ਨਸ਼ਿਆਂ ਵਿਰੁੱਧ ਨਵੀਂ ਰਣਨੀਤੀ, 2 ਸਾਲ ਤੋਂ ਵੱਧ ਨਹੀਂ ਲੱਗੇਗਾ ਥਾਣੇ ਦਾ ਮੁਨਸ਼ੀ, SSP-SHO ਦੇ ਕੰਮਾਂ ਦਾ ਹੋਵੇਗਾ ਮੁਲਾਂਕਣ 

ਸਾਰੇ ਅਧਿਕਾਰੀਆਂ ਨੂੰ ਵਿਸ਼ੇਸ਼ ਟੀਚੇ ਦਿੱਤੇ ਜਾਣਗੇ, ਜਿਸਦੇ ਆਧਾਰ 'ਤੇ ਐਸਐਸਪੀ ਅਤੇ ਐਸਐਚਓ ਦੀ ਕੁਸ਼ਲਤਾ ਦਾ ਮੁਲਾਂਕਣ ਕੀਤਾ ਜਾਵੇਗਾ। ਸਾਰੇ ਵਿਭਾਗਾਂ ਨੂੰ ਇਕੱਠੇ ਕਰਕੇ ਨਸ਼ਾ ਛੁਡਾਊ ਦੇ ਵੱਖ-ਵੱਖ ਪੜਾਵਾਂ 'ਤੇ ਕੰਮ ਦਿੱਤਾ ਜਾਵੇਗਾ। 

Courtesy: ਡੀਜੀਪੀ ਗੌਰਵ ਯਾਦਵ ਨੇ ਉੱਚ ਪੱਧਰੀ ਮੀਟਿੰਗ ਕੀਤੀ

Share:

ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਨਾਲ ਨਜਿੱਠਣ ਲਈ ਇੱਕ ਨਵੀਂ ਰਣਨੀਤੀ ਬਣਾਈ ਹੈ। ਹੁਣ ਸਾਰੇ ਜ਼ਿਲ੍ਹਿਆਂ ਦੀ ਮੈਪਿੰਗ ਕੀਤੀ ਜਾਵੇਗੀ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉੱਥੇ ਕਿਸ ਤਰ੍ਹਾਂ ਦੇ ਨਸ਼ੇ ਉਪਲਬਧ ਹਨ ਤਾਂਕਿ ਉਨ੍ਹਾਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਸਕੇ। ਸਾਰੇ ਅਧਿਕਾਰੀਆਂ ਨੂੰ ਵਿਸ਼ੇਸ਼ ਟੀਚੇ ਦਿੱਤੇ ਜਾਣਗੇ, ਜਿਸਦੇ ਆਧਾਰ 'ਤੇ ਐਸਐਸਪੀ ਅਤੇ ਐਸਐਚਓ ਦੀ ਕੁਸ਼ਲਤਾ ਦਾ ਮੁਲਾਂਕਣ ਕੀਤਾ ਜਾਵੇਗਾ। ਸਾਰੇ ਵਿਭਾਗਾਂ ਨੂੰ ਇਕੱਠੇ ਕਰਕੇ ਨਸ਼ਾ ਛੁਡਾਊ ਦੇ ਵੱਖ-ਵੱਖ ਪੜਾਵਾਂ 'ਤੇ ਕੰਮ ਦਿੱਤਾ ਜਾਵੇਗਾ। 

ਪਾਕਿਸਤਾਨ ਵਿਗਾੜ ਸਕਦਾ ਮਾਹੌਲ 

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਾਡਾ ਮੁੱਖ ਨਿਸ਼ਾਨਾ ਡਰੱਗ ਸਪਲਾਇਰਾਂ 'ਤੇ ਸ਼ਿਕੰਜਾ ਕਸਣਾ ਹੈ। ਜਦੋਂ ਕਿ ਡਰੱਗ ਪੀੜਤਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਇਸਤੋਂ ਇਲਾਵਾ ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਇਹ ਫੈਸਲਾ ਕੀਤਾ ਗਿਆ ਹੈ ਕਿ ਥਾਣਿਆਂ ਦੇ ਮੁਨਸ਼ੀ ਦਾ ਕਾਰਜਕਾਲ ਦੋ ਸਾਲ ਹੋਵੇਗਾ। ਜਿਸਤੋਂ ਬਾਅਦ ਉਨ੍ਹਾਂ ਨੂੰ ਰੋਟੇਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਬਹੁਤ ਵਧੀਆ ਹੁੰਗਾਰਾ ਮਿਲਿਆ ਹੈ। ਪਾਕਿਸਤਾਨ ਦੀ ਏਜੰਸੀ ਆਈਐਸਆਈ ਅਤੇ ਉੱਥੋਂ ਦੇ ਤਸਕਰਾਂ ਨੂੰ ਨੁਕਸਾਨ ਹੋਇਆ ਹੈ। ਅਜਿਹੇ ਵਿੱਚ ਪਾਕਿਸਤਾਨ ਪੰਜਾਬ ਵਿੱਚ ਅਸ਼ਾਂਤੀ ਫੈਲਾ ਕੇ ਭਾਈਚਾਰਕ ਸਾਂਝ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਿਹਾ ਹੈ। 

ਗੰਭੀਰਤਾ ਨਾਲ ਹੋਈ ਚਰਚਾ 

ਡੀਜੀਪੀ ਗੌਰਵ ਯਾਦਵ ਨੇ ਅੱਜ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ਵਿੱਚ ਨਸ਼ਿਆਂ ਨਾਲ ਨਜਿੱਠਣ ਲਈ ਰਣਨੀਤੀ ਬਣਾਈ ਗਈ ਹੈ। ਮੀਟਿੰਗ ਵਿੱਚ ਵਿਸ਼ੇਸ਼ ਡੀਜੀਪੀ, ਏਡੀਜੀਪੀ ਅਤੇ ਆਈਜੀ ਪੱਧਰ ਦੇ ਅਧਿਕਾਰੀ ਮੌਜੂਦ ਸਨ। ਮੀਟਿੰਗ ਵਿੱਚ ਹਰ ਤੱਥ 'ਤੇ ਗੰਭੀਰਤਾ ਨਾਲ ਚਰਚਾ ਕੀਤੀ ਗਈ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਸੰਭਵ ਉਪਰਾਲੇ ਕਰਨ ਦੀ ਗੱਲ ਆਖੀ ਗਈ। 

ਇਹ ਵੀ ਪੜ੍ਹੋ