ਹੁਣ ਲੋਕ ਘਰ ਬੈਠੇ ਕੈਂਸਰ ਵਰਗੀਆਂ ਬਿਮਾਰੀਆਂ ਦੇ ਇਲਾਜ ਲਈ ਲੈ ਸਕਣਗੇ ਸਲਾਹ 

ਅਸਲ ਵਿੱਚ ਨਿਊ ਚੰਡੀਗੜ੍ਹ ਵਿੱਚ ਸ਼ੁਰੂ ਹੋਏ ਹੋਮੀ ਭਾਭਾ ਕੈਂਸਰ ਹਸਪਤਾਲ ਵਿੱਚ ਨਵੇਂ ਸਾਲ ਤੋਂ ਟੈਲੀ ਕੰਸਲਟੇਸ਼ਨ ਦੀ ਸਹੂਲਤ ਸ਼ੁਰੂ ਹੋ ਜਾਵੇਗੀ। ਇੱਥੇ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਹਸਪਤਾਲ ਵਿੱਚ ਇਹ ਸਹੂਲਤ ਸ਼ੁਰੂ ਕੀਤੀ ਜਾ ਰਹੀ ਹੈ।

Share:

ਹੁਣ ਲੋਕ ਘਰ ਬੈਠੇ ਕੈਂਸਰ ਵਰਗੀਆਂ ਬਿਮਾਰੀਆਂ ਦੇ ਇਲਾਜ ਲਈ ਸਹੀ ਸਲਾਹ ਲੈ ਸਕਣਗੇ। ਜ਼ੀ ਹਾ, ਤੁਸੀਂ ਸਹੀ ਸੁਣ ਰਹੇ ਹੋ। ਇਹ ਸੁਵਿਧਾ ਜਲਦ ਹੀ ਲੋਕਾਂ ਨੂੰ ਮਿਲਣ ਜਾ ਰਹੀ ਹੈ। ਅਸਲ ਵਿੱਚ ਨਿਊ ਚੰਡੀਗੜ੍ਹ ਵਿੱਚ ਸ਼ੁਰੂ ਹੋਏ ਹੋਮੀ ਭਾਭਾ ਕੈਂਸਰ ਹਸਪਤਾਲ ਵਿੱਚ ਨਵੇਂ ਸਾਲ ਤੋਂ ਟੈਲੀ ਕੰਸਲਟੇਸ਼ਨ ਦੀ ਸਹੂਲਤ ਸ਼ੁਰੂ ਹੋ ਜਾਵੇਗੀ। ਇੱਥੇ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਹਸਪਤਾਲ ਵਿੱਚ ਇਹ ਸਹੂਲਤ ਸ਼ੁਰੂ ਕੀਤੀ ਜਾ ਰਹੀ ਹੈ। ਨਵੀਂ ਸਹੂਲਤ ਤੋਂ ਬਾਅਦ ਦੇਸ਼ ਦੇ ਕਿਸੇ ਵੀ ਸ਼ਹਿਰ ਵਿੱਚ ਰਹਿਣ ਵਾਲੇ ਲੋਕ ਟੈਲੀਫੋਨ ਜਾਂ ਵੀਡੀਓ ਕਾਲ ਰਾਹੀਂ ਡਾਕਟਰਾਂ ਨਾਲ ਸੰਪਰਕ ਕਰ ਸਕਣਗੇ। ਇਸ ਦੇ ਨਾਲ ਹੀ ਵਿਦੇਸ਼ਾਂ ਵਿੱਚ ਬੈਠੇ ਨਾਗਰਿਕਾਂ ਲਈ ਬਾਅਦ ਵਿੱਚ ਟੈਲੀ ਕੰਸਲਟੇਸ਼ਨ ਦੀ ਸਹੂਲਤ ਵੀ ਸ਼ੁਰੂ ਕੀਤੀ ਜਾਵੇਗੀ। 

ਅਗਲੇ ਮਹੀਨੇ ਤੋਂ ਸ਼ੁਰੂ ਹੋ ਸਕਦੀ ਹੈ ਸਹੂਲਤ

ਹੋਮੀ ਭਾਭਾ ਕੈਂਸਰ ਹਸਪਤਾਲ ਦੀ ਸਹਾਇਕ ਮੈਡੀਕਲ ਅਫ਼ਸਰ ਡਾ. ਜਸਮੀਨ ਕੌਰ ਨੇ ਦੱਸਿਆ ਕਿ ਇਸ ਸਬੰਧੀ ਹਸਪਤਾਲ ਦੇ ਆਲਾ ਅਫਸਰਾਂ ਨਾਲ ਗੱਲਬਾਤ ਚੱਲ ਰਹੀ ਹੈ। ਇਹ ਸਹੂਲਤ ਅਗਲੇ ਮਹੀਨੇ ਤੋਂ ਸ਼ੁਰੂ ਹੋਣ ਜਾ ਰਹੀ ਹੈ। ਕੁਝ ਦਿਨ ਪਹਿਲਾਂ ਨਿਊ ਚੰਡੀਗੜ੍ਹ ਦੇ ਮੈਡੀਸਿਟੀ ਸਥਿਤ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਵਿਖੇ ਵੀ 24 ਘੰਟੇ ਐਮਰਜੈਂਸੀ ਸੇਵਾ ਸ਼ੁਰੂ ਕੀਤੀ ਗਈ ਹੈ। ਦੱਸ ਦੇਈਏ ਕਿ ਇਸ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 24 ਅਗਸਤ 2022 ਨੂੰ ਕੀਤਾ ਸੀ। ਉਸ ਸਮੇਂ ਲੋਕਾਂ ਨੂੰ ਸਿਰਫ਼ ਓਪੀਡੀ ਅਤੇ ਡੇ-ਕੇਅਰ (ਕੀਮੋਥੈਰੇਪੀ, ਰੇਡੀਓਥੈਰੇਪੀ) ਸੇਵਾਵਾਂ ਦਿੱਤੀਆਂ ਜਾ ਰਹੀਆਂ ਸਨ। ਹੁਣ ਹਸਪਤਾਲ ਦੇ ਸਾਰੇ ਅਪਰੇਸ਼ਨ ਥੀਏਟਰ ਵੀ 24 ਘੰਟੇ ਕੰਮ ਕਰ ਰਹੇ ਹਨ।

ਇਹ ਵੀ ਪੜ੍ਹੋ

Tags :