ਹੁਣ ਸਰਕਾਰੀ ਦਫਤਰਾਂ ਦੇ ਨਹੀਂ ਮਾਰਨੇ ਪੈਣੇ ਗੇੜੇ, ਫੋਨ ਕਾਲ ਤੇ ਲਵੋ 42 ਤਰ੍ਹਾਂ ਦੀਆਂ ਸੇਵਾਵਾਂ

ਹੁਣ ਮਾਨ ਸਰਕਾਰ ਵਲੋਂ ਲੋਕਾਂ ਨੂੰ ਘਰ ਬੈਠੇ ਹੀ 42 ਤਰ੍ਹਾਂ ਦੀਆਂ ਸੇਵਾਵਾਂ ਮਿਲਣਗੀਆਂ। ਲੋਕਾਂ ਨੂੰ ਸਰਕਾਰੀ ਦਫਤਰਾਂ ਦੇ ਗੇੜੇ ਨਹੀਂ ਮਾਰਨੇ ਪੈਣਗੇ। ਘਰ ਬੈਠੇ ਇਹਨਾਂ ਸੇਵਾਵਾਂ ਦਾ ਲਾਭ ਮਿਲ ਸਕੇਗਾ। ਸਰਕਾਰ ਜਲਦੀ ਹੀ ਇੱਕ ਨੰਬਰ ਜਾਰੀ ਕਰੇਗੀ।

Share:

ਹਾਈਲਾਈਟਸ

  • 1076 ਨੰਬਰ ਦਾ ਟ੍ਰਾਇਲ ਚੱਲ ਰਿਹਾ ਹੈ।
  • ਜੇਕਰ ਕੋਈ ਵਿਅਕਤੀ ਸਰਕਾਰੀ ਸੇਵਾਵਾਂ ਤੋਂ ਸੰਤੁਸ਼ਟ ਨਹੀਂ ਤਾਂ ਸਰਕਾਰ ਨੂੰ ਸੁਝਾਅ ਵੀ ਦੇ ਸਕਦਾ।

ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਲਗਾਤਾਰ ਸਹੂਲਤਾਂ ਦਿਤੀਆਂ ਜਾ ਰਹੀਆਂ ਹਨ। ਸੂਬੇ ਦੇ 23 ਜ਼ਿਲ੍ਹਿਆਂ ਦੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਤੋਂ ਬਚਾਉਣ ਅਤੇ ਪਹਿਲ ਦੇ ਆਧਾਰ ’ਤੇ ਉਨ੍ਹਾਂ ਨੂੰ ਸਹੂਲਤਾਂ ਦੇਣ ਲਈ ਸਰਕਾਰ ਵੱਲੋਂ ਡੋਰ ਸਟੈਪ ਡਿਲੀਵਰੀ ਸੇਵਾਵਾਂ ਪ੍ਰਦਾਨ ਕਰਨ ਦੇ ਪ੍ਰੋਜੈਕਟ ’ਤੇ ਕੰਮ ਕੀਤਾ ਜਾ ਰਿਹਾ ਹੈ। ਇਸ ਕੜੀ ਵਿੱਚ ਹੁਣ ਮਾਨ ਸਰਕਾਰ ਵਲੋਂ ਲੋਕਾਂ ਨੂੰ ਘਰ ਬੈਠੇ ਹੀ 42 ਤਰ੍ਹਾਂ ਦੀਆਂ ਸੇਵਾਵਾਂ ਮਿਲਣਗੀਆਂ। ਲੋਕਾਂ ਨੂੰ ਸਰਕਾਰੀ ਦਫਤਰਾਂ ਦੇ ਗੇੜੇ ਨਹੀਂ ਮਾਰਨੇ ਪੈਣਗੇ। ਘਰ ਬੈਠੇ ਇਹਨਾਂ ਸੇਵਾਵਾਂ ਦਾ ਲਾਭ ਮਿਲ ਸਕੇਗਾ। ਇਸ ਨਾਲ ਉਹਨਾਂ ਦਾ ਕੀਮਤੀ ਸਮਾਂ ਵੀ ਬਚੇਗਾ। ਇਹਨਾਂ 42 ਸੇਵਾਵਾਂ ਵਿੱਚ ਜਨਮ ਅਤੇ ਮੌਤ ਸਰਟੀਫਿਕੇਟ ਦੀ ਸੇਵਾ ਵੀ ਸ਼ਾਮਲ ਹੈ।। ਇਹ ਸਹੂਲਤ ਸੂਬਾ ਸਰਕਾਰ ਦੇਵੇਗੀ। ਸਰਕਾਰ ਜਲਦੀ ਹੀ ਇੱਕ ਨੰਬਰ ਜਾਰੀ ਕਰੇਗੀ। 1076 ਨੰਬਰ ਦਾ ਟ੍ਰਾਇਲ ਚੱਲ ਰਿਹਾ ਹੈ। ਇਨਾਂ ਹੀ ਨਹੀਂ ਜੇਕਰ ਕੋਈ ਵਿਅਕਤੀ ਸਰਕਾਰੀ ਸੇਵਾਵਾਂ ਤੋਂ ਸੰਤੁਸ਼ਟ ਨਹੀਂ ਹੈ ਤਾਂ ਉਹ ਸਰਕਾਰ ਨੂੰ ਆਪਣਾ ਸੁਝਾਅ ਵੀ ਦੇ ਸਕਦਾ ਹੈ।

ਛੋਟੀਆਂ ਸੇਵਾਵਾਂ ਲੈਣ ਲਈ ਵੀ ਪ੍ਰੇਸ਼ਾਨ ਹੋ ਰਹੇ ਲੋਕ

ਜਾਣਕਾਰੀ ਅਨੁਸਾਰ ਮਾਨ ਸਰਕਾਰ ਦਾ ਪ੍ਰੋਜੈਕਟ ਇਸ ਲਈ ਵੀ ਮਹੱਤਵਪੂਰਨ ਹੈ, ਕਿਉਂਕਿ ਕਈ ਥਾਵਾਂ 'ਤੇ ਲੋਕਾਂ ਨੂੰ ਛੋਟੀਆਂ-ਛੋਟੀਆਂ ਸੇਵਾਵਾਂ ਲਈ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਪ੍ਰੋਜੈਕਟ ਨੂੰ ਦਿੱਲੀ ਸਰਕਾਰ ਦੇ ਮਾਡਲ 'ਤੇ ਅੱਗੇ ਵਧਾਇਆ ਜਾ ਰਿਹਾ ਹੈ। ਸਰਕਾਰ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸਰਕਾਰ ਵੱਲੋਂ ਡੋਰ ਸਟੈਪ ਡਿਲੀਵਰੀ ਲਈ ਨੰਬਰ ਜਾਰੀ ਹੋਣ ਤੋਂ ਬਾਅਦ ਲੋਕਾਂ ਨੂੰ ਪਹਿਲਾਂ ਉਸ ਨੰਬਰ 'ਤੇ ਕਾਲ ਕਰਨੀ ਪਵੇਗੀ। ਇਸ ਤੋਂ ਬਾਅਦ ਨੰਬਰ 'ਤੇ ਮੌਜੂਦ ਵਿਅਕਤੀ ਉਨ੍ਹਾਂ ਨੂੰ ਸੇਵਾ ਬਾਰੇ ਪੁੱਛੇਗਾ। ਇਸ ਤੋਂ ਬਾਅਦ ਵਿਅਕਤੀ ਨੂੰ ਘਰ ਆਉਣ ਦਾ ਸਮਾਂ ਪੁੱਛਿਆ ਜਾਵੇਗਾ। ਇਸ ਤੋਂ ਬਾਅਦ ਇਹ ਸੇਵਾ ਲੋਕਾਂ ਤੱਕ ਪਹੁੰਚੇਗੀ।

ਇਹ ਵੀ ਪੜ੍ਹੋ