Punjab News: ਹੁਣ ਜਾਅਲੀ ਜਾਤੀ ਸਰਟੀਫਿਕੇਟ ਬਣਾ ਕੇ ਸਰਕਾਰੀ ਨੌਕਰੀ ਲੈਣ ਵਾਲਿਆਂ ਤੋਂ ਵਿਆਜ ਸਮੇਤ ਵਸੂਲੀ ਜਾਵੇਗੀ ਤਨਖਾਹ 

Punjab News:  ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਨੁਸੂਚਿਤ ਜਾਤੀ, ਓਬੀਸੀ ਜਾਂ ਕਿਸੇ ਹੋਰ ਕਿਸਮ ਦੇ ਜਾਅਲੀ ਸਰਟੀਫਿਕੇਟ ਬਣਾ ਕੇ ਨੌਕਰੀਆਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਹੁਣ ਤੱਕ ਦਿੱਤੀ ਗਈ ਸਾਰੀ ਤਨਖਾਹ ਵੀ ਵਿਆਜ ਸਮੇਤ ਵਸੂਲ ਕੀਤੀ ਜਾਵੇਗੀ।

Share:

Punjab News: ਹੁਣ ਪੰਜਾਬ ਸਰਕਾਰ ਫਰਜ਼ੀ ਸਰਟੀਫਿਕੇਟ ਬਣਾ ਕੇ ਨੌਕਰੀਆਂ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ। ਉਨ੍ਹਾਂ ਖਿਲਾਫ ਹੁਣ ਸਖਤ ਕਾਰਵਾਈ ਕੀਤੀ ਜਾਵੇਗੀ। ਵਿਧਾਨ ਸਭਾ ਸੈਸ਼ਨ ਵਿੱਚ ਕੋਟਫੱਤਾ ਵਿਧਾਇਕ ਦੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਾਅਲੀ ਜਾਤੀ ਸਰਟੀਫਿਕੇਟ ਬਣਾ ਕੇ ਸਰਕਾਰੀ ਨੌਕਰੀ ਲੈਣ ਵਾਲਿਆਂ ਤੋਂ ਵਿਆਜ ਸਮੇਤ ਤਨਖਾਹ ਵਸੂਲੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਨੁਸੂਚਿਤ ਜਾਤੀ, ਓਬੀਸੀ ਜਾਂ ਕਿਸੇ ਹੋਰ ਕਿਸਮ ਦੇ ਜਾਅਲੀ ਸਰਟੀਫਿਕੇਟ ਬਣਾ ਕੇ ਨੌਕਰੀਆਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਹੁਣ ਤੱਕ ਦਿੱਤੀ ਗਈ ਸਾਰੀ ਤਨਖਾਹ ਵੀ ਵਿਆਜ ਸਮੇਤ ਵਸੂਲ ਕੀਤੀ ਜਾਵੇਗੀ।

ਸਰਕਾਰੀ ਨੌਕਰੀ ਛੱਡ ਕੇ ਪ੍ਰਾਈਵੇਟ ਨੌਕਰੀਆਂ ਲੈਂਣ ਵਾਲਿਆਂ 'ਤੇ ਰੋਕ ਲਗੇ 

ਉਹ ਵਿਧਾਇਕ ਕੋਟਫੱਤਾ ਦੇ ਇਕ ਸਪਲੀਮੈਂਟਰੀ ਸਵਾਲ ਦਾ ਜਵਾਬ ਦੇ ਰਹੇ ਸਨ। ਇਸ ਤੋਂ ਪਹਿਲਾਂ ਵਿਭਾਗ ਦੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹੁਣ ਤੱਕ ਜਾਅਲੀ ਸਰਟੀਫਿਕੇਟਾਂ ਨਾਲ ਨੌਕਰੀ ਕਰਨ ਵਾਲੇ 23 ਵਿਅਕਤੀਆਂ ਦੇ ਸਰਟੀਫਿਕੇਟ ਰੱਦ ਕੀਤੇ ਜਾ ਚੁੱਕੇ ਹਨ, ਜਦਕਿ ਪਿਛਲੀ ਸਰਕਾਰ ਵੇਲੇ ਸਿਰਫ਼ 7 ਕੇਸ ਹੀ ਰੱਦ ਹੋਏ ਸਨ। ਇੱਕ ਹੋਰ ਵਿਧਾਇਕ ਮਨਜੀਤ ਸਿੰਘ ਨੇ ਬਿਲਾਸਪੁਰ ਵਿੱਚ ਕਿਹਾ ਕਿ ਜਿਨ੍ਹਾਂ ਨੇ ਜਾਅਲੀ ਸਰਟੀਫਿਕੇਟਾਂ ਨਾਲ ਨੌਕਰੀਆਂ ਲਈਆਂ ਹਨ। ਉਨ੍ਹਾਂ ਨੂੰ ਨੌਕਰੀ ਦੌਰਾਨ ਮਿਲੇ ਸਾਰੇ ਲਾਭ ਉਨ੍ਹਾਂ ਤੋਂ ਵਸੂਲ ਕੀਤੇ ਜਾਣ। ਉਧਰ ਅਕਾਲੀ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੇ ਕਿਹਾ ਕਿ ਜੋ ਲੋਕ ਜਾਅਲੀ ਸਰਟੀਫਿਕੇਟਾਂ ਨਾਲ ਡਾਕਟਰ ਬਣਦੇ ਹਨ। ਉਹ ਸਰਕਾਰੀ ਨੌਕਰੀ ਛੱਡ ਕੇ ਪ੍ਰਾਈਵੇਟ ਨੌਕਰੀਆਂ ਲੈਂਦੇ ਹਨ, ਉਨ੍ਹਾਂ 'ਤੇ ਵੀ ਰੋਕ ਲਗਾਈ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ