ਪੰਜਾਬ ਦੇ ਇਸ ਪਿੰਡ 'ਚ ਲਵ ਮੈਰਿਜ ਵਾਲੇ ਜੋੜੇ ਲਈ NO ENTRY, ਸਮਾਜਿਕ ਬਾਈਕਾਟ ਕਰਨ ਦਾ ਵੀ ਐਲਾਨ 

ਉਹਨਾਂ ਕਿਹਾ ਕਿ ਮਾਪਿਆਂ ਦੀ ਮਰਜ਼ੀ ਤੋਂ ਬਗੈਰ ਵਿਆਹ ਕਰਾਉਣ ਵਾਲਿਆਂ ਲਈ ਪਿੰਡ ਅੰਦਰ ਕੋਈ ਥਾਂ ਨਹੀਂ ਹੈ। ਇਹ ਫੈਸਲੇ ਸਰਬਸੰਮਤੀ ਨਾਲ ਲਏ ਗਏ ਤੇ ਜਨਹਿੱਤ ਲਈ ਫੈਸਲੇ ਲਏ ਗਏ।

Courtesy: ਪੰਚਾਇਤ ਨੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ

Share:

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚੂਹੜੀਵਾਲਾ ਧੰਨਾ ਦੀ ਗ੍ਰਾਮ ਪੰਚਾਇਤ ਨੇ ਭੱਜ ਕੇ ਵਿਆਹ ਕਰਾਉਣ ਵਾਲਿਆਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਸਖ਼ਤ ਪਾਬੰਦੀਆਂ ਲਗਾਈਆਂ ਹਨ। ਪੰਚਾਇਤ ਦੇ ਫੈਸਲੇ ਅਨੁਸਾਰ ਅਜਿਹੇ ਲੋਕਾਂ ਨੂੰ ਪਿੰਡ ਵਿੱਚ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਜੇਕਰ ਕੋਈ ਉਨ੍ਹਾਂ ਦੀ ਮਦਦ ਲਈ ਅੱਗੇ ਆਉਂਦਾ ਹੈ ਤਾਂ ਉਸਦਾ ਵੀ ਬਾਈਕਾਟ ਕੀਤਾ ਜਾਵੇਗਾ।

ਨਸ਼ਾ ਵੇਚਣ ਵਾਲਿਆਂ ਦਾ ਸਮਾਜਿਕ ਬਾਈਕਾਟ 

ਪਿੰਡ ਦੀ ਮਹਿਲਾ ਸਰਪੰਚ ਦੇ ਪੁੱਤਰ ਪਵਨ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੇ ਪਿੰਡ ਚੂਹੜੀਵਾਲਾ ਧੰਨਾ ਦੀ ਪੰਚਾਇਤ ਨੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਨਸ਼ੇ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਮਦਦ ਲਈ ਅੱਗੇ ਆਉਣ ਵਾਲਿਆਂ ਦਾ ਬਾਈਕਾਟ ਕੀਤਾ ਜਾਵੇਗਾ। ਉਨ੍ਹਾਂ ਦਾ ਸਮਾਜਿਕ ਬਾਈਕਾਟ ਵੀ ਕੀਤਾ ਜਾਵੇਗਾ।

ਲਵ ਮੈਰਿਜ ਵਾਲਿਆਂ ਲਈ ਕੋਈ ਥਾਂ ਨਹੀਂ 

ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਪਿੰਡ ਦਾ ਕੋਈ ਮੁੰਡਾ ਅਤੇ ਕੁੜੀ ਭੱਜ ਕੇ ਵਿਆਹ ਕਰਵਾ ਲੈਂਦੇ ਹਨ ਤਾਂ ਉਨ੍ਹਾਂ ਨੂੰ ਪਿੰਡ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਜਾਵੇਗਾ। ਇੰਨਾ ਹੀ ਨਹੀਂ, ਸਕੂਲ ਸਮੇਂ ਚੌਰਾਹੇ 'ਤੇ ਖੜ੍ਹੇ ਮੁੰਡਿਆਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਮਾਪਿਆਂ ਦੀ ਮਰਜ਼ੀ ਤੋਂ ਬਗੈਰ ਵਿਆਹ ਕਰਾਉਣ ਵਾਲਿਆਂ ਲਈ ਪਿੰਡ ਅੰਦਰ ਕੋਈ ਥਾਂ ਨਹੀਂ ਹੈ। ਇਹ ਫੈਸਲੇ ਸਰਬਸੰਮਤੀ ਨਾਲ ਲਏ ਗਏ ਤੇ ਜਨਹਿੱਤ ਲਈ ਫੈਸਲੇ ਲਏ ਗਏ। 

ਇਹ ਵੀ ਪੜ੍ਹੋ