Mayor Election: ਹੁਣ 6 ਫਰਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ, ਪ੍ਰੀਜ਼ਾਈਡਿੰਗ ਅਫ਼ਸਰ ਦੇ ਬੀਮਾਰ ਹੋਣ ਕਾਰਨ ਕੀਤੀ ਸੀ ਮੁਲਤਵੀ

18 ਜਨਵਰੀ ਨੂੰ ਹੋਣ ਵਾਲੀ ਮੇਅਰ ਦੀ ਚੋਣ ਮੁਲਤਵੀ ਕਰਨ ਦਾ ਕਾਰਨ ਪ੍ਰੀਜ਼ਾਈਡਿੰਗ ਅਫ਼ਸਰ ਦੀ ਬਿਮਾਰੀ ਦੱਸੀ ਜਾ ਰਹੀ ਹੈ। ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਵਿਚਾਲੇ ਚੰਡੀਗੜ੍ਹ ਮੇਅਰ ਦੀ ਚੋਣ ਗਠਜੋੜ ਨਾਲ ਲੜਨ ਲਈ ਸਮਝੌਤਾ ਹੋਇਆ ਸੀ। ਸੂਤਰਾਂ ਨੇ ਦੱਸਿਆ ਸੀ ਕਿ ਇਸ ਵਿਵਸਥਾ ਤਹਿਤ ‘ਆਪ’ ਮੇਅਰ ਦੀ ਸੀਟ ਲਈ ਚੋਣ ਲੜੇਗੀ ਜਦਕਿ ਕਾਂਗਰਸ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਚੋਣ ਲੜੇਗੀ।

Share:

ਨਵੀਂ ਦਿੱਲੀ। ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦੇ ਨਗਰ ਨਿਗਮ ਮੇਅਰ ਦੀ ਚੋਣ ਮੁਲਤਵੀ ਕਰ ਦਿੱਤੀ ਗਈ ਹੈ। ਚੋਣਾਂ ਦੀ ਨਵੀਂ ਤਰੀਕ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਹੁਣ 6 ਫਰਵਰੀ ਨੂੰ ਚੋਣਾਂ ਹੋਣਗੀਆਂ। 18 ਜਨਵਰੀ ਨੂੰ ਹੋਣ ਵਾਲੀ ਮੇਅਰ ਦੀ ਚੋਣ ਮੁਲਤਵੀ ਕਰਨ ਦਾ ਕਾਰਨ ਪ੍ਰੀਜ਼ਾਈਡਿੰਗ ਅਫ਼ਸਰ ਦੀ ਬਿਮਾਰੀ ਦੱਸੀ ਜਾ ਰਹੀ ਹੈ। ਚੋਣ ਅਧਿਕਾਰੀ ਅਨਿਲ ਮਸੀਹ ਬੀਮਾਰ ਹੋ ਗਏ ਹਨ ਅਤੇ ਇਸ ਕਾਰਨ ਮੇਅਰ ਦੀ ਚੋਣ ਮੁਲਤਵੀ ਕਰ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਵਿਚਾਲੇ ਚੰਡੀਗੜ੍ਹ ਮੇਅਰ ਦੀ ਚੋਣ ਗਠਜੋੜ ਨਾਲ ਲੜਨ ਲਈ ਸਮਝੌਤਾ ਹੋਇਆ ਸੀ। ਸੂਤਰਾਂ ਨੇ ਦੱਸਿਆ ਸੀ ਕਿ ਇਸ ਵਿਵਸਥਾ ਤਹਿਤ ‘ਆਪ’ ਮੇਅਰ ਦੀ ਸੀਟ ਲਈ ਚੋਣ ਲੜੇਗੀ ਜਦਕਿ ਕਾਂਗਰਸ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਚੋਣ ਲੜੇਗੀ।

ਆਪ' ਦੇ 13 ਅਤੇ 7 ਹਨ ਕਾਂਗਰਸ ਦੇ 7 ਕੌਂਸਲਰ 

ਆਪ' ਦੇ 13 ਅਤੇ ਕਾਂਗਰਸ ਦੇ 7 ਕੌਂਸਲਰ ਹਨ। ਸਦਨ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਕੌਂਸਲਰ ਹੈ। ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਵੀਰਵਾਰ ਨੂੰ ਵੋਟਿੰਗ ਹੋਵੇਗੀ। ਕਾਂਗਰਸ ਨੇ 2022 ਅਤੇ 2023 ਵਿਚ ਵੋਟਿੰਗ ਵਿਚ ਹਿੱਸਾ ਨਹੀਂ ਲਿਆ, ਜਿਸ ਕਾਰਨ ਮੇਅਰ ਦੀ ਚੋਣ ਵਿਚ ਭਾਜਪਾ ਦੀ ਜਿੱਤ ਹੋਈ। ਸਦਨ ਦੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਹਰ ਸਾਲ ਤਿੰਨ ਅਹੁਦਿਆਂ ਲਈ ਚੋਣਾਂ ਹੁੰਦੀਆਂ ਹਨ। ਇਸ ਸਾਲ ਮੇਅਰ ਦੀ ਸੀਟ ਅਨੁਸੂਚਿਤ ਜਾਤੀ (ਐਸਸੀ) ਵਰਗ ਲਈ ਰਾਖਵੀਂ ਹੈ।

ਇਹ ਵੀ ਪੜ੍ਹੋ