NIA ਨੇ ਪੁਲਿਸ ਸਟੇਸ਼ਨਾਂ 'ਤੇ ਹੋਏ ਗ੍ਰਨੇਡ ਹਮਲਿਆਂ ਦੀ ਜਾਂਚ ਕੀਤੀ ਸ਼ੁਰੂ, ਪੁਲਿਸ ਨੇ ਫੋਰੈਂਸਿਕ ਰਿਪੋਰਟ ਗ੍ਰਹਿ ਮੰਤਰਾਲੇ ਨਾਲ ਸਾਂਝੀ ਕੀਤੀ

ਅੰਮ੍ਰਿਤਸਰ ਦੇ ਗੁਰਬਖਸ਼ ਨਗਰ ਅਤੇ ਐਸਬੀਐਸ ਨਗਰ ਥਾਣਿਆਂ ਵਿੱਚ ਗ੍ਰੇਨੇਡ ਹਮਲੇ ਦੀਆਂ ਫੋਰੈਂਸਿਕ ਰਿਪੋਰਟਾਂ ਆ ਗਈਆਂ ਹਨ। ਬਾਕੀ ਥਾਣਿਆਂ ਅਤੇ ਚੌਕੀਆਂ ਦੇ ਬਾਹਰ ਹੋਏ ਗ੍ਰਨੇਡ ਹਮਲਿਆਂ ਦੀ ਫੋਰੈਂਸਿਕ ਜਾਂਚ ਜਲਦੀ ਕੀਤੀ ਜਾ ਰਹੀ ਹੈ।

Share:

ਪੰਜਾਬ ਨਿਊਜ਼। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ  ਨੇ ਹੁਣ ਪੰਜਾਬ ਦੇ ਥਾਣਿਆਂ 'ਤੇ ਲਗਾਤਾਰ ਹੋ ਰਹੇ ਗ੍ਰਨੇਡ ਹਮਲਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੰਜਾਬ 'ਚ ਪਿਛਲੇ 28 ਦਿਨਾਂ '8 ਗ੍ਰਨੇਡ ਹਮਲੇ ਅਤੇ ਆਈਈਡੀ ਬਰਾਮਦ ਹੋ ਚੁੱਕੇ ਹਨ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਮੁਤਾਬਕ ਇਨ੍ਹਾਂ ਗ੍ਰਨੇਡ ਹਮਲਿਆਂ ਪਿੱਛੇ ਪਾਕਿਸਤਾਨੀ ਏਜੰਸੀ ਆਈਐਸਆਈ ਅਤੇ ਖਾਲਿਸਤਾਨੀ ਅੱਤਵਾਦੀ ਸੰਗਠਨਾਂ ਦਾ ਹੱਥ ਹੈ। ਅੱਤਵਾਦੀ ਹਰਵਿੰਦਰ ਸਿੰਘ ਰਿੰਦਾ, ਹੈਪੀ ਪਾਸੀਆ, ਜੀਵਨ ਫੌਜੀ ਤੋਂ ਇਲਾਵਾ ਕਈ ਅੱਤਵਾਦੀ ਮਾਡਿਊਲਾਂ ਦੇ ਹੈਂਡਲਰ ਇਨ੍ਹਾਂ ਗ੍ਰਨੇਡ ਹਮਲਿਆਂ ਨੂੰ ਅੰਜਾਮ ਦੇਣ ਵਿਚ ਰੁੱਝੇ ਹੋਏ ਹਨ। ਲਗਾਤਾਰ ਵੱਧ ਰਹੇ ਹਮਲਿਆਂ ਦੇ ਮੱਦੇਨਜ਼ਰ ਐਨਆਈਏ ਨੇ ਹੁਣ ਤੱਕ ਪੰਜਾਬ ਪੁਲਿਸ ਤੋਂ ਇਨਪੁਟ ਲੈ ਕੇ ਆਪਣੇ ਪੱਧਰ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੰਜਾਬ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਥਾਣਿਆਂ ਦੇ ਬਾਹਰ ਹੋਏ ਗ੍ਰਨੇਡ ਹਮਲਿਆਂ ਅਤੇ ਬਰਾਮਦ ਆਰਡੀਐਕਸ ਆਈਈਡੀ ਦੀਆਂ ਫੋਰੈਂਸਿਕ ਰਿਪੋਰਟਾਂ ਐਨਆਈਏ ਅਤੇ ਗ੍ਰਹਿ ਮੰਤਰਾਲੇ ਨਾਲ ਸਾਂਝੀਆਂ ਕੀਤੀਆਂ ਹਨ।

ਪੁਲਿਸ ਥਾਣਿਆਂ ਨੂੰ ਸੁਰੱਖਿਆ ਨੂੰ ਲੈ ਕੇ ਚਿੰਤਤ

ਅੰਮ੍ਰਿਤਸਰ ਦੇ ਗੁਰਬਖਸ਼ ਨਗਰ ਅਤੇ ਐਸਬੀਐਸ ਨਗਰ ਥਾਣਿਆਂ ਵਿੱਚ ਗ੍ਰੇਨੇਡ ਹਮਲੇ ਦੀਆਂ ਫੋਰੈਂਸਿਕ ਰਿਪੋਰਟਾਂ ਆ ਗਈਆਂ ਹਨ। ਬਾਕੀ ਥਾਣਿਆਂ ਅਤੇ ਚੌਕੀਆਂ ਦੇ ਬਾਹਰ ਹੋਏ ਗ੍ਰਨੇਡ ਹਮਲਿਆਂ ਦੀ ਫੋਰੈਂਸਿਕ ਜਾਂਚ ਜਲਦੀ ਕੀਤੀ ਜਾ ਰਹੀ ਹੈ। ਵਰਨਣਯੋਗ ਹੈ ਕਿ ਪੰਜਾਬ ਪੁਲਿਸ ਇਨ੍ਹਾਂ ਹਮਲਿਆਂ ਤੋਂ ਇੰਨੀ ਡਰੀ ਹੋਈ ਹੈ ਕਿ ਥਾਣਿਆਂ ਦੀ ਸੁਰੱਖਿਆ ਲਈ ਅਜੀਬੋ-ਗਰੀਬ ਤਰੀਕੇ ਅਪਣਾਏ ਜਾ ਰਹੇ ਹਨ। ਕੁਝ ਥਾਣਿਆਂ ਦੀਆਂ ਕੰਧਾਂ ਨੂੰ ਉੱਚਾ ਕੀਤਾ ਜਾ ਰਿਹਾ ਹੈ, ਜਦੋਂ ਕਿ ਕੁਝ ਨੂੰ ਤਰਪਾਲਾਂ ਜਾਂ ਜਾਲਾਂ ਨਾਲ ਢੱਕਿਆ ਜਾ ਰਿਹਾ ਹੈ ਤਾਂ ਜੋ ਹਮਲਾਵਰ ਅੰਦਰ ਗ੍ਰਨੇਡ ਨਾ ਸੁੱਟ ਸਕਣ।