ਨਵੇਂ ਜਥੇਦਾਰ ਦੀ ਦਸਤਾਰਬੰਦੀ ਤੋਂ ਪਹਿਲਾਂ ਨਿਹੰਗ ਜਥੇਬੰਦੀਆਂ ਨੇ ਕੀਤਾ ਵੱਡਾ ਐਲਾਨ, ਮਾਹੌਲ ਤਣਾਅਪੂਰਨ ਬਣਿਆ 

ਨਿਹੰਗ ਜਥੇਬੰਦੀਆਂ ਦੇ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਥੇਦਾਰਾਂ ਨੂੰ ਹਟਾਉਣ ਦਾ ਫੈਸਲਾ ਵਾਪਸ ਨਾਲ ਲਿਆ ਤਾਂ ਵੱਡੀ ਮੁਹਿੰਮ ਵਿੱਢੀ ਜਾਵੇਗੀ। ਜਥੇਦਾਰ ਅਕਾਲੀ ਬਾਬਾ ਬਲਬੀਰ ਸਿੰਘ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਵੱਲੋਂ ਸਾਰੀਆਂ ਜਥੇਬੰਦੀਆਂ ਨੂੰ ਪਹੁੰਚਣ ਦੀ ਅਪੀਲ ਕੀਤੀ ਗਈ ਹੈ।

Courtesy: ਨਿਹੰਗ ਜਥੇਬੰਦੀਆਂ ਨੇ ਵੱਡਾ ਐਲਾਨ ਕੀਤਾ ਹੈ।

Share:

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਾਮਜ਼ਦ ਕੀਤੇ ਨਵੇਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕੱਲ੍ਹ 10 ਮਾਰਚ ਨੂੰ ਅਪਣੀ ਸੇਵਾ ਸੰਭਾਲਣਗੇ। ਦੂਜੇ ਪਾਸੇ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਫ਼ੈਸਲੇ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਹੁਣ  ਨਿਹੰਗ ਸਿੰਘ ਜਥੇਬੰਦੀਆਂ ਨੇ ਵੱਡਾ ਐਲਾਨ ਕਰ ਦਿੱਤਾ ਹੈ। ਜਥੇਬੰਦੀਆਂ ਨੇ ਸਿੱਧੀ ਚੇਤਾਵਨੀ ਦਿੱਤੀ ਹੈ ਕਿ ਕੱਲ੍ਹ ਸਮਾਗਮ ਨਹੀਂ ਹੋਣ ਦਿੱਤਾ ਜਾਵੇਗਾ। ਸਾਰੀਆਂ ਨਿਹੰਗ ਸਿੰਘ ਜਥੇਬੰਦੀਆਂ ਨੂੰ ਪਹੁੰਚਣ ਦੀ ਅਪੀਲ ਵੀ ਕੀਤੀ ਗਈ ਹੈ।

ਬੁੱਢਾ ਦਲ ਨੇ ਸੱਦੀਆਂ ਸਾਰੀਆਂ ਜਥੇਬੰਦੀਆਂ 

ਨਿਹੰਗ ਜਥੇਬੰਦੀਆਂ ਦੇ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਥੇਦਾਰਾਂ ਨੂੰ ਹਟਾਉਣ ਦਾ ਫੈਸਲਾ ਵਾਪਸ ਨਾਲ ਲਿਆ ਤਾਂ ਵੱਡੀ ਮੁਹਿੰਮ ਵਿੱਢੀ ਜਾਵੇਗੀ। ਜਥੇਦਾਰ ਅਕਾਲੀ ਬਾਬਾ ਬਲਬੀਰ ਸਿੰਘ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਵੱਲੋਂ ਸਾਰੀਆਂ ਜਥੇਬੰਦੀਆਂ ਨੂੰ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ ਸਾਰੀਆਂ ਜਥੇਬੰਦੀਆਂ ਨਾਲ ਰਾਬਤਾ ਕਾਇਮ ਕੀਤਾ ਗਿਆ ਹੈ ਅਤੇ ਸਹਿਮਤੀ ਬਣੀ ਹੈ ਕਿ ਕੱਲ੍ਹ ਦਾ ਪ੍ਰੋਗਰਾਮ ਨਹੀਂ ਹੋਣ ਦਿੱਤਾ ਜਾਵੇਗਾ। ਇਹ ਗਲਤੀ ਉਪਰ ਗਲਤੀ ਕਰ ਰਹੇ ਹਨ, ਜੋ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ