Big Relief: ਹੁਣ ਸਰਕਾਰੀ ਬੱਸਾਂ ਵਿੱਚ 52 ਤੋਂ ਵੱਧ ਯਾਤਰੀ ਹੋ ਸਕਣਗੇ ਸਵਾਰ, ਰੋਡਵੇਜ਼ ਯੂਨੀਅਨ ਨੇ ਲਏ ਕਈ ਅਹਿਮ ਫੈਸਲੇ, ਪੜ੍ਹੋ ਪੂਰੀ ਖ਼ਬਰ

Big Relief:  ਯੂਨੀਅਨ ਨੇ ਸਭ ਤੋਂ ਅਹਿਮ ਫੈਸਲਾ ਇਹ ਲਿਆ ਕਿ ਹੁਣ 52 ਯਾਤਰੀਆਂ ਦੇ ਬੈਠਣ ਸਬੰਧੀ ਲਗਾਈਆਂ ਗਈਆਂ ਪਾਬੰਦੀਆਂ ਅਤੇ ਨਿਯਮਾਂ ਹੁਣ ਖਤਮ ਕਰ ਦਿੱਤੇ ਗਏ ਹਨ। ਇਸ ਫੈਸਲੇ ਤੋਂ ਬਾਅਦ ਹੁਣ ਸਰਕਾਰੀ ਬੱਸਾਂ ਵਿੱਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਕਾਫੀ ਰਾਹਤ ਮਿਲੇਗੀ। 

Share:

Big Relief: ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਯੂਨੀਅਨ ਨੇ ਅੱਜ ਪੰਜਾਬ ਟਰਾਂਸਪੋਰਟ ਵਿਭਾਗ ਦੇ ਸੀਨੀਅਰ ਅਫਸਰਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਕਈ ਫੈਸਲੇ ਲਏ ਗਏ। ਇਸ ਦੌਰਾਨ ਰੋਡਵੇਜ਼ ਯੂਨੀਅਨ (Roadways Union) ਨੇ ਸਭ ਤੋਂ ਅਹਿਮ ਫੈਸਲਾ ਇਹ ਲਿਆ ਕਿ ਹੁਣ 52 ਯਾਤਰੀਆਂ ਦੇ ਬੈਠਣ ਸਬੰਧੀ ਲਗਾਈਆਂ ਗਈਆਂ ਪਾਬੰਦੀਆਂ ਅਤੇ ਨਿਯਮਾਂ ਹੁਣ ਖਤਮ ਕਰ ਦਿੱਤੇ ਗਏ ਹਨ। ਇਸ ਫੈਸਲੇ ਤੋਂ ਬਾਅਦ ਹੁਣ ਸਰਕਾਰੀ ਬੱਸਾਂ ਵਿੱਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਕਾਫੀ ਰਾਹਤ ਮਿਲੇਗੀ। ਦਸ ਦੇਈਏ ਕਿ ਪਹਿਲੇ ਇਸ ਨਿਯਮ ਦੇ ਚਲਦੇ ਲੋਕਾਂ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਮੀਟਿੰਗ ਵਿੱਚ ਪਨਬੱਸ ਅਤੇ ਪੀਆਰਟੀਸੀ ਯੂਨੀਅਨ ਦੇ ਮੈਂਬਰ ਸ਼ਾਮਲ ਹੋਏ। ਯੂਨੀਅਨ ਨੇ ਅਫਸਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਨਾਲ 8 ਫਰਵਰੀ ਨੂੰ ਹੋਵੇਗੀ। 

ਮੁਅੱਤਲ ਕੀਤੇ ਗਏ 400 ਕੱਚੇ ਮੁਲਾਜ਼ਮਾਂ ਨੂੰ ਕੀਤਾ ਜਾਵੇ ਬਹਾਲ 

 
ਯੂਨੀਅਨ ਨਾਲ ਮੀਟਿੰਗ ਕਰਦਿਆਂ ਵਿਭਾਗੀ ਅਧਿਕਾਰੀਆਂ ਨੇ ਭਰੋਸਾ ਦਵਾਇਆ ਕਿ 8 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨਾਲ ਮੀਟਿੰਗ ਕਰਵਾ ਕੇ ਉਨ੍ਹਾਂ ਦੀਆਂ ਮੰਗਾਂ 'ਤੇ ਵਿਚਾਰ ਕੀਤਾ ਜਾਵੇਗਾ, ਜਿਸ ਦੇ ਚੱਲਦਿਆਂ ਯੂਨੀਅਨ ਨੇ 52 ਸਵਾਰੀਆਂ ਦੀ ਪਾਬੰਦੀ ਹਟਾ ਦਿੱਤੀ ਹੈ। ਮੀਟਿੰਗ ਵਿੱਚ ਟਰਾਂਸਪੋਰਟ ਵਿਭਾਗ ਦੇ ਅਧਿਕਾਰੀ, ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਯੂਨੀਅਨ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ ਵਿੱਚ ਹਾਜ਼ਰ ਸਨ। ਇਸ ਦੌਰਾਨ ਯੂਨੀਅਨ ਵੱਲੋਂ ਨਵੀਂ ਟਰਾਂਸਪੋਰਟ ਨੀਤੀ ਤਹਿਤ ਡਰਾਈਵਰਾਂ ਅਤੇ ਟਰਾਂਸਪੋਰਟਰਾਂ ’ਤੇ ਨਿਯਮਾਂ ਤਹਿਤ ਬਣਾਏ ਗਏ ਐਕਸ਼ਨ ਨਿਯਮਾਂ ਵਿੱਚ ਸੋਧ ਕੀਤੀ ਜਾਵੇ। ਇਸ ਤੋਂ ਇਲਾਵਾ ਯੂਨੀਅਨ ਨੇ ਮੰਗ ਕੀਤੀ ਕਿ ਮੁਅੱਤਲ ਕੀਤੇ ਗਏ 400 ਕੱਚੇ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਬਹਾਲ ਕੀਤਾ ਜਾਵੇ।

ਇਹ ਵੀ ਪੜ੍ਹੋ