Nawanshahr: ਤੇਜ਼ ਰਫਤਾਰ ਫਾਰਚੂਨਰ ਨੇ ਮੋਟਰਸਾਇਕਲ ਸਵਾਰਾਂ ਨੂੰ ਮਾਰੀ ਟੱਕਰ, ਦੋ ਦੀ ਮੌਤ

ਏਐੱਸਆਈ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਕਾਰ ਚਾਲਕ ਇਕਬਾਲ ਸਿੰਘ ਵਾਸੀ ਪਿੰਡ ਜੋਗੇਵਾਲ ਜ਼ਿਲ੍ਹਾ ਮੋਗਾਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਕਾਰ ਅਤੇ ਮੋਟਰਸਾਈਕਲ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Share:

ਹਾਈਲਾਈਟਸ

  • ਥਾਣਾ ਸਿਟੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ

Punjab News: ਨਵਾਂਸ਼ਹਿਰ-ਬੰਗਾ ਨੈਸ਼ਨਲ ਹਾਈਵੇ 'ਤੇ ਸਥਿੱਤ ਪਿੰਡ ਚੂਹੜਪੁਰ ਨੇੜੇ ਫਾਰਚੂਨਰ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਥਾਣਾ ਸਿਟੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ (Post Mortem) ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਏਐੱਸਆਈ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਜਗਦੀਸ਼ ਰਾਮ ਵਾਸੀ ਪਿੰਡ ਧਮਾਈ, ਥਾਣਾ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਨੇ ਪੁਲਿਸ ਨੂੰ ਬਿਆਨ ਦਰਜ ਕਰਵਾਏ ਹਨ ਕਿ ਉਸਦੇ ਪਿਤਾ ਪਰਮਜੀਤ ਅਤੇ ਚਾਚਾ ਧਰਮਪਾਲ ਪੁੱਤਰ ਕਰਤਾਰ ਚੰਦ ਆਪਣੇ ਪਿੰਡ ਧਮਾਈ ਤੋਂ ਮੋਟਰਸਾਇਕਲ 'ਤੇ ਰਿਸ਼ਤੇਦਾਰਾਂ ਨੂੰ ਮਿਲਣ ਜਾ ਰਹੇ ਸਨ। 


ਸਿਵਲ ਹਸਪਤਾਲ ਵਿੱਚ ਹੋਈ ਮੌਤ

ਉਸਦੇ ਚਾਚਾ ਧਰਮਪਾਲ ਮੋਟਰਸਾਈਕਲ ਚਲਾ ਰਹੇ ਸਨ, ਜਦਕਿ ਪਿਤਾ ਪਰਮਜੀਤ ਪਿੱਛੇ ਬੈਠੇ ਸਨ। ਚੂਹੜਪੁਰ ਲਿੰਕ ਰੋਡ ਤੋਂ ਮੁੱਖ ਕੌਮੀ ਮਾਰਗ ’ਤੇ ਚੜ੍ਹਦੇ ਸਮੇਂ ਬੰਗਾ ਸਾਈਡ ਤੋਂ ਆਈ ਇੱਕ ਤੇਜ਼ ਰਫ਼ਤਾਰ ਫਾਰਚੂਨਰ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ (Motorcycle) ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦਾ ਚਾਚਾ ਅਤੇ ਪਿਤਾ ਸੜਕ ’ਤੇ ਡਿੱਗ ਪਏ। ਦੋਵਾਂ ਦੇ ਗੰਭੀਰ ਸੱਟਾਂ ਲੱਗੀਆਂ। ਉਸਨੇ ਉਨ੍ਹਾਂ ਨੂੰ ਸਿਵਲ ਹਸਪਤਾਲ ਨਵਾਂਸ਼ਹਿਰ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸਦੇ ਚਾਚੇ ਨੂੰ ਮ੍ਰਿਤਕ ਐਲਾਨ ਦਿੱਤਾ। ਕੁਝ ਸਮੇਂ ਬਾਅਦ ਉਸਦੇ ਪਿਤਾ ਦੀ ਵੀ ਮੌਤ ਹੋ ਗਈ। ਏਐੱਸਆਈ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਕਾਰ ਚਾਲਕ ਇਕਬਾਲ ਸਿੰਘ ਵਾਸੀ ਪਿੰਡ ਜੋਗੇਵਾਲ ਜ਼ਿਲ੍ਹਾ ਮੋਗਾਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਕਾਰ ਅਤੇ ਮੋਟਰਸਾਈਕਲ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ