Chandigarh: ਹੁਣ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਨੂੰ ਲੈ ਕੇ ਹਾਈ ਕੋਰਟ ਵਿੱਚ ਪਹੁੰਚਿਆ ਮਾਮਲਾ, ਜਾਣੋ ਕੀ ਹੈ ਕਾਰਨ

Chandigarh:  ਪਟੀਸ਼ਨ 'ਚ ਕਿਹਾ ਗਿਆ ਹੈ ਕਿ ਚੋਣਾਂ ਨਵੇਂ ਸਿਰੇ ਤੋਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਇਹ ਪਟੀਸ਼ਨ ਗੁਰਪ੍ਰੀਤ ਸਿੰਘ ਅਤੇ ਨਿਰਮਲਾ ਦੇਵੀ ਵੱਲੋਂ ਦਾਇਰ ਕੀਤੀ ਗਈ ਹੈ। ਇਹ ਦੋਵੇਂ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਕਾਂਗਰਸ ਦੇ ਉਮੀਦਵਾਰ ਹਨ। 

Share:

Chandigarh: ਚੰਡੀਗੜ੍ਹ ਦੇ ਮੇਅਰ ਦੀ ਚੋਣ ਤੋਂ ਬਾਅਦ ਹੁਣ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨੂੰ ਲੈ ਕੇ ਵੀ ਮਾਮਲਾ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ। ਦੋਵਾਂ ਅਹੁਦਿਆਂ ਲਈ ਅੱਜ ਦਾ ਦਿਨ ਤੈਅ ਕੀਤਾ ਗਿਆ ਸੀ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ, ਪਰ ਕਾਂਗਰਸ ਨੇ ਇਸ ਸਬੰਧੀ ਨੋਟੀਫਿਕੇਸ਼ਨ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦੇ ਦਿੱਤੀ। ਅਦਾਲਤ ਅੱਜ ਇਸ ਮਾਮਲੇ ਦੀ ਸੁਣਵਾਈ ਕਰੇਗੀ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਚੋਣਾਂ ਨਵੇਂ ਸਿਰੇ ਤੋਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਇਹ ਪਟੀਸ਼ਨ ਗੁਰਪ੍ਰੀਤ ਸਿੰਘ ਅਤੇ ਨਿਰਮਲਾ ਦੇਵੀ ਵੱਲੋਂ ਦਾਇਰ ਕੀਤੀ ਗਈ ਹੈ। ਇਹ ਦੋਵੇਂ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਕਾਂਗਰਸ ਦੇ ਉਮੀਦਵਾਰ ਹਨ। ਕਾਂਗਰਸੀ ਉਮੀਦਵਾਰਾਂ ਦੀ ਨੁਮਾਇੰਦਗੀ ਕਰ ਰਹੇ ਐਡਵੋਕੇਟ ਕਰਨਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਨੋਟੀਫਿਕੇਸ਼ਨ ਨੂੰ ਚੁਣੌਤੀ ਦਿੱਤੀ ਹੈ।

ਚੰਡੀਗੜ੍ਹ ਨਗਰ ਨਿਗਮ ਵਲੋਂ ਚੋਣ ਸਬੰਧੀ ਨੋਟੀਫਿਕੇਸ਼ਨ ਜਾਰੀ 

 
ਦੂਜੇ ਪਾਸੇ ਚੰਡੀਗੜ੍ਹ ਨਗਰ ਨਿਗਮ ਨੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਅੱਜ ਮੇਅਰ ਕੁਲਦੀਪ ਕੁਮਾਰ ਦੀ ਦੇਖ-ਰੇਖ ਹੇਠ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਚੋਣ ਹੋਣੀ ਹੈ। ਇਸੇ ਲੜੀ ਤਹਿਤ ਅੱਜ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਲਈ ਸੰਸਦ ਮੈਂਬਰ ਕਿਰਨ ਖੇਰ ਅਤੇ ਭਾਜਪਾ ਦੇ ਸਾਰੇ ਕੌਂਸਲਰ ਨਗਰ ਨਿਗਮ ਹਾਊਸ ਪਹੁੰਚ ਗਏ ਹਨ। ਪਰ ਮੇਅਰ ਕੁਲਦੀਪ ਕੁਮਾਰ ਦੇ ਨਾ ਆਉਣ ਕਾਰਨ ਚੋਣ ਪ੍ਰਕਿਰਿਆ ਸ਼ੁਰੂ ਨਹੀਂ ਹੋ ਸਕੀ। ਭਾਜਪਾ ਦੇ ਸੰਸਦ ਮੈਂਬਰ ਅਤੇ ਕੌਂਸਲਰ ਡੇਢ ਘੰਟੇ ਤੱਕ ਉਨ੍ਹਾਂ ਦਾ ਇੰਤਜ਼ਾਰ ਕਰਦੇ ਰਹੇ। ਮੰਨਿਆ ਜਾ ਰਿਹਾ ਹੈ ਕਿ ਮੇਅਰ ਦੀ ਗੈਰਹਾਜ਼ਰੀ ਕਾਰਨ ਚੋਣ ਮੁਲਤਵੀ ਹੋ ਜਾਵੇਗੀ। ਇਸ ਤੋਂ ਬਾਅਦ ਭਾਜਪਾ ਚੋਣਾਂ ਕਰਵਾਉਣ ਲਈ ਹਾਈ ਕੋਰਟ ਤੱਕ ਪਹੁੰਚ ਕਰ ਸਕਦੀ ਹੈ।

ਇਹ ਵੀ ਪੜ੍ਹੋ