ਅੰਮ੍ਰਿਤਸਰ 'ਚ ਪੁਰਾਣੀ ਰੰਜਿਸ਼ ਬਣੀ ਮੌਤ ਦਾ ਕਾਰਨ, ਪੁੱਤ ਨੂੰ ਬਚਾਉਂਦੇ ਪਿਓ ਨੇ ਗਵਾਈ ਜਾਨ

ਗੋਲੀਆਂ ਲੱਗਣ ਕਾਰਨ ਲਕਸ਼ਮਣ ਦਾਸ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਜਿੱਥੇ ਇਲਾਜ ਦੌਰਾਨ ਦੇਰ ਰਾਤ ਉਸ ਦੀ ਮੌਤ ਹੋ ਗਈ। ਜਦੋਂ ਕਿ ਚਮਨ ਲਾਲ ਦੇ ਸਿਰ ਵਿੱਚ ਡੂੰਘੀ ਸੱਟ ਵੱਜਣ ਕਾਰਨ ਉਸ ਦਾ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

Share:

ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਤੋਂ ਇੱਕ ਵਿਅਕਤੀ ਦੇ ਗੋਲਿਆਂ ਮਾਰ ਕੇ ਹੱਤੇਆ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਆਪਣੇ ਪੁੱਤਰ ਨੂੰ ਗੋਲੀਆਂ ਤੋਂ ਬਚਾਉਂਦੇ ਹੋਏ ਪਿਤਾ ਦੀ ਮੌਤ ਹੋ ਗਈ। ਦੋਵੇਂ ਪਿਓ-ਪੁੱਤ ਸਬਜ਼ੀ ਵੇਚਣ ਦਾ ਕੰਮ ਕਰਦੇ ਹਨ। ਪੁਰਾਣੀ ਰੰਜਿਸ਼ ਕਾਰਨ ਹਮਲਾਵਰਾਂ ਨੇ ਗੋਲੀਆਂ ਚਲਾਇਆ ਸੀ। ਜਿਸ ਵਿੱਚ ਆਪਣੇ ਪੁੱਤਰ ਨੂੰ ਬਚਾਉਣ ਆਏ ਪਿਤਾ ਨੂੰ ਦਿਲ ਦੇ ਨੇੜੇ ਗੋਲੀ ਮਾਰ ਦਿੱਤੀ ਗਈ। ਜਿਸ ਦੀ ਇਲਾਜ ਦੌਰਾਨ ਹਸਪਤਾਲ ਵਿੱਚ ਮੌਤ ਹੋ ਗਈ। ਪੁਲਿਸ ਨੇ 1 ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।  

ਕੀ ਹੈ ਪੂਰਾ ਮਾਮਲਾ

ਜੰਡਿਆਲਾ ਗੁਰੂ ਦੇ ਸਬਜ਼ੀ ਵਿਕਰੇਤਾ ਲਕਸ਼ਮਣ ਦਾਸ ਦੇ ਪੁੱਤਰ ਚਮਨ ਲਾਲ ਦੀ ਕੁਝ ਨੌਜਵਾਨਾਂ ਨਾਲ ਪੁਰਾਣੀ ਰੰਜਿਸ਼ ਸੀ। ਜਿਸ ਕਾਰਨ ਨੌਜਵਾਨ ਬਾਈਕ ਅਤੇ ਸਕੂਟਰ 'ਤੇ ਦੁਕਾਨ 'ਤੇ ਆਏ ਅਤੇ ਲੜਾਈ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪਹਿਲਾਂ ਉਸ ਨੇ ਚਮਨ ਲਾਲ ਦੀ ਕੁੱਟਮਾਰ ਕੀਤੀ। ਜਦੋਂ ਚਮਨ ਦੇ ਪਿਤਾ ਲਕਸ਼ਮਣ ਦਾਸ ਉਸ ਨੂੰ ਬਚਾਉਣ ਲਈ ਆਏ ਤਾਂ ਮੁਲਜ਼ਮ ਭੱਜ ਗਏ ਅਤੇ ਗੋਲੀਆਂ ਚਲਾ ਦਿੱਤੀਆਂ। ਇਨ੍ਹਾਂ ਵਿੱਚੋਂ ਇੱਕ ਗੋਲੀ ਲਕਸ਼ਮਣ ਦਾਸ ਦੇ ਦਿਲ ਦੇ ਨੇੜੇ ਲੱਗੀ ਜਿਸ ਕਾਰਨ ਉਹ ਲਹੂ-ਲੁਹਾਨ ਹੋ ਗਿਆ।

ਇੱਕ ਦੋਸ਼ੀ ਗ੍ਰਿਫਤਾਰ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਗੋਲੀ ਚਲਾਉਣ ਵਾਲਿਆਂ ਵਿੱਚ ਚਾਰ ਮੁਲਜ਼ਮ ਸ਼ਾਮਲ ਸਨ, ਜਿਨ੍ਹਾਂ ਵਿੱਚੋਂ ਇੱਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਤਿੰਨ ਦੀ ਪਛਾਣ ਵੀ ਕਰ ਲਈ ਗਈ ਹੈ।

ਕੀ ਕਹਿਣਾ ਹੈ ਪੁਲਿਸ ਦਾ

ਜੰਡਿਆਲਾ ਗੁਰੂ ਦੇ ਡੀਐਸਪੀ ਸੁੱਚਾ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਚੰਦਨ ਜੰਡਿਆਲਾ ਗੁਰੂ ਪਟੇਲ ਚੌਕ ਦਾ ਰਹਿਣ ਵਾਲਾ ਹੈ। ਜਲਦ ਹੀ ਬਾਕੀ ਤਿੰਨ ਜੋ ਕਿ ਅੰਮ੍ਰਿਤਸਰ ਸ਼ਹਿਰ ਦੇ ਰਹਿਣ ਵਾਲੇ ਹਨ, ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ। ਮੁਲਜ਼ਮਾਂ ਵਿੱਚੋਂ ਇੱਕ ਨੌਜਵਾਨ ਬਰੈੱਡ ਡਿਲੀਵਰੀ ਦਾ ਕੰਮ ਕਰਦਾ ਹੈ ਅਤੇ ਘਟਨਾ ਵਾਲੀ ਥਾਂ ’ਤੇ ਆਉਂਦਾ ਰਹਿੰਦਾ ਹੈ।

ਇਹ ਵੀ ਪੜ੍ਹੋ

Tags :