SGPC Elections: ਹੁਣ 29 ਫਰਵਰੀ ਤੱਕ ਕਰਵਾ ਸਕੋਗੇ ਵੋਟਰ ਰਜਿਸਟ੍ਰੇਸ਼ਨ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਤਹਿਤ ਵੋਟਰ ਸੂਚੀਆਂ ਦੀ ਤਿਆਰੀ ਅਤੇ ਛਪਾਈ ਦਾ ਕੰਮ 1 ਤੋਂ 20 ਮਾਰਚ 2024 ਤੱਕ ਕੀਤਾ ਜਾਵੇਗਾ।

Share:

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਚੌਣਾਂ ਨੂੰ ਲੈ ਕੇ ਅਹਿਮ ਫੈਸਲਾ ਲਿਤਾ ਗਿਆ ਹੈ। ਜਿਸਦੇ ਤਹਿਤ ਵੋਟਰ ਰਜਿਸਟ੍ਰੇਸ਼ਨ ਦੀ ਮਿਤੀ 15 ਨਵੰਬਰ ਤੋਂ ਵਧਾ ਕੇ 29 ਫਰਵਰੀ 2024 ਕਰ ਦਿੱਤੀ ਗਈ ਹੈ। ਗੁਰਦੁਆਰਾ ਚੋਣਾਂ ਨੂੰ ਲੈ ਕੇ ਚੀਫ਼ ਕਮਿਸ਼ਨਰ ਵਲੋਂ ਗੁਰਦੁਆਰਾ ਬੋਰਡ ਦੇ ਚੋਣ ਮੰਡਲਾਂ ਵਿੱਚ ਵੋਟਰ ਸੂਚੀਆਂ ਤਿਆਰ ਕਰਨ ਦੇ ਸ਼ੈਡਿਉਲ ਵਿੱਚ ਬਦਲਾਅ ਕੀਤਾ ਗਿਆ ਹੈ। ਡੀਸੀ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਤਹਿਤ ਵੋਟਰ ਸੂਚੀਆਂ ਦੀ ਤਿਆਰੀ ਅਤੇ ਛਪਾਈ ਦਾ ਕੰਮ 1 ਤੋਂ 20 ਮਾਰਚ 2024 ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ 21 ਮਾਰਚ 2024 ਨੂੰ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ ਅਤੇ ਉਸੇ ਦਿਨ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਲੈਣ ਲਈ ਚੋਣ ਹਲਕੇ ਅਨੁਸਾਰ ਨਿਯੁਕਤ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਜਾਵੇਗੀ।

11 ਅਪ੍ਰੈਲ ਤੱਕ ਦਾਅਵੇ ਤੇ ਇਤਰਾਜ਼ ਕਰ ਸਕੋਗੇ ਪੇਸ਼

ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਆਖਰੀ ਮਿਤੀ 11 ਅਪ੍ਰੈਲ ਹੋਵੇਗੀ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਸਿੱਖ ਗੁਰਦੁਆਰਾ ਬੋਰਡ ਚੋਣਾਂ, 1959 ਦੇ ਨਿਯਮ ਨੰਬਰ 10(3) ਅਨੁਸਾਰ 21 ਅਪ੍ਰੈਲ 2024 ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ 2 ਮਈ 2024 ਨੂੰ ਸਪਲੀਮੈਂਟਰੀ ਸੂਚੀਆਂ ਦੀ ਤਿਆਰੀ ਅਤੇ ਛਪਾਈ ਕੀਤੀ ਜਾਵੇਗੀ। ਸੂਚੀ ਦਾ ਅੰਤਿਮ ਪ੍ਰਕਾਸ਼ਨ 3 ਮਈ, 2024 ਨੂੰ ਕੀਤਾ ਜਾਵੇਗਾ।

ਇਹ ਵੀ ਪੜ੍ਹੋ