ਪੰਜਾਬ 'ਚ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ, 11200 ਕਰੋੜ ਰੁਪਏ ਇਕੱਠੇ ਕਰਨ ਦਾ ਟੀਚਾ

ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਨਵੇਂ ਆਬਕਾਰੀ ਪੁਲਿਸ ਸਟੇਸ਼ਨ ਬਣਾਏ ਜਾਣਗੇ। ਇਸ ਲਈ ਇੱਕ ਕਮੇਟੀ ਬਣਾਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਇਹ ਕਮੇਟੀ ਦੱਸੇਗੀ ਕਿ ਇਹ ਪੁਲਿਸ ਸਟੇਸ਼ਨ ਕਿੱਥੇ ਖੋਲ੍ਹੇ ਜਾਣਗੇ।

Courtesy: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੀਂ ਆਬਕਾਰੀ ਨੀਤੀ ਬਾਰੇ ਜਾਣਕਾਰੀ ਦਿੱਤੀ

Share:

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਗਈ। ਨਵੇਂ ਸਾਲ ਲਈ ਸਰਕਾਰ ਨੇ ਆਬਕਾਰੀ ਨੀਤੀ ਤੋਂ 11200 ਕਰੋੜ ਰੁਪਏ ਇਕੱਠੇ ਕਰਨ ਦਾ ਟੀਚਾ ਰੱਖਿਆ ਹੈ। ਇਸ ਵਾਰ ਸ਼ਰਾਬ ਦੇ ਠੇਕੇ ਈ-ਟੈਂਡਰਿੰਗ ਰਾਹੀਂ ਅਲਾਟ ਕੀਤੇ ਜਾਣਗੇ। ਮੰਨਿਆ ਜਾ ਰਿਹਾ ਹੈ ਕਿ ਇਸ ਨਵੀਂ ਨੀਤੀ ਦੇ ਨਾਲ ਸ਼ਰਾਬ ਵਪਾਰ ਦਾ ਦਾਇਰਾ ਤੇ ਕਾਰੋਬਾਰੀਆਂ ਦੀ ਗਿਣਗੀ ਵਧੇਗੀ। ਜਿਸ ਨਾਲ ਸਰਕਾਰ ਦਾ ਮਾਲੀਆ ਵੀ ਜ਼ਿਆਦਾ ਹੋਵੇਗਾ। 

ਜਨਮ-ਮੌਤ ਸਰਟੀਫਿਕੇਟ ਲੈਣਾ ਹੋਵੇਗਾ ਆਸਾਨ 

ਇਸਦੇ ਨਾਲ ਹੀ ਜਨਮ ਅਤੇ ਮੌਤ ਸਰਟੀਫਿਕੇਟਾਂ ਦੀ ਰਜਿਸਟ੍ਰੇਸ਼ਨ ਵਿੱਚ ਵੀ ਬਦਲਾਅ ਕੀਤੇ ਗਏ ਹਨ। ਜੇਕਰ ਬੱਚੇ ਦੇ ਜਨਮ ਤੋਂ ਇੱਕ ਸਾਲ ਦੇ ਅੰਦਰ ਰਜਿਸਟਰਡ ਨਹੀਂ ਕੀਤਾ ਜਾਂਦਾ ਹੈ ਤਾਂ ਪਰਿਵਾਰ ਨੂੰ ਹੁਣ ਆਦੇਸ਼ ਪਾਸ ਕਰਵਾਉਣ ਲਈ ਅਦਾਲਤ ਜਾਣ ਦੀ ਲੋੜ ਨਹੀਂ ਹੋਵੇਗੀ। ਹੁਣ ਇਹ ਕੰਮ ਡਿਪਟੀ ਕਮਿਸ਼ਨਰ ਕਰਨਗੇ। ਜੇਕਰ ਕਿਸੇ ਵਿਅਕਤੀ ਦੀ ਮੌਤ ਕਿਸੇ ਬਿਮਾਰੀ ਕਾਰਨ ਹੁੰਦੀ ਹੈ ਤਾਂ ਡਾਕਟਰ ਨੂੰ ਮੌਤ ਸਰਟੀਫਿਕੇਟ ਵਿੱਚ ਉਸਦੀ ਮੌਤ ਦਾ ਕਾਰਨ ਲਿਖਣਾ ਪਵੇਗਾ। ਇਹ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਦਿੱਤੀ।

ਪਾਣੀ ਪ੍ਰਦੂਸ਼ਣ ਦਾ ਜੁਰਮਾਨਾ 5 ਲੱਖ 

 ਉਨ੍ਹਾਂ ਇਹ ਵੀ ਕਿਹਾ ਕਿ ਪਾਣੀ ਨੂੰ ਪ੍ਰਦੂਸ਼ਿਤ ਕਰਨ ਵਾਲਿਆਂ 'ਤੇ 5,000 ਰੁਪਏ ਤੋਂ 5 ਲੱਖ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ। ਇਸਤੋਂ ਇਲਾਵਾ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਨਵੇਂ ਆਬਕਾਰੀ ਪੁਲਿਸ ਸਟੇਸ਼ਨ ਬਣਾਏ ਜਾਣਗੇ। ਇਸ ਲਈ ਇੱਕ ਕਮੇਟੀ ਬਣਾਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਇਹ ਕਮੇਟੀ ਦੱਸੇਗੀ ਕਿ ਇਹ ਪੁਲਿਸ ਸਟੇਸ਼ਨ ਕਿੱਥੇ ਖੋਲ੍ਹੇ ਜਾਣਗੇ।

ਲੁਧਿਆਣਾ ਜ਼ਿਮਨੀ ਚੋਣ ਉਪਰ ਫੋਕਸ 

ਸਰਕਾਰ ਦਾ ਧਿਆਨ ਹੁਣ ਲੁਧਿਆਣਾ ਪੱਛਮੀ ਵਿੱਚ ਹੋਣ ਵਾਲੀ ਉਪ ਚੋਣ 'ਤੇ ਹੋਵੇਗਾ। ਹਾਲਾਂਕਿ, ਇਹ ਮੰਨਿਆ ਜਾਂਦਾ ਹੈ ਕਿ ਸੂਬੇ ਵਿੱਚ ਸੱਤਾ ਵਿੱਚ ਹੋਣ ਵਾਲੀ ਪਾਰਟੀ ਉਪ-ਚੋਣ ਜਿੱਤਦੀ ਹੈ। ਪਰ ਦਿੱਲੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹਾਰ ਤੋਂ ਬਾਅਦ ਵਿਰੋਧੀ ਪਾਰਟੀਆਂ ਸੱਤਾ ਧਿਰ ਨੂੰ ਪੂਰੀ ਤਰ੍ਹਾਂ ਘੇਰਨ ਦੀ ਕੋਸ਼ਿਸ਼ ਕਰਨਗੀਆਂ। ਚੋਣ ਕਮਿਸ਼ਨ ਨੇ ਅਜੇ ਤੱਕ ਇਸ ਸੀਟ ਲਈ ਚੋਣ ਦੀ ਤਰੀਕ ਦਾ ਐਲਾਨ ਨਹੀਂ ਕੀਤਾ ਹੈ। ਪਰ 10 ਜੁਲਾਈ ਤੋਂ ਪਹਿਲਾਂ ਇੱਥੇ ਚੋਣ ਹੋਵੇਗੀ। ਜਿਸ ਬਾਰੇ ਨੋਟੀਫਿਕੇਸ਼ਨ ਜਾਰੀ ਹੋ ਚੁੱਕਾ ਹੈ। ਆਮ ਆਦਮੀ ਪਾਰਟੀ ਨੇ ਇੱਥੋਂ ਰਾਜ ਸਭਾ ਮੈਂਬਰ ਅਤੇ ਉਦਯੋਗਪਤੀ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। 

ਇਹ ਵੀ ਪੜ੍ਹੋ