ਹੁਣ ਮੰਡੀਆਂ ਵਿੱਚ ਆਉਣ ਵਾਲੀਆਂ ਸਬਜੀਆਂ ਅਤੇ ਫਲਾਂ ਦਾ ਰਖਿਆ ਜਾਵੇਗਾ ਆਨਲਾਈਨ ਰਿਕਾਰਡ

ਪੰਜਾਬ ਮੰਡੀ ਬੋਰਡ ਨੇ ਇਸਦੇ ਲਈ ਆਪਣਾ ਸਾਫਟਵੇਅਰ ਤਿਆਰ ਕੀਤਾ ਹੈ। ਇਸ ਦੇ ਨਾਲ ਹੀ ਬੋਰਡ ਕੋਲ ਦੂਜੇ ਰਾਜਾਂ ਤੋਂ ਆਉਣ ਵਾਲੇ ਮਾਲ ਅਤੇ ਵਪਾਰੀਆਂ ਦਾ ਡਾਟਾ ਵੀ ਹੋਵੇਗਾ।

Share:

ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਆਨਲਾਈਨ ਗੇਟ ਐਂਟਰੀ ਹੋਵੇਗੀ। ਇਹ ਐਲਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਪਟਿਆਲਾ ਦੇ ਸਨੌਰ ਰੋਡ ’ਤੇ ਸਥਿਤ ਆਧੁਨਿਕ ਫਲ ਅਤੇ ਸਬਜ਼ੀ ਮੰਡੀ ਵਿੱਚ ਬੂਮ ਬੈਰੀਅਰ, ਸੀਸੀਟੀਵੀ ਕੈਮਰੇ ਅਤੇ ਤੋਲ-ਪੁਲ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਚੇਅਰਮੈਨ ਹਰਚੰਦ ਸਿੰਘ ਨੇ ਕਿਹਾ ਕਿ ਮੰਡੀ ਬੋਰਡ ਹੁਣ ਆਧੁਨਿਕਤਾ ਦੇ ਰਾਹ 'ਤੇ ਚੱਲਦਿਆਂ ਨਵੀਆਂ ਤਕਨੀਕਾਂ ਨੂੰ ਅਪਣਾ ਰਿਹਾ ਹੈ। ਇਸ ਦੌਰਾਨ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਆਨਲਾਈਨ ਗੇਟ ਐਂਟਰੀ ਦਾ ਉਦਘਾਟਨ ਕੀਤਾ।

ਸੀਸੀਟੀਵੀ ਕੈਮਰਿਆਂ ਦੀ ਰਹੇਗੀ ਨਿਗਰਾਨੀ

ਹਰਚੰਦ ਸਿੰਘ ਬਰਸਾਤ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਸਨੌਰ ਰੋਡ ’ਤੇ ਸਥਿਤ ਆਧੁਨਿਕ ਫਲ ਅਤੇ ਸਬਜ਼ੀ ਮੰਡੀ ਪੰਜਾਬ ਦੀ ਪਹਿਲੀ ਅਜਿਹੀ ਮੰਡੀ ਹੈ, ਜਿੱਥੇ ਫਲਾਂ ਅਤੇ ਸਬਜ਼ੀਆਂ ਦੀ ਆਨਲਾਈਨ ਐਂਟਰੀ ਮੰਡੀ ਦੇ ਮੁੱਖ ਗੇਟ ’ਤੇ ਬਣੇ ਤੋਲ ਪੁਲ ਰਾਹੀਂ ਕੀਤੀ ਜਾਵੇਗੀ ਜੋ ਕੀ ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਵਿੱਚ ਹੋਵੇਗੀ। ਜਿਸ ਲਈ ਬੋਰਡ ਨੇ ਆਪਣਾ ਸਾਫਟਵੇਅਰ ਤਿਆਰ ਕੀਤਾ ਹੈ, ਤਾਂ ਜੋ ਮੰਡੀ ਵਿੱਚ ਆਉਣ ਵਾਲੀਆਂ ਹਰ ਕਿਸਮ ਦੀਆਂ ਸਬਜ਼ੀਆਂ ਅਤੇ ਫਲਾਂ ਦਾ ਰਿਕਾਰਡ ਰੱਖਿਆ ਜਾ ਸਕੇ। ਇਸ ਦੇ ਨਾਲ ਹੀ ਬੋਰਡ ਕੋਲ ਦੂਜੇ ਰਾਜਾਂ ਤੋਂ ਆਉਣ ਵਾਲੇ ਮਾਲ ਅਤੇ ਵਪਾਰੀਆਂ ਦਾ ਡਾਟਾ ਵੀ ਹੋਵੇਗਾ।

ਮੰਡੀ ਵਿੱਚ ATM ਦੀ ਮੰਗ ਵੀ ਹੋਈ ਪੂਰੀ 

ਦੱਸ ਦਈਏ ਕਿ ਬਜ਼ਾਰ 'ਚ ਕਾਫੀ ਸਮੇਂ ਤੋਂ ਏਟੀਐੱਮ ਲਗਾਉਣ ਦੀ ਮੰਗ ਸੀ, ਜੋ ਹੁਣ ਪੂਰੀ ਹੋ ਰਹੀ ਹੈ। ਮੰਡੀ ਵਿੱਚ ਏਟੀਐਮ ਲਗਾਉਣ ਲਈ ਕਮਰਾ ਤਿਆਰ ਕੀਤਾ ਜਾ ਰਿਹਾ ਹੈ ਅਤੇ ਇਹ ਕੰਮ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ। ਇਸ ਦੇ ਨਾਲ ਹੀ ਮੰਡੀ ਤੋਂ ਬਾਹਰ ਜਾਣ ਵਾਲੇ ਰਸਤਿਆਂ 'ਤੇ ਚੈਕ ਪੋਸਟ ਵੀ ਬਣਾਈ ਜਾ ਰਹੀ ਹਨ ਅਤੇ ਆਉਣ ਵਾਲੇ ਸਮੇਂ 'ਚ ਮੰਡੀ 'ਚੋਂ ਨਿਕਲਣ ਵਾਲੀਆਂ ਸਬਜ਼ੀਆਂ ਅਤੇ ਫਲਾਂ ਦਾ ਵੇਰਵਾ ਵੀ ਦਰਜ ਕੀਤਾ ਜਾਵੇਗਾ, ਤਾਂ ਜੋ ਹਰ ਕੰਮ ਪੂਰੀ ਪਾਰਦਰਸ਼ਤਾ ਨਾਲ ਹੋ ਸਕੇ।

ਇਹ ਵੀ ਪੜ੍ਹੋ