ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਨੂੰ ਲੈ ਕੇ Navjot Singh Sidhu ਨੇ ਕਸਿਆ ਮੁੱਖ ਮੰਤਰੀ ਭਗਵੰਤ ਮਾਨ ਤੇ ਤੰਜ

ਉਨ੍ਹਾਂ ਨੇ ਕਿਹਾ ਕਿ ਹਿਮਾਚਲ ਸਰਕਾਰ ਦੀ ਨਕਲ ਕਰਦੇ ਹੋਏ 'ਆਪ' ਨੇ ਇਸ ਨੂੰ ਕੈਬਨਿਟ 'ਚ ਪਾਸ ਵੀ ਕੀਤਾ ਸੀ ਪਰ ਹੁਣ ਤੱਕ ਇਸ ਨੂੰ ਨੋਟੀਫਾਈ ਕਰਨ 'ਚ ਅਸਫਲ ਰਹੀ ਹੈ।

Share:

Punjab News: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਫਿਰ ਤੋਂ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ ਹਿਮਾਚਲ ਸਰਕਾਰ ਦੀ ਨਕਲ ਕਰਦੇ ਹੋਏ 'ਆਪ' ਨੇ ਇਸ ਨੂੰ ਕੈਬਨਿਟ 'ਚ ਪਾਸ ਵੀ ਕੀਤਾ ਸੀ ਪਰ ਹੁਣ ਤੱਕ ਇਸ ਨੂੰ ਨੋਟੀਫਾਈ ਕਰਨ 'ਚ ਅਸਫਲ ਰਹੀ ਹੈ। ਖ਼ਾਲੀ ਖ਼ਜ਼ਾਨਾ ਅਤੇ ਮਾੜੇ ਪ੍ਰਬੰਧਾਂ ਨੇ ਹਫੜਾ-ਦਫੜੀ ਅਤੇ ਭੰਬਲਭੂਸਾ ਪੈਦਾ ਕਰ ਦਿੱਤਾ ਹੈ, ਜਿਸ ਦੀ ਅਗਵਾਈ ਭਗਵੰਤ ਮਾਨ ਹੁਣ ਤੱਕ ਦੇ ਸਭ ਤੋਂ ਕਮਜ਼ੋਰ ਮੁੱਖ ਮੰਤਰੀ ਵਜੋਂ ਕਰ ਰਹੇ ਹਨ। ਇਸ ਸੰਬੰਧੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਇਸ ਨਾਲ ਜੁੜੀ ਇਕ ਪੋਸਟ ਵੀ ਪਾਈ ਹੈ। 

ਮਾਨ ਅਤੇ ਸਿੱਧੂ ਵਿਚਾਲੇ ਸ਼ਬਦੀ ਜੰਗ ਜਾਰੀ 

ਪਿਛਲੇ ਕੁਝ ਦਿਨਾਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਸ਼ਬਦੀ ਜੰਗ ਚੱਲ ਰਹੀ ਹੈ। ਦੋ ਦਿਨ ਪਹਿਲਾਂ ਜਦੋਂ ਮੁੱਖ ਮੰਤਰੀ 457 ਨੌਜਵਾਨਾਂ ਨੂੰ ਨਿਯੁਕਤ ਕਰਨ ਲਈ ਚੰਡੀਗੜ੍ਹ ਆਏ ਸਨ ਤਾਂ ਉਨ੍ਹਾਂ ਕਿਹਾ ਸੀ ਕਿ ਸੁਖਬੀਰ ਬਾਦਲ, ਪ੍ਰਤਾਪ ਸਿੰਘ ਬਵਜਾ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਨਵਜੋਤ ਸਿੰਘ ਸਿੱਧੂ ਸਵੇਰੇ ਉੱਠਦੇ ਹੀ ਉਨ੍ਹਾਂ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੰਦੇ ਹਨ। ਉਨ੍ਹਾਂ ਨੇ ਸਿੱਧੂ ਨੂੰ ਵਿਆਹਾਂ ਵਿੱਚ ਦਿੱਤੇ ਜਾਣ ਵਾਲਾ ਸੂਟ ਵੀ ਦੱਸਿਆ ਸੀ। ਉਨ੍ਹਾਂ ਨੇ ਕਿਹਾ ਸੀ ਕਿ ਅਜਿਹਾ ਸੂਟ ਬਿਨਾਂ ਦੇਖੇ ਹੀ ਲੰਘ ਜਾਂਦਾ ਹੈ, ਕੋਈ ਆਪਣੇ ਕੋਲ ਨਹੀਂ ਰੱਖਦਾ। ਕਈ ਵਾਰ ਸਾਡੇ ਕੋਲ ਡੇਢ ਸਾਲ ਬਾਅਦ ਉਹੀ ਸੂਟ ਵਾਪਸ ਆਉਂਦਾ ਹੈ। ਇਸ ਸੂਟ ਦਾ ਲਿਫਾਫਾ ਖੋਲ੍ਹਣ 'ਚ ਕਾਂਗਰਸ ਦੀ ਬਦਕਿਸਮਤੀ ਰਹੀ। ਹੁਣ ਇਸ ਸੂਟ ਦੀ ਨਾ ਤਾਂ ਸਿਲਾਈ ਕੀਤੀ ਜਾ ਰਹੀ ਹੈ ਅਤੇ ਨਾ ਹੀ ਇਸ ਨੂੰ ਦੁਬਾਰਾ ਲਿਫਾਫੇ ਵਿੱਚ ਪਾਇਆ ਜਾ ਰਿਹਾ ਹੈ।

ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਸਨ ਚਰਚਾਵਾਂ

ਕੁਝ ਦਿਨ ਪਹਿਲਾਂ ਸਿੱਧੂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਚੱਲ ਰਹੀਆਂ ਸਨ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਵਿੱਚ ਕਾਂਗਰਸ ਦੀ ਸੀਨੀਅਰ ਆਗੂ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਨੇ ਮੀਡੀਆ 'ਚ ਆਪਣੀ ਤਸਵੀਰ ਵੀ ਸ਼ੇਅਰ ਕੀਤੀ ਹੈ। ਇਸ ਮੀਟਿੰਗ ਤੋਂ ਸਾਫ਼ ਹੋ ਗਿਆ ਹੈ ਕਿ ਭਾਜਪਾ ਵਿੱਚ ਜਾਣ ਦੀਆਂ ਗੱਲਾਂ ਸਿਰਫ਼ ਅਫ਼ਵਾਹਾਂ ਹਨ। ਇਸ ਮੁਲਾਕਾਤ ਨਾਲ ਸਿੱਧੂ ਨੇ ਇਕ ਵਾਰ ਫਿਰ ਸ਼ਾਂਤ ਰਹਿੰਦੇ ਹੋਏ ਆਪਣੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੱਤਾ ਹੈ।

ਇਹ ਵੀ ਪੜ੍ਹੋ