10 ਦਸੰਬਰ ਨੂੰ ਧਨਾਂਸੂ ਵਿਖੇ ਆਮ ਆਦਮੀ ਪਾਰਟੀ ਦੀ ਹੋਵੇਗੀ ਰੈਲੀ, ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਲੋਕਾਂ ਨੂੰ ਕਰਨਗੇ ਸੰਬੋਧਨ

ਮੁੱਖ ਮੰਤਰੀਆਂ ਦੇ ਆਮਦ ਨੂੰ ਲੈ ਕੇ ਸੁਰੱਖਿਆ ਦੇ ਪ੍ਰਬੰਧਾਂ ਦੀ ਤਿਆਰੀ ਸ਼ੁਰੂ, ਕਈ ਐਲਾਨ ਕੀਤੇ ਜਾਣ ਦੀ ਸੰਭਾਵਨਾ

Share:

10 ਦਸੰਬਰ ਨੂੰ ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਦੇ ਧਨਾਂਸੂ ਵਿਖੇ ਰੈਲੀ ਕੀਤੀ ਜਾ ਰਹੀ ਹੈ। ਜਿਸ ਵੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੇ ਤੌਰ ਸ਼ਾਮਲ ਹੋ ਕੇ ਸੰਬੋਧਨ ਕਰਨਗੇ। ਲੋਕ ਸਭਾ ਅਤੇ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਸੀਐਮ ਮਾਨ ਅਤੇ ਕੇਜਰੀਵਾਲ ਦੀ ਫੇਰੀ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਪ੍ਰਸ਼ਾਸਨ ਨੇ ਸੁਰੱਖਿਆ ਨੂੰ ਲੈ ਕੇ ਲੋੜੀਂਦੇ ਪ੍ਰਬੰਧਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਕਈ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ। ਪ੍ਰਸ਼ਾਸਨ ਨੇ ਵੀ ਇਸ ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸੀਐਮ ਮਾਨ ਅਤੇ ਕੇਜਰੀਵਾਲ ਦੀ ਇਸ ਫੇਰੀ ਨੂੰ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਕੁਝ ਦਿਨਾਂ ਬਾਅਦ ਨਗਰ ਨਿਗਮ ਚੋਣਾਂ ਅਤੇ ਫਿਰ ਲੋਕ ਸਭਾ ਚੋਣਾਂ ਹੋਣੀਆਂ ਹਨ।

 

ਦੋਵਾਂ ਮੁੱਖ ਮੰਤਰੀਆਂ ਦੇ ਦੌਰੇ ਨੂੰ ਲੈ ਕੇ ਕੀਤੀ ਮੀਟਿੰਗ

ਦੋਵਾਂ ਮੁੱਖ ਮੰਤਰੀਆਂ ਦੇ ਦੌਰੇ ਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਬੱਚਤ ਭਵਨ ਵਿਖੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਸਮਾਰਟ ਸਿਟੀ ਪ੍ਰੋਜੈਕਟਾਂ, ਪੁਲ ਉਸਾਰੀ, ਆਰ.ਓ.ਬੀ.-ਆਰ.ਯੂ.ਬੀ ਉਸਾਰੀ, ਮੁਹੱਲਾ ਕਲੀਨਿਕ ਆਦਿ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਸੂਤਰਾਂ ਨੇ ਦੱਸਿਆ ਕਿ ਉਕਤ ਪ੍ਰਾਜੈਕਟਾਂ ਸਬੰਧੀ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ ਜੋ ਸਰਕਾਰ ਨੂੰ ਭੇਜੀ ਜਾਵੇਗੀ। ਰੈਲੀ ਦੌਰਾਨ 'ਆਪ' ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ ਜਾਣਗੀਆਂ, ਜਿਸ ਵਿੱਚ ਵਿਕਾਸ ਕਾਰਜਾਂ ਦਾ ਵਿਸਥਾਰ ਨਾਲ ਜ਼ਿਕਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ