IG ਉਮਰਾਨੰਗਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਨੋਟਿਸ, HC ਨੇ ਪੁੱਛਿਆ ਸੰਸਪੈਂਸ਼ਨ ਦੌਰਾਨ ਦਾ ਬਕਾਇਆ ਕਿਉਂ ਨਹੀਂ ਦਿੱਤਾ, 8 ਅਗਸਤ ਨੂੰ ਹੋਵੇਗੀ ਸੁਣਵਾਈ

ਪੰਜਾਬ ਪੁਲਿਸ ਦੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨਾਲ ਸਬੰਧਤ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਵੀ ਪੁੱਛਿਆ ਕਿ ਬਹਾਲ ਹੋਣ ਤੋਂ ਬਾਅਦ ਉਨ੍ਹਾਂ ਦੀ ਬਕਾਇਆ ਤਨਖਾਹ ਅਤੇ ਹੋਰ ਲਾਭ ਅਜੇ ਤੱਕ ਜਾਰੀ ਕਿਉਂ ਨਹੀਂ ਕੀਤੇ ਗਏ। ਅਦਾਲਤ ਨੇ ਸਰਕਾਰ ਨੂੰ ਸਪੱਸ਼ਟ ਹੁਕਮ ਦਿੱਤੇ ਹਨ ਕਿ 8 ਅਗਸਤ ਤੱਕ ਸਾਰੇ ਬਕਾਏ ਜਾਰੀ ਕੀਤੇ ਜਾਣ, ਨਹੀਂ ਤਾਂ ਗ੍ਰਹਿ ਸਕੱਤਰ ਨੂੰ ਅਗਲੀ ਸੁਣਵਾਈ 'ਤੇ ਪੇਸ਼ ਹੋਣਾ ਪਵੇਗਾ। ਇਸ ਮਾਮਲੇ ਦੀ ਸੁਣਵਾਈ ਕੱਲ੍ਹ ਹੋਈ ਸੀ, ਜਦਕਿ ਅੱਜ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।

Share:

ਪੰਜਾਬ ਨਿਊਜ। ਹਾਈਕੋਰਟ ਦੇ ਹੁਕਮਾਂ 'ਤੇ ਕਰੀਬ 5 ਸਾਲਾਂ ਤੋਂ ਮੁਅੱਤਲ ਚੱਲ ਰਹੇ ਆਈਜੀ ਪਰਮਰਾਜ ਉਮਰਾਨੰਗਲ ਨੂੰ ਪੰਜਾਬ ਸਰਕਾਰ ਨੇ 5 ਦਿਨ ਪਹਿਲਾਂ ਬਹਾਲ ਕਰ ਦਿੱਤਾ ਸੀ। ਹਾਲਾਂਕਿ ਉਨ੍ਹਾਂ ਨੂੰ ਅਜੇ ਤੱਕ ਪੋਸਟਿੰਗ ਨਹੀਂ ਦਿੱਤੀ ਗਈ ਹੈ। ਫਿਲਹਾਲ ਉਹ ਡੀਜੀਪੀ ਨੂੰ ਹੀ ਰਿਪੋਰਟ ਕਰਨਗੇ। ਕਰੀਬ ਪੰਜ ਮਹੀਨੇ ਪਹਿਲਾਂ ਫਰਵਰੀ ਵਿੱਚ ਹਾਈ ਕੋਰਟ ਨੇ ਉਨ੍ਹਾਂ ਦੀ ਬਹਾਲੀ ਦੇ ਹੁਕਮ ਦਿੱਤੇ ਸਨ ਪਰ ਇਸ ਤੋਂ ਬਾਅਦ ਵੀ ਉਨ੍ਹਾਂ ਨੂੰ ਬਹਾਲ ਨਹੀਂ ਕੀਤਾ ਗਿਆ। ਇਸ ਤੋਂ ਬਾਅਦ ਉਮਰਾਨੰਗਲ ਨੇ ਮੁੜ ਹਾਈ ਕੋਰਟ ਦੀ ਸ਼ਰਨ ਲਈ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਸਰਕਾਰ ਅਤੇ ਪੁਲਿਸ ਨੂੰ ਫਟਕਾਰ ਲਾਈ ਸੀ ਅਤੇ 15 ਦਿਨਾਂ ਦੇ ਅੰਦਰ ਹੁਕਮਾਂ ਦੀ ਪਾਲਣਾ ਕਰਨ ਦੇ ਹੁਕਮ ਦਿੱਤੇ ਸਨ।

2019 ਨੂੰ ਹੋਏ ਸੀ ਸਸਪੈਂਡ 

2019 ਵਿੱਚ ਬਹਿਬਲ ਕਲਾਂ ਅਤੇ ਕੋਟਕਪੂਰਾ ਪੁਲਿਸ ਗੋਲੀ ਕਾਂਡ ਵਿੱਚ ਬਣਾਈ ਗਈ ਐਸਆਈਟੀ ਨੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਮਰਾਨੰਗਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ਦੇ ਗ੍ਰਹਿ ਵਿਭਾਗ ਨੇ ਉਕਤ ਪੁਲਿਸ ਅਧਿਕਾਰੀ ਦੀ ਗ੍ਰਿਫ਼ਤਾਰੀ ਅਤੇ ਉਸ ਤੋਂ ਬਾਅਦ ਅਦਾਲਤ ਵੱਲੋਂ ਉਸ ਨੂੰ ਜੇਲ੍ਹ ਭੇਜਣ ਦੇ ਅਧਿਕਾਰਤ ਨੋਟੀਫਿਕੇਸ਼ਨ ਤੋਂ ਬਾਅਦ ਉਪਰੋਕਤ ਕਾਰਵਾਈ ਕੀਤੀ ਸੀ।

ਇਹ ਵੀ ਪੜ੍ਹੋ