Navjot Singh Sidhu ਪੰਜ ਸਾਲ ਬਾਅਦ ਫਿਰ ਜਾਣਗੇ ਪਾਕਿਸਤਾਨ

ਸਿੱਧੂ ਨੇ 9 ਨਵੰਬਰ 2019 ਦੀ ਇੱਕ ਵੀਡੀਓ ਸਾਂਝੀ ਕੀਤੀ ਹੈ, ਜਦੋਂ ਉਹ ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਪਾਕਿਸਤਾਨ ਗਏ ਸਨ। ਇਸ ਦੌਰਾਨ ਪਾਕਿਸਤਾਨ ਦੇ ਤਤਕਾਲੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਸੀ।

Share:

ਹਾਈਲਾਈਟਸ

  • ਉਹ ਦੁਪਹਿਰ 3 ਵਜੇ ਅੰਮ੍ਰਿਤਸਰ ਦੇ ਰਸਤੇ ਵਿੱਚ ਪੱਤਰਕਾਰਾਂ ਨਾਲ ਵੀ ਗੱਲਬਾਤ ਕਰਨਗੇ

Punjab News: ਪੰਜਾਬ ਕਾਂਗਰਸ 'ਚ ਚੱਲ ਰਹੀ ਉੱਥਲ-ਪੱਥਲ ਦੇ ਵਿੱਚ ਨਵਜੋਤ ਸਿੰਘ ਸਿੱਧੂ ਇਕ ਵਾਰ ਫਿਰ ਤੋਂ ਪਾਕਿਸਤਾਨ ਜਾ ਰਹੇ ਹਨ। ਉਹ 24 ਜਨਵਰੀ ਨੂੰ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਦੇ ਦਰਸ਼ਨ ਕਰਨਗੇ। ਇਸ ਤੋਂ ਪਹਿਲਾਂ ਉਹ ਸਾਲ 2019 ਨੂੰ ਪਾਕਿਸਤਾਨ ਗਏ ਸਨ। ਆਪਣੇ ਦੌਰੇ ਨੂੰ ਲੈ ਕੇ ਉਨ੍ਹਾਂ ਨੇ ਆਪਣੇ ਸੋਸ਼ਲ ਮੀਡਿਆ ਹੈਂਡਲ ਤੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਉਹ ਉਸ ਮਹਾਨ ਗੁਰੂ ਦੇ ਸ਼ੁਕਰਗੁਜ਼ਾਰ ਹਨ ਕਿ ਉਨ੍ਹਾਂ ਨੇ ਮੈਨੂੰ ਸਦਭਾਵਨਾ ਦਾ ਸਾਧਨ ਬਣਾਇਆ। ਸ਼ਾਂਤੀ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਦਾ ਪ੍ਰਚਾਰ ਕਰਦਾ ਰਹਾਂਗਾ। ਸਾਰਿਆਂ ਨੂੰ ਸਵੇਰੇ 11 ਵਜੇ ਕਰਤਾਰਪੁਰ ਕੋਰੀਡੋਰ ਚੈੱਕ ਪੋਸਟ 'ਤੇ ਇਕੱਠੇ ਹੋਣਾ ਚਾਹੀਦਾ ਹੈ। ਇਸ ਦੌਰਾਨ ਉਹ ਦੁਪਹਿਰ 3 ਵਜੇ ਅੰਮ੍ਰਿਤਸਰ ਦੇ ਰਸਤੇ ਵਿੱਚ ਪੱਤਰਕਾਰਾਂ ਨਾਲ ਵੀ ਗੱਲਬਾਤ ਕਰਨਗੇ।

ਵੀਡਿਓ ਵੀ ਕੀਤਾ ਸਾਂਝਾ

ਸਿੱਧੂ ਨੇ 9 ਨਵੰਬਰ 2019 ਦੀ ਇੱਕ ਵੀਡੀਓ ਸਾਂਝੀ ਕੀਤੀ ਹੈ, ਜਦੋਂ ਉਹ ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਪਾਕਿਸਤਾਨ ਗਏ ਸਨ। ਇਸ ਦੌਰਾਨ ਪਾਕਿਸਤਾਨ (Pakistan) ਦੇ ਤਤਕਾਲੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਸੀ। ਸਿੱਧੂ ਨੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਭਾਸ਼ਣ ਦੌਰਾਨ ਇਮਰਾਨ ਖਾਨ ਦੀ ਤਾਰੀਫ ਵੀ ਕੀਤੀ ਸੀ। ਉਸ ਸਮੇਂ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਸਨ।

ਇਹ ਵੀ ਪੜ੍ਹੋ