ਭਲਕੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਨਗੇ ਨਵਜੋਤ ਸਿੱਧੂ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਇਹ ਮੁਲਾਕਾਤ ਵੀ ਉਸ ਸਮੇਂ ਦੌਰਾਨ ਕੀਤੀ ਜਾ ਰਹੀ ਹੈ ਜਦੋਂ ਸੂਬੇ ਦੇ ਰਾਜਪਾਲ ਪੁਰੋਹਿਤ ਅਤੇ ਮੁੱਖਮੰਤਰੀ ਭਗਵੰਤ ਮਾਨ ਵਿਚਕਾਰ ਕਾਟੋ-ਕਲੇਸ਼ ਚੱਲ ਰਿਹਾ ਹੈ। ਇਸ ਕਰਕੇ ਨਵਜੋਤ ਸਿੰਘ ਸਿੱਧੂ ਦੀ […]

Share:

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਇਹ ਮੁਲਾਕਾਤ ਵੀ ਉਸ ਸਮੇਂ ਦੌਰਾਨ ਕੀਤੀ ਜਾ ਰਹੀ ਹੈ ਜਦੋਂ ਸੂਬੇ ਦੇ ਰਾਜਪਾਲ ਪੁਰੋਹਿਤ ਅਤੇ ਮੁੱਖਮੰਤਰੀ ਭਗਵੰਤ ਮਾਨ ਵਿਚਕਾਰ ਕਾਟੋ-ਕਲੇਸ਼ ਚੱਲ ਰਿਹਾ ਹੈ। ਇਸ ਕਰਕੇ ਨਵਜੋਤ ਸਿੰਘ ਸਿੱਧੂ ਦੀ ਇਸ ਮੁਲਾਕਾਤ ਉਪਰ ਸਾਰਿਆਂ ਦੀਆਂ ਨਜ਼ਰਾਂ ਟਿਕ ਗਈਆਂ ਹਨ। 

ਕਿੰਨੇ ਵਜੇ ਤੇ ਕਿੱਥੇ ਹੋਵੇਗੀ ਮੁਲਾਕਾਤ

ਨਵਜੋਤ ਸਿੰਘ ਸਿੱਧੂ ਨੇ ਆਪਣੇ ਐਕਸ ਅਕਾਉਂਟ ਉਪਰ ਪੋਸਟ ਸਾਂਝੀ ਕਰਕੇ ਇਸਦੀ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਸੋਮਵਾਰ ਨੂੰ ਸਵੇਰੇ ਸਾਢੇ 11 ਵਜੇ ਰਾਜਪਾਲ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਮਗਰੋਂ ਗਵਰਨਰ ਹਾਊਸ ਦੇ ਬਾਹਰ ਸਿੱਧੂ ਮੀਡੀਆ ਨੂੰ ਸੰਬੋਧਨ ਵੀ ਕਰਨਗੇ। ਆਪਣੀ ਪੋਸਟ ‘ਚ ਸਿੱਧੂ ਨੇ ਲਿਖਿਆ ਕਿ ਉਹ ਪੰਜਾਬ ਦੇ ਅਸਥਿਰ ਵਿੱਤੀ ਹਾਲਾਤਾਂ, ਵਿਗੜੀ ਕਾਨੂੰਨ ਵਿਵਸਥਾ ਤੋਂ ਰਾਜਪਾਲ ਨੂੰ ਜਾਣੂੰ ਕਰਾਉਣਗੇ। ਸੂਬਾ ਸਰਕਾਰ ਦੀ ਬਣਦੀ ਜਵਾਬਦੇਹੀ ਨੂੰ ਲੈ ਕੇ ਵੀ ਚਰਚਾ ਕੀਤੀ ਜਾਵੇਗੀ।