ਨਵਜੋਤ ਸਿੰਘ ਸਿੱਧੂ Pakistan ਰਵਾਨਾ, ਦੋਵਾਂ ਦੇਸ਼ਾਂ ਵਿੱਚ ਵਪਾਰ ਖੋਲਣ ਦੀ ਮੰਗ

ਇਸ ਮੌਕੇ ਸਿੱਧੂ ਨੂੰ ਜਦੋਂ ਸ੍ਰੀ ਕਰਤਾਰਪੁਰ ਸਾਹਿਬ ਦੀ ਮਹਿੰਗੀ ਫੀਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਅਸਲ ਪੁੰਨ ਉਦੋਂ ਮਿਲੇਗੀ ਜਦੋਂ ਸੂਬੇ ਦੇ ਸਾਰੇ ਬਜ਼ੁਰਗਾਂ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ 'ਤੇ 5 ਕਰੋੜ ਰੁਪਏ ਤੋਂ ਵੱਧ ਖਰਚ ਨਹੀਂ ਆਵੇਗਾ।

Share:

ਹਾਈਲਾਈਟਸ

  • ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਸਬੰਧ ਸੁਹਿਰਦ ਹੋਣੇ ਚਾਹੀਦੇ ਹਨ

Punjab News: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਰਵਾਨਾ ਹੋ ਗਏ ਹਨ। ਇਸ ਮੌਕੇ ਉਨ੍ਹਾਂ ਦੇ ਕਈ ਸਾਥੀ ਅਤੇ ਸਾਬਕਾ ਵਿਧਾਇਕ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਵੱਡੀਆਂ ਗੱਲਾਂ ਕਰਨ ਵਿੱਚ ਵਿਸ਼ਵਾਸ ਰੱਖਦੇ ਹਨ। ਇਸ ਮੌਕੇ ਸਿੱਧੂ ਨੂੰ ਜਦੋਂ ਸ੍ਰੀ ਕਰਤਾਰਪੁਰ ਸਾਹਿਬ ਦੀ ਮਹਿੰਗੀ ਫੀਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਅਸਲ ਪੁੰਨ ਉਦੋਂ ਮਿਲੇਗੀ ਜਦੋਂ ਸੂਬੇ ਦੇ ਸਾਰੇ ਬਜ਼ੁਰਗਾਂ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ 'ਤੇ 5 ਕਰੋੜ ਰੁਪਏ ਤੋਂ ਵੱਧ ਖਰਚ ਨਹੀਂ ਆਵੇਗਾ। ਉਨ੍ਹਾਂ ਕਿਹਾ ਕਿ ਇਸ ਲਈ ਸਰਕਾਰ ਜਾਂ ਸ਼੍ਰੋਮਣੀ ਕਮੇਟੀ ਕੋਈ ਪਹਿਲਕਦਮੀ ਕਰ ਸਕਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਸਬੰਧ ਸੁਹਿਰਦ ਹੋਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿੱਚ ਪੰਜਾਬ ਦੇ ਰਸਤੇ ਵਪਾਰ ਖੋਲਿਆ ਜਾਣਾ ਚਾਹੀਦਾ ਹੈ।

ਕਿਸਾਨਾਂ ਦਾ ਉਠਾਇਆ ਮੁੱਦਾ

ਸਿੱਧੂ ਨੇ ਇਸ ਮੌਕੇ ਕਿਸਾਨਾਂ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ 1993 ਵਿੱਚ ਡੀਜ਼ਲ ਦਾ ਰੇਟ 5 ਰੁਪਏ ਸੀ, ਜਦੋਂਕਿ ਹੁਣ ਤੇਲ ਦਾ ਰੇਟ 100 ਰੁਪਏ ਹੋ ਗਿਆ ਹੈ। ਪਰ ਕਿਸਾਨਾਂ ਨੂੰ ਅਜੇ ਵੀ ਉਨ੍ਹਾਂ ਦੀਆਂ ਫ਼ਸਲਾਂ ਦਾ ਮੁੱਲ ਨਹੀਂ ਮਿਲ ਰਿਹਾ। ਕਿਸਾਨਾਂ ਦੀਆਂ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ 40 ਰੁਪਏ ਵਧਾ ਦਿੱਤਾ ਗਿਆ ਹੈ। ਜਦੋਂਕਿ ਖੇਤੀ ਵਸਤਾਂ ਦੀਆਂ ਕੀਮਤਾਂ ਵਿੱਚ 40 ਫੀਸਦੀ ਵਾਧਾ ਕਰਕੇ 400 ਰੁਪਏ ਕਿਸਾਨਾਂ ਦੀਆਂ ਜੇਬਾਂ ਵਿੱਚੋਂ ਕੱਢ ਲਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਉਹ ਅਜਿਹੇ ਮੁੱਦੇ ਹਮੇਸ਼ਾ ਉਠਾਉਂਦੇ ਰਹਿਣਗੇ।

ਪਹਿਲੇ ਦੌਰਾ ਤੋਂ ਬਾਅਦ ਹੋਈਆ ਸੀ ਵਿਰੋਧ 

2018 ਵਿੱਚ ਸਿੱਧੂ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਲਈ ਪਾਕਿਸਤਾਨ ਗਏ ਸਨ। ਉਦੋਂ ਉਹ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਸਨ। ਇੱਥੇ ਉਹ ਜਨਤਕ ਤੌਰ 'ਤੇ ਪਾਕਿਸਤਾਨ ਦੇ ਤਤਕਾਲੀ ਫੌਜ ਮੁਖੀ ਕਮਰ ਜਾਵੇਦ ਬਾਜਵਾ ਨੂੰ ਮਿਲੇ ਸਨ। ਇਸ ਦੌਰਾਨ ਸਿੱਧੂ ਨੇ ਬਾਜਵਾ ਨੂੰ ਜੱਫੀ ਪਾਈ ਸੀ। ਸਿੱਧੂ ਨੂੰ ਜੱਫੀ ਪਾਉਣ ਤੋਂ ਬਾਅਦ ਭਾਰਤ ਵਿੱਚ ਵਿਰੋਧ ਝੱਲਣਾ ਪਿਆ ਸੀ।

ਇਹ ਵੀ ਪੜ੍ਹੋ