Punjab News: ਪੰਜਾਬ ਦੀਆਂ ਭੈਣਾਂ ਅਤੇ ਬੇਟੀਆਂ ਨੂੰ ਮਾਨ ਸਰਕਾਰ ਦਾ ਤੋਹਫਾ, ਹੁਣ ਫਾਇਰ ਬ੍ਰਿਗੇਡ ਵਿੱਚ ਕੁੜੀਆਂ ਵੀ ਕਰਨਗੀਆਂ ਕੰਮ

ਪੰਜਾਬ ਸਰਕਾਰ ਨੇ ਕੁੜੀਆਂ ਲਈ ਨੌਕਰੀਆਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਫਾਇਰ ਬ੍ਰਿਗੇਡ ਵਿਭਾਗ ਵਿੱਚ ਹੁਣ ਲੜਕੀਆਂ ਨੂੰ ਵੀ ਨੌਕਰੀ ਮਿਲੇਗੀ। ਜਲਦੀ ਹੀ ਨਿਯੁਕਤੀਆਂ ਵੀ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਆਂਗਣਵਾੜੀ ਲਈ 3000 ਹੋਰ ਨਿਯੁਕਤੀਆਂ ਕਰਨ ਦਾ ਵੀ ਐਲਾਨ ਕੀਤਾ ਹੈ। ਮਾਨ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਵੱਲੋਂ ਧੀਆਂ-ਭੈਣਾਂ ਨੂੰ ਦਿੱਤਾ ਗਿਆ ਤੋਹਫਾ ਹੈ।

Share:

ਪੰਜਾਬ ਨਿਊਜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਮਾਨ ਨੇ ਕਿਹਾ ਕਿ ਹੁਣ ਫਾਇਰ ਬ੍ਰਿਗੇਡ ਵਿਭਾਗ ਵਿੱਚ ਵੀ ਲੜਕੀਆਂ ਦੀ ਨਿਯੁਕਤੀ ਕੀਤੀ ਜਾਵੇਗੀ। ਆਉਣ ਵਾਲੇ ਦਿਨਾਂ ਵਿੱਚ ਇਸ ਵਿਭਾਗ ਵਿੱਚ ਲੜਕੀਆਂ ਦੀ ਨਿਯੁਕਤੀ ਲਈ ਵੀ ਕੰਮ ਸ਼ੁਰੂ ਕੀਤਾ ਜਾਵੇਗਾ। ਫਾਇਰ ਬ੍ਰਿਗੇਡ ਵਿਭਾਗ ਵਿੱਚ ਲੜਕੀਆਂ ਦੀ ਨਿਯੁਕਤੀ ਨਹੀਂ ਕੀਤੀ ਗਈ ਕਿਉਂਕਿ ਨਿਯਮ ਬਹੁਤ ਸਖ਼ਤ ਸਨ, ਉਨ੍ਹਾਂ ਨਿਯਮਾਂ ਨੂੰ ਸਰਲ ਕਰ ਦਿੱਤਾ ਗਿਆ ਹੈ। ਜਲਦੀ ਹੀ ਇਸ ਵਿਭਾਗ ਵਿੱਚ ਲੜਕੀਆਂ ਦੀ ਤਾਇਨਾਤੀ ਕੀਤੀ ਜਾਵੇਗੀ।

ਆਂਗਣਵਾੜੀ ਵਿੱਚ ਤਿੰਨ ਹਜਾਰ ਨਿਯੁਕਤੀਆਂ ਹੋਣਗੀਆਂ : ਸੀਐਮ 

ਪੰਜਾਬ ਪਹਿਲਾ ਸੂਬਾ ਹੋਵੇਗਾ ਜਿੱਥੇ ਲੜਕੀਆਂ ਇਸ ਵਿਭਾਗ ਵਿੱਚ ਕੰਮ ਕਰਨਗੀਆਂ। ਉਨ੍ਹਾਂ ਆਂਗਣਵਾੜੀ ਲਈ 3000 ਹੋਰ ਨਿਯੁਕਤੀਆਂ ਕਰਨ ਦਾ ਵੀ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰੱਖੜੀ ਬੰਨ੍ਹਣ ਮੌਕੇ ਧੀਆਂ-ਭੈਣਾਂ ਨੂੰ ਇਹ ਤੋਹਫ਼ਾ ਦਿੱਤਾ ਜਾਵੇਗਾ। ਇਹੀ ਕਾਰਨ ਹੈ ਕਿ ਅੱਜ ਪੰਜਾਬ ਵਿੱਚ ਛੇ ਜ਼ਿਲ੍ਹਿਆਂ ਵਿੱਚ ਐਸਐਸਪੀ ਧੀਆਂ ਅਤੇ ਅੱਠ ਜ਼ਿਲ੍ਹਿਆਂ ਵਿੱਚ ਡੀਸੀ ਧੀਆਂ ਨੂੰ ਨਿਯੁਕਤ ਕੀਤਾ ਗਿਆ ਹੈ। 

ਮਾਨ ਸਰਕਾਰ ਨੇ ਗਿਣਵਾਈਆਂ ਉਪਲੱਧੀਆਂ

ਪੰਜਾਬ ਦੇ ਮੁੱਖ ਮੰਤਰੀ ਭਗਵਤ ਸਿੰਘ ਮਾਨ ਅੱਜ ਬਾਬਾ ਬਕਾਲਾ ਸਾਹਿਬ ਦੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਰੱਖੜ ਪੁੰਨਿਆ ਸਬੰਧੀ ਕਰਵਾਈ ਗਈ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਵੀ ਗਿਣਾਈਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦੀ ਜੋ ਗਰੰਟੀ ਦਿੱਤੀ ਗਈ ਸੀ, ਉਹ ਆਉਂਦੇ ਸਾਰ ਹੀ ਪੂਰੀ ਹੋ ਗਈ ਹੈ।

ਇਸ ਤੋਂ ਇਲਾਵਾ ਸਕੂਲਾਂ ਵਿੱਚ ਸਿੱਖਿਆ ਵਿੱਚ ਸੁਧਾਰ ਕੀਤਾ ਗਿਆ ਅਤੇ ਹਸਪਤਾਲਾਂ ਵਿੱਚ ਸਿਹਤ ਸੇਵਾਵਾਂ ਵਿੱਚ ਸੁਧਾਰ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਨੇ ਵੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਕਾਨਫਰੰਸ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ