ਹੇ ਕਿਸਾਨਾਂ ਖ਼ਿਲਾਫ਼ ਕਰ ਰਿਹਾ ਹੈਪੰਜਾਬ ਦੀ ਧਰਤੀ 'ਤੇ ਹਰਿਆਣਾ ਪੁਲਿਸ ਅਤੇ ਅਰਧ ਸੈਨਿਕ ਬਲਾਂ ਵੱਲੋਂ ਗੋਲੀਬਾਰੀ ਕੀਤੀ ਜਾ ਰਹੀ ਹੈਜਿਸ 'ਤੇ ਕਾਰਵਾਈ ਦੀ ਲੋੜ ਹੈ

ਇਹ ਵੀ ਪੜ੍ਹੋ