Good News: ਸਰਕਾਰ ਨੇ 500 ਵਰਗ ਗਜ਼ ਤੱਕ ਦੀਆਂ ਇਮਾਰਤਾਂ ਲਈ ਸਵੈ-ਤਸਦੀਕ ਦੀ ਦਿੱਤੀ ਮਨਜ਼ੂਰੀ

ਇਸ ਵਿੱਚ ਮਾਲਕ ਅਤੇ ਆਰਕੀਟੈਕਟ ਵੱਲੋਂ ਦਿੱਤੇ ਗਏ ਸਵੈ-ਘੋਸ਼ਣਾ ਪੱਤਰ ਵਿੱਚ ਕੁਝ ਸ਼ਰਤਾਂ ਦਾ ਜ਼ਿਕਰ ਕੀਤਾ ਗਿਆ ਹੈ। ਇਸ ਤੋਂ ਇਹ ਪੁਸ਼ਟੀ ਹੋਵੇਗੀ ਕਿ ਉਪ-ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਅਤੇ ਅਪਲੋਡ ਕੀਤੇ ਗਏ ਦਸਤਾਵੇਜ਼ ਉਨ੍ਹਾਂ ਨਿਯਮਾਂ ਅਨੁਸਾਰ ਹਨ। ਇਸ ਨਿਯਮ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰੀ ਦੇ ਦਿੱਤੀ ਹੈ।

Share:

Punjab News: ਸ਼ਹਿਰੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮਕਾਨ ਉਸਾਰੀ ਨਾਲ ਸਬੰਧਤ ਨਿਯਮਾਂ ਵਿੱਚ ਸੂਬਾ ਸਰਕਾਰ ਦੇ ਵੱਲੋਂ ਰਾਹਤ ਦਿੱਤੀ ਗਈ ਹੈ। ਹੁਣ ਲੋਕਾਂ ਨੂੰ 500 ਵਰਗ ਗਜ਼ ਤੱਕ ਦੀਆਂ ਰਿਹਾਇਸ਼ੀ ਇਮਾਰਤਾਂ ਦੀਆਂ ਯੋਜਨਾਵਾਂ ਨੂੰ ਮਨਜ਼ੂਰੀ ਦਿਵਾਉਣ ਲਈ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ। ਉਨ੍ਹਾਂ ਨੂੰ ਸਵੈ-ਤਸਦੀਕ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਦੇ ਲਈ ਸਰਕਾਰ ਨੇ 'ਪੰਜਾਬ ਮਿਊਂਸੀਪਲ ਬਿਲਡਿੰਗ ਬਾਈਲਾਜ਼-2018' ਵਿੱਚ ਸੋਧ ਕੀਤੀ ਹੈ।

ਸਮੇਂ ਦੀ ਵੀ ਹੋਵੇਗੀ ਬਚਤ

ਸ਼ਹਿਰੀ ਖੇਤਰਾਂ ਵਿੱਚ 90 ਫੀਸਦੀ ਤੋਂ ਵੱਧ ਰਿਹਾਇਸ਼ੀ ਮਕਾਨ 500 ਵਰਗ ਮੀਟਰ ਤੋਂ ਘੱਟ ਹਨ। ਇਸ ਲਈ ਇਹ ਸੂਬੇ ਦੇ ਸ਼ਹਿਰੀ ਖੇਤਰਾਂ ਦੇ ਲੋਕਾਂ ਲਈ ਇਹ ਰਾਹਤ ਦੀ ਖਬਰ ਹੈ। ਇਸ ਨਾਲ ਜਿੱਥੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟਣ ਤੋਂ ਰਾਹਤ ਮਿਲੇਗੀ। ਉੱਥੇ ਹੀ ਉਨ੍ਹਾਂ ਦੇ ਸਮੇਂ ਦੀ ਵੀ ਬੱਚਤ ਹੋਵੇਗੀ।

 

ਇਹ ਵੀ ਪੜ੍ਹੋ