Punjab Weather: 1-2 ਮਾਰਚ ਨੂੰ ਪੰਜਾਬ ਭਰ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ, ਕੁਝ ਇਲਾਕਿਆਂ 'ਚ ਹੋ ਸਕਦੀ ਹੈ ਗੜੇਮਾਰੀ 

Punjab Weather:

Share:

Punjab Weather: ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮੌਸਮ ਬਦਲ ਸਕਦਾ ਹੈ। ਕੱਲ ਤੋਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਕਾਰਨ 1-2 ਮਾਰਚ ਨੂੰ ਪੰਜਾਬ ਭਰ ਵਿੱਚ ਬਾਰਿਸ਼ ਹੋ ਸਕਦੀ ਹੈ। ਕੁਝ ਇਲਾਕਿਆਂ 'ਚ ਗੜੇਮਾਰੀ ਦੀ ਸੰਭਾਵਨਾ ਨੂੰ ਦੇਖਦੇ ਹੋਏ ਆਰੈਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਇਸ ਪੱਛਮੀ ਗੜਬੜੀ ਦਾ ਪ੍ਰਭਾਵ ਸਿਰਫ਼ ਦੋ ਦਿਨ ਹੀ ਰਹੇਗਾ, ਜਦੋਂ ਕਿ 3 ਮਾਰਚ ਤੋਂ ਮੁੜ ਧੁੱਪ ਨਿਕਲੇਗੀ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪੱਛਮੀ ਗੜਬੜੀ ਸ਼ੁੱਕਰਵਾਰ ਤੋਂ ਸਰਗਰਮ ਹੋ ਜਾਵੇਗੀ। 

ਪੂਰੇ ਪੰਜਾਬ ਵਿੱਚ ਆਰੈਂਜ ਅਲਰਟ ਕੀਤਾ ਜਾਰੀ 

ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਪੂਰੇ ਪੰਜਾਬ ਵਿੱਚ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਸ਼ਨੀਵਾਰ ਨੂੰ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਮੋਗਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਫਾਜ਼ਿਲਕਾ, ਫ਼ਿਰੋਜ਼ਪੁਰ, ਮੁਕਤਸਰ, ਫ਼ਰੀਦਕੋਟ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਦਿੱਤਾ ਗਿਆ ਹੈ।

ਮੀਂਹ-ਹਨੇਰੀ ਦੇ ਕਾਰਨ ਨੁਕਸਾਨ ਹੋਣ ਦਾ ਖਦਸ਼ਾ

ਮੌਸਮ ਵਿਭਾਗ ਨੇ ਇਸ ਦੌਰਾਨ ਦਰੱਖਤਾਂ ਦੀਆਂ ਟਾਹਣੀਆਂ ਡਿੱਗਣ, ਮਲਬਾ ਹਵਾ ਵਿੱਚ ਉੱਡਣ, ਬਿਜਲੀ ਦੇ ਖੰਭਿਆਂ ਨੂੰ ਨੁਕਸਾਨ ਪਹੁੰਚਾਉਣ ਆਦਿ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਜੇਕਰ ਗੜੇਮਾਰੀ ਹੁੰਦੀ ਹੈ ਤਾਂ ਪਸ਼ੂਆਂ, ਕਾਰਾਂ ਦੇ ਸ਼ੀਸ਼ੇ ਅਤੇ ਕੱਚੇ ਮਕਾਨਾਂ ਨੂੰ ਨੁਕਸਾਨ ਹੋਣ ਦਾ ਖਦਸ਼ਾ ਹੈ। ਇਸ ਦੇ ਨਾਲ ਹੀ ਸੜਕਾਂ 'ਤੇ ਤਿਲਕਣ ਵੀ ਹੋ ਸਕਦੀ ਹੈ। ਇਸ ਦੌਰਾਨ ਲੋਕਾਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੌਸਮ ਵਿਭਾਗ ਨੇ ਕੁਝ ਸੁਝਾਅ ਵੀ ਦਿੱਤੇ ਹਨ, ਤਾਂ ਜੋ ਗੜੇਮਾਰੀ ਜਾਂ ਗਰਜ ਕਾਰਨ ਬਿਜਲੀ ਡਿੱਗਣ ਤੋਂ ਬਚਿਆ ਜਾ ਸਕੇ। ਮੌਸਮ ਵਿਭਾਗ ਅਨੁਸਾਰ ਮੌਸਮ ਵਿਭਾਗ ਨੇ ਗੜੇਮਾਰੀ ਦੌਰਾਨ ਆਪਣੇ ਸਿਰ ਦੀ ਰੱਖਿਆ ਕਰਨ, ਸੁਰੱਖਿਅਤ ਥਾਂ 'ਤੇ ਰਹਿਣ, ਪਸ਼ੂਆਂ ਨੂੰ ਸੁਰੱਖਿਅਤ ਅਤੇ ਢੱਕਣ ਵਾਲੀ ਥਾਂ 'ਤੇ ਬੰਨ੍ਹਣ ਅਤੇ ਬਿਜਲੀ ਦੇ ਉਪਕਰਨਾਂ ਨੂੰ ਵੀ ਬਿਨਾਂ ਪਲੱਗ ਰੱਖਣ ਦੇ ਸੁਝਾਅ ਦਿੱਤੇ ਹਨ।

ਇਹ ਵੀ ਪੜ੍ਹੋ