ਨਾਰਥ ਰੇਲਵੇ ਵੱਲੋਂ ਅੰਬਾਲਾ ਕੈਂਟ ਤੋਂ ਜਲੰਧਰ ਤੱਕ ਬਣਾਈ ਜਾਵੇਗੀ ਨਵੀਂ ਰੇਲਵੇ ਲਾਇਨ

ਨਵੀਂ ਰੇਲ ਲਾਇਨ ਬਣਾਉਣ ਲਈ ਜ਼ਮੀਨ ਇਕਵਾਇਰ ਕਰਨ ਸਬੰਧੀ ਪ੍ਰਸ਼ਾਸਨ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਕਰੁਣ ਗੁਪਤਾ ਨੇ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜ਼ਮੀਨ ਇਕਵਾਇਰ ਕਰਨ ਸਮੇਂ ਦਿੱਤੀ ਜਾਣ ਵਾਲੀ ਰਾਸ਼ੀ ਬਾਰੇ ਵੀ ਯੋਗ ਪ੍ਰਬੰਧ ਕੀਤੇ ਜਾਣ ਅਤੇ ਜ਼ਮੀਨ ਦੇ ਮਾਲਕਾਂ ਨੂੰ ਤੈਅ ਰੇਟ ਤੋਂ ਘੱਟ ਰੇਟ ਨਾ ਦਿੱਤੇ ਜਾਣ

Courtesy: ਨਵੀਂ ਰੇਲਵੇ ਲਾਇਨ ਸਬੰਧੀ ਪ੍ਰਸ਼ਾਸਨ ਨੇ ਮੀਟਿੰਗ ਕੀਤੀ

Share:

ਫਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਮਾਲ ਅਫਸਰ ਕਰੁਣ ਗੁਪਤਾ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹੇ ਵਿੱਚ ਨਵੀਂ ਰੇਲਵੇ ਲਾਇਨ ਬਣਾਉਣ ਲਈ ਜ਼ਮੀਨ ਇਕਵਾਇਰ ਕਰਨ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿੱਚ ਉੱਤਰ ਰੇਲਵੇ, ਨੈਸ਼ਨਲ ਹਾਈਵੇਜ਼, ਲੋਕ ਨਿਰਮਾਣ ਵਿਭਾਗ, ਸਥਾਨਕ ਸਰਕਾਰਾਂ ਵਿਭਾਗ ਤੇ ਮਾਲ ਵਿਭਾਗ ਦੇ ਅਧਿਕਾਰੀਆਂ ਨੇ ਭਾਗ ਲਿਆ। ਇਹ ਰੇਲਵੇ ਲਾਇਨ ਅੰਬਾਲਾ ਕੈਂਟ ਤੋਂ ਜਲੰਧਰ ਤੱਕ ਬਣਾਈ ਜਾ ਰਹੀ ਹੈ। ਇਸਦੇ ਲਈ ਜ਼ਮੀਨ ਐਕਵਾਇਰ ਕਰਨ ਨੂੰ ਲੈ ਕੇ ਅਹਿਮ ਵਿਚਾਰਾਂ ਕੀਤੀਆਂ ਗਈਆਂ। 

ਸਾਰੀਆਂ ਗੱਲਾਂ ਨੂੰ ਧਿਆਨ 'ਚ ਰੱਖ ਕੇ ਹੋਵੇਗੀ ਜ਼ਮੀਨ ਐਕਵਾਇਰ 

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਮਾਲ ਅਫਸਰ ਨੇ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਉੱਤਰ ਰੇਲਵੇ ਵੱਲੋਂ ਅੰਬਾਲਾ ਕੈਂਟ ਤੋਂ ਜਲੰਧਰ ਤੱਕ ਨਵੀਂ ਰੇਲਵੇ ਲਾਇਨ ਬਣਾਈ ਜਾ ਰਹੀ ਹੈ ਅਤੇ ਇਸ ਕੰਮ ਲਈ ਜ਼ਮੀਨ ਇਕਵਾਇਰ ਕੀਤੀ ਜਾਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਨਵੀਂ ਰੇਲਵੇ ਲਾਇਨ ਪਾਉਣ ਸਮੇਂ ਬਰਸਾਤੀ ਦੀ ਨਿਕਾਸੀ ਲਈ ਠੋਸ ਉਪਰਾਲੇ ਕੀਤੇ ਜਾਣ ਤਾਂ ਜੋ ਬਰਸਾਤੀ ਪਾਣੀ ਖੜ੍ਹਾ ਨਾ ਹੋ ਸਕੇ। ਉਨ੍ਹਾਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ਦੇ ਅਧਿਕਾਰੀਆਂ ਨੂੰ ਕਿਹਾ ਕਿ ਰੇਲਵੇ ਲਾਇਨ ਵਿੱਚ ਪੈਣ ਵਾਲੇ ਬਿਜਲੀ ਦੀਆਂ ਲਾਇਨਾਂ ਨੂੰ ਸ਼ਿਫਟ ਕਰਨ ਸਬੰਧੀ ਤੁਰੰਤ ਕਾਰਵਾਈ ਸ਼ੁਰੂ ਕੀਤੀ ਜਾਵੇ ਤਾਂ ਜੋ ਜ਼ਿਲ੍ਹੇ ਵਿੱਚ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਸਕੇ।

ਜ਼ਮੀਨ ਮਾਲਕਾਂ ਨੂੰ ਤੈਅ ਰੇਟ ਤੋਂ ਘੱਟ ਨਾ ਦਿੱਤੇ ਜਾਣ

ਕਰੁਣ ਗੁਪਤਾ ਨੇ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜ਼ਮੀਨ ਇਕਵਾਇਰ ਕਰਨ ਸਮੇਂ ਦਿੱਤੀ ਜਾਣ ਵਾਲੀ ਰਾਸ਼ੀ ਬਾਰੇ ਵੀ ਯੋਗ ਪ੍ਰਬੰਧ ਕੀਤੇ ਜਾਣ ਅਤੇ ਜ਼ਮੀਨ ਦੇ ਮਾਲਕਾਂ ਨੂੰ ਤੈਅ ਰੇਟ ਤੋਂ ਘੱਟ ਰੇਟ ਨਾ ਦਿੱਤੇ ਜਾਣ। ਇਸ ਮੀਟਿੰਗ ਵਿੱਚ ਪੀ.ਐਸ.ਪੀ.ਸੀ.ਐਲ. ਦੇ ਕਾਰਜਕਾਰੀ ਇੰਜਨੀਅਰ ਅਮਰਦੀਪ ਸਿੰਘ, ਨਾਰਥ ਰੇਲਵੇ ਦੇ ਨਿਤਿਨ ਮਾਂਗਵਾ, ਨਿਰਮਲ ਸਿੰਘ, ਸੁਰੇਸ਼ ਕੁਮਾਰ, ਦਵਿੰਦਰ ਸਿੰਘ ਐਸ.ਡੀ.ਓ., ਸਹਾਇਕ ਸਿਵਲ ਸਰਜਨ ਡਾ: ਅਮਰੀਕ ਸਿੰਘ,  ਇੰਜਨੀਅਰ ਪਰਮਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।

ਇਹ ਵੀ ਪੜ੍ਹੋ