ਪੰਜਾਬ ਸਰਕਾਰ ਦੇਵੇਗੀ ਸੁਤੰਤਰਤਾ ਸੈਨਾਨੀਆਂ ਤੇ ਸ਼ਹੀਦਾਂ ਨੂੰ ਸਨਮਾਨ

ਸੁਤੰਤਰਤਾ ਸੈਨਾਨੀਆਂ ਅਤੇ ਸ਼ਹੀਦਾਂ ਨੂੰ ਪੰਜਾਬ ਸਰਕਾਰ ਸਨਮਾਨ ਦੇਵੇਗੀ। ਇਸ ਨੂੰ ਲੈ ਕੇ ਸਰਕਾਰ ਨੇ ਫੈਸਲਾ ਕੀਤਾ ਹੈ। ਇਸ ਦੇ ਤਹਿਤ ਸੂਬੇ ਦੇ 33 ਸਰਕਾਰੀ ਸਕੂਲਾਂ ਦਾ ਨਾਂ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਂ ‘ਤੇ ਰੱਖਿਆ ਜਾਵੇਗਾ। ਆਉਣ ਵਾਲੀਆਂ ਪੀੜ੍ਹੀਆਂ ਨੂੰ ਇਨ੍ਹਾਂ ਸ਼ਖਸੀਅਤਾਂ ਤੋਂ ਜਾਣੂ ਕਰਵਾਉਣ ਦੇ ਟੀਚੇ ਨਾਲ ਸਰਕਾਰ ਨੇ ਇਹ ਫੈਸਲਾ ਕੀਤਾ […]

Share:

ਸੁਤੰਤਰਤਾ ਸੈਨਾਨੀਆਂ ਅਤੇ ਸ਼ਹੀਦਾਂ ਨੂੰ ਪੰਜਾਬ ਸਰਕਾਰ ਸਨਮਾਨ ਦੇਵੇਗੀ। ਇਸ ਨੂੰ ਲੈ ਕੇ ਸਰਕਾਰ ਨੇ ਫੈਸਲਾ ਕੀਤਾ ਹੈ। ਇਸ ਦੇ ਤਹਿਤ ਸੂਬੇ ਦੇ 33 ਸਰਕਾਰੀ ਸਕੂਲਾਂ ਦਾ ਨਾਂ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਂ ‘ਤੇ ਰੱਖਿਆ ਜਾਵੇਗਾ। ਆਉਣ ਵਾਲੀਆਂ ਪੀੜ੍ਹੀਆਂ ਨੂੰ ਇਨ੍ਹਾਂ ਸ਼ਖਸੀਅਤਾਂ ਤੋਂ ਜਾਣੂ ਕਰਵਾਉਣ ਦੇ ਟੀਚੇ ਨਾਲ ਸਰਕਾਰ ਨੇ ਇਹ ਫੈਸਲਾ ਕੀਤਾ ਹੈ। ਸ਼ਹੀਦ ਭਗਤ ਸਿੰਘ ਦੀ ਜਨਮ ਸਥਲੀ ਨਾਲ ਸਬੰਧਤ ਸਰਕਾਰੀ ਹਾਈ ਸਕੂਲ ਖਟਕੜ ਕਲਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਂ ਵੀ ਬਦਲਿਆ ਗਿਆ ਹੈ। ਇਸਦਾ ਨਾਂ ਹੁਣ ਸ਼ਹੀਦ-ਏ-ਆਜ਼ਮ ਭਗਤ ਸਿੰਘ ਸਰਕਾਰੀ ਹਾਈ ਸਕੂਲ ਕਰ ਦਿਤਾ ਗਿਆ ਹੈ। ਇਸ ਸਬੰਧ ਵਿੱਚ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਲੂ ਸਾਲ ਦੌਰਾਨ ਤੀਜੇ ਦੌਰ ਵਿੱਚ 33 ਸਰਕਾਰੀ ਸਕੂਲਾਂ ਦੇ ਨਾਂ ਬਦਲੇ ਗਏ ਹਨ।

ਇਹਨਾਂ ਸਰਕਾਰੀ ਸਕੂਲਾਂ ਦੇ ਬਦਲੇ ਗਏ ਨੇ ਨਾਂ

ਸਰਕਾਰੀ ਹਾਈ ਸਕੂਲ ਖਟਕੜ ਕਲਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਂ ਹੁਣ ਸ਼ਹੀਦ-ਏ-ਆਜ਼ਮ ਭਗਤ ਸਿੰਘ ਸਰਕਾਰੀ ਹਾਈ ਸਕੂਲ ਕਰ ਦਿਤਾ ਗਿਆ ਹੈ। ਸਰਕਾਰੀ ਐਲੀਮੈਂਟਰੀ ਸਕੂਲ ਦਰਿਆ ਮੂਸਾ ਜਿਲਾ ਅੰਮ੍ਰਿਤਸਰ ਦਾ ਨਾਂ ਸ਼ਹੀਦ ਸੁਰਜੀਤ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਦਰਿਆ ਮੂਸਾ ਜਿਲਾ ਅੰਮ੍ਰਿਤਸਰ, ਸਰਕਾਰੀ ਮਿਡਲ ਸਕੂਲ ਗੋਨਿਆਣਾ ਕਲਾਂ ਜ਼ਿਲ੍ਹਾ ਬਠਿੰਡਾ ਦਾ ਨਾਂ ਫਰੀਡਮ ਫਾਈਟਰ ਨਰਾਇਣ ਸਿੰਘ ਸਰਕਾਰੀ ਮਿਡਲ ਸਕੂਲ ਗੋਨਿਆਣਾ ਕਲਾਂ ਜ਼ਿਲ੍ਹਾ ਬਠਿੰਡਾ, ਸਰਕਾਰੀ ਮਿਡਲ ਸਕੂਲ ਬਾਘਾ ਜਿਲਾ ਬਠਿੰਡਾ ਦਾ ਨਾਂ ਸ਼ਹੀਦ ਸਿਪਾਹੀ ਸੇਵਕ ਸਿੰਘ ਸਰਕਾਰੀ ਹਾਈ ਸਕੂਲ ਬਾਘਾ ਜਿਲਾ ਬਠਿੰਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖਪੁਰਾ ਜ਼ਿਲ੍ਹਾ ਬਠਿੰਡਾ ਦਾ ਨਾਂ ਸ਼ਹੀਦ ਜਗਰਾਜ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖਪੁਰਾ ਜਿਲਾ ਬਠਿੰਡਾ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਹਿਮੂਆਣਾ ਜਿਲਾ ਫਰੀਦਕੋਟ ਦਾ ਨਾਂ ਸ਼ਹੀਦ ਸਿਪਾਹੀ ਜਸਵਿੰਦਰ ਸਿੰਘ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਹਿਮੂਆਣਾ ਜਿਲਾ ਫਰੀਦਕੋਟ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਲਹਿਰਾ ਬੇਟ, ਜ਼ਿਲ੍ਹਾ ਫ਼ਿਰੋਜ਼ਪੁਰ ਦਾ ਨਾਂ ਸੁਤੰਤਰਤਾ ਸੈਨਾਨੀ ਗੁਰਬਖਸ਼ ਸਿੰਘ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਲਹਿਰਾ ਬੇਟ, ਜ਼ਿਲ੍ਹਾ ਫ਼ਿਰੋਜ਼ਪੁਰ, ਸਰਕਾਰੀ ਪ੍ਰਾਇਮਰੀ ਸਕੂਲ ਸਿੱਧੂਪੁਰ ਜਿਲਾ ਗੁਰਦਾਸਪੁਰ ਦਾ ਨਾਂ ਸ਼ਹੀਦ ਗਨਰ ਰਣਜੀਤ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਸਿੱਧੂਪੁਰ ਜਿਲਾ ਗੁਰਦਾਸਪੁਰ, ਸਰਕਾਰੀ ਹਾਈ ਸਕੂਲ ਸੀਧਾਂ ਜ਼ਿਲ੍ਹਾ ਗੁਰਦਾਸਪੁਰ ਦਾ ਨਾਂ ਸ਼ਹੀਦ ਸਿਪਾਹੀ ਸੁਖਵਿੰਦਰ ਸਿੰਘ ਸਰਕਾਰੀ ਹਾਈ ਸਕੂਲ ਸੀਧਾਂ ਜ਼ਿਲ੍ਹਾ ਗੁਰਦਾਸਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਸਾਣੀਆ, ਜ਼ਿਲ੍ਹਾ ਗੁਰਦਾਸਪੁਰ ਦਾ ਨਾਂ ਸ਼ਹੀਦ ਗਨਰ ਗੁਰਬਾਜ਼ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਸਾਣੀਆ ਜਿਲਾ ਗੁਰਦਾਸਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟਲੀ ਸੂਰਤ ਮੱਲੀ, ਜ਼ਿਲ੍ਹਾ ਗੁਰਦਾਸਪੁਰ ਦਾ ਨਾਂ ਸ਼ਹੀਦ ਹਰਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟਲੀ ਸੂਰਤ ਮੱਲੀ, ਜ਼ਿਲ੍ਹਾ ਗੁਰਦਾਸਪੁਰ, ਸਰਕਾਰੀ ਪ੍ਰਾਇਮਰੀ ਸਕੂਲ ਮੁਗੋਵਾਲ ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਂ ਆਜ਼ਾਦੀ ਘੁਲਾਟੀਏ ਬਾਬੂ ਮੰਗੂ ਰਾਮ ਸਰਕਾਰੀ ਪ੍ਰਾਇਮਰੀ ਸਕੂਲ ਮੁਗੋਵਾਲ ਜ਼ਿਲ੍ਹਾ ਹੁਸ਼ਿਆਰਪੁਰ, ਸਰਕਾਰੀ ਹਾਈ ਸਕੂਲ, ਬੁਰਜ ਹਰੀ ਸਿੰਘ, ਜ਼ਿਲ੍ਹਾ ਲੁਧਿਆਣਾ ਦਾ ਨਾਂ ਸ਼ਹੀਦ ਨਾਇਕ ਬੂਟਾ ਸਿੰਘ ਸਰਕਾਰੀ ਹਾਈ ਸਕੂਲ, ਬੁਰਜ ਹਰੀ ਸਿੰਘ, ਜ਼ਿਲ੍ਹਾ ਲੁਧਿਆਣਾ, ਸ਼ਹੀਦ ਹੌਲਦਾਰ ਮਨਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਚਣਕੋਈਆਂ ਕਲਾਂ ਜ਼ਿਲ੍ਹਾ ਲੁਧਿਆਣਾ, ਸਰਕਾਰੀ ਪ੍ਰਾਇਮਰੀ ਸਕੂਲ ਚਣਕੋਈਆਂ ਕਲਾਂ ਜ਼ਿਲ੍ਹਾ ਲੁਧਿਆਣਾ ਦਾ ਨਾਂ ਫਰੀਡਮ ਫਾਈਟਰ ਪ੍ਰਸੀਨ ਸਿੰਘ ਸਰਕਾਰੀ ਹਾਈ ਸਕੂਲ ਕਣਕਵਾਲ ਚਹਿਲਾਂ ਜਿਲਾ ਮਾਨਸਾ ਕਰ ਦਿਤਾ ਗਿਆ ਹੈ। ਉਥੇ ਹੀ ਸਰਕਾਰੀ ਹਾਈ ਸਕੂਲ ਕਣਕਵਾਲ ਚਹਿਲਾਂ ਜ਼ਿਲ੍ਹਾ ਮਾਨਸਾ ਦਾ ਨਾਂ ਸੁਤੰਤਰਤਾ ਸੈਨਾਨੀ ਕੁੰਦਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੈਣੀ ਬਾਘਾ ਜ਼ਿਲ੍ਹਾ ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੈਣੀ ਬਾਘਾ ਜਿਲਾ ਮਾਨਸਾ ਦਾ ਨਾਂ ਸੁਤੰਤਰਤਾ ਸੈਨਾਨੀ ਮਹਿਮਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਦੜਾ ਜ਼ਿਲ੍ਹਾ ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਰੌਲੀ ਜ਼ਿਲ੍ਹਾ ਪਠਾਨਕੋਟ ਦਾ ਨਾਂ ਸ਼ਹੀਦ ਮੱਘਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਰੌਲੀ ਜ਼ਿਲ੍ਹਾ ਪਠਾਨਕੋਟ ਸਮੇਤ ਕਈ ਸਕੂਲਾਂ ਦੇ ਨਾਂ ਬਦਲੇ ਗਏ ਹਨ।