‘ਤੈਨੂੰ ਦਿਲ ਵੀ ਦਵਾਂਗੇ’ ‘ਤੇ ਨੱਚੀ ਨਵੀਂ ਜੌੜੀ, ਖੇਡ ਮੰਤਰੀ ਹੇਅਰ ਦੇ ਵਿਆਹ ਦੀ ਰਿਸੈਪਸ਼ਨ ਅੱਜ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ਅੱਜ ਮੁਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਕਸਬੇ ਦੇ ਇੱਕ ਨਿੱਜੀ ਰਿਜ਼ੋਰਟ ਵਿੱਚ ਰੱਖੀ ਗਈ ਹੈ। ਪਾਰਟੀ ਅੱਜ ਸ਼ਾਮ ਨੂੰ ਹੋਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਕਈ ਵੀਵੀਆਈਪੀਜ਼ ਦੀ ਆਮਦ ਨੂੰ ਲੈ ਕੇ ਚਰਚਾਵਾਂ ਚੱਲ […]

Share:

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ਅੱਜ ਮੁਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਕਸਬੇ ਦੇ ਇੱਕ ਨਿੱਜੀ ਰਿਜ਼ੋਰਟ ਵਿੱਚ ਰੱਖੀ ਗਈ ਹੈ। ਪਾਰਟੀ ਅੱਜ ਸ਼ਾਮ ਨੂੰ ਹੋਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਕਈ ਵੀਵੀਆਈਪੀਜ਼ ਦੀ ਆਮਦ ਨੂੰ ਲੈ ਕੇ ਚਰਚਾਵਾਂ ਚੱਲ ਰਹੀਆਂ ਹਨ। ਪੁਲਿਸ ਨੇ ਪਹਿਲਾਂ ਹੀ ਰਿਜ਼ੋਰਟ ਦੇ ਆਲੇ-ਦੁਆਲੇ ਸੁਰੱਖਿਆ ਵੱਧਾ ਦਿੱਤੀ ਹੈ।
ਕੱਲ ਹੋਇਆ ਸੀ ਵਿਆਹ
ਪੰਜਾਬ ਦੇ ਖੇਡ ਮੰਤਰੀ ਨੇ ਕੱਲ੍ਹ ਮੇਰਠ ਵਾਸੀ ਡਾ: ਗੁਰਵੀਨ ਕੌਰ ਨਾਲ ਮੁਹਾਲੀ ਦੇ ਨਵਾਂਗਾਓਂ ਕਸਬੇ ਦੇ ਇੱਕ ਰਿਜ਼ੋਰਟ ਵਿੱਚ ਵਿਆਹ ਕਰਵਾ ਲਿਆ। ਡਾ: ਗੁਰਵੀਨ ਕੌਰ ਮੇਰਠ ਦੇ ਗੋਡਵਿਨ ਗਰੁੱਪ ਦੇ ਡਾਇਰੈਕਟਰ ਭੁਪਿੰਦਰ ਸਿੰਘ ਬਾਜਵਾ ਦੀ ਬੇਟੀ ਹੈ। ਦੋਵਾਂ ਦੀ ਪਿਛਲੇ ਹਫਤੇ ਐਤਵਾਰ ਨੂੰ ਮੇਰਠ ‘ਚ ਮੰਗਣੀ ਹੋਈ ਸੀ। ਉਹ ਵਰਤਮਾਨ ਵਿੱਚ ਮੇਦਾਂਤਾ ਹਸਪਤਾਲ, ਗੁਰੂਗ੍ਰਾਮ ਵਿੱਚ ਇੱਕ ਰੇਡੀਓਲੋਜਿਸਟ ਵਜੋਂ ਕੰਮ ਕਰ ਰਹੀ ਹੈ।
ਕਈ ਵੀਆਈਪੀਜ਼ ਪਹੁੰਚੇ ਸਨ
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਵਿਆਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਪੰਜਾਬ, ਉੱਤਰ ਪ੍ਰਦੇਸ਼, ਦਿੱਲੀ ਅਤੇ ਹਰਿਆਣਾ ਦੇ ਕਈ ਆਗੂਆਂ ਤੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ ਸੀ।