BSF ਦੀ ਸੂਚਨਾ 'ਤੇ Police ਨੇ ਗੁਰਦਾਸਪੁਰ ਤੋਂ ਫੜੇ 5 ਨਸ਼ਾ ਤਸਕਰ,ਸਰਹੱਦ ਪਾਰ ਤੋਂ ਮੰਗਵਾਉਦੇ ਸਨ ਹੈਰੋਇਨ

ਗ੍ਰਿਫ਼ਤਾਰ ਕੀਤੇ ਗਏ ਪੰਜ ਤਸਕਰਾਂ ਦੇ ਸਬੰਧ ਪਾਕਿਸਤਾਨ ਸਥਿਤ ਤਸਕਰਾਂ ਨਾਲ ਸਨ। ਉਹ ਡਰੋਨ ਰਾਹੀਂ ਭਾਰਤੀ ਸਰਹੱਦ 'ਤੇ ਨਸ਼ੀਲੇ ਪਦਾਰਥਾਂ ਦੀ ਖੇਪ ਮੰਗਵਾਉਂਦੇ ਸਨ। ਦੱਸਣਯੋਗ ਹੈ ਕਿ ਪਹਿਲਾਂ ਬੀਐਸਐਫ ਨੇ ਡਰੋਨ ਰਾਹੀਂ ਪਾਕਿਸਤਾਨ ਤੋਂ ਭਾਰਤ ਲਿਆਂਦੀ ਹੈਰੋਇਨ ਬਰਾਮਦ ਕੀਤੀ ਸੀ।

Share:

Punjab News: ਸੀਮਾ ਸੁਰੱਖਿਆ ਬਲ  ਅਤੇ ਪੰਜਾਬ ਪੁਲਿਸ ਨੇ ਪੰਜਾਬ ਦੇ ਗੁਰਦਾਸਪੁਰ 'ਚ ਸਾਂਝੇ ਆਪ੍ਰੇਸ਼ਨ '5 ਭਾਰਤੀ ਤਸਕਰਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਡਰੋਨ ਅਤੇ ਖੇਪ ਨੂੰ ਜ਼ਬਤ ਕਰਨ ਤੋਂ ਬਾਅਦ ਬੀਐਸਐਫ ਨੇ ਮਾਮਲੇ ਨੂੰ ਅੱਗੇ ਵਧਾਉਦੇ ਹੋਏ ਪੰਜਾਬ ਪੁਲਿਸ ਨੂੰ ਤਸਕਰਾਂ ਬਾਰੇ ਸੂਚਿਤ ਕੀਤਾ। ਇਸ ਤੋਂ ਬਾਅਦ ਪੁਲਿਸ ਨੇ ਸਮੱਗਲਰਾਂ ਨੂੰ ਹਥਿਆਰਾਂ ਅਤੇ ਡਰੱਗ ਮਨੀ ਦੇ ਨਾਲ-ਨਾਲ ਕਾਬੂ ਕਰ ਲਿਆ।

ਪਾਕਿਸਤਾਨ ਸਥਿਤ ਤਸਕਰਾਂ ਨਾਲ ਸਨ ਸਬੰਧ

ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਪੰਜ ਤਸਕਰਾਂ ਦੇ ਪਾਕਿਸਤਾਨ ਸਥਿਤ ਤਸਕਰਾਂ ਨਾਲ ਸਬੰਧ ਸਨ। ਉਹ ਡਰੋਨ ਰਾਹੀਂ ਭਾਰਤੀ ਸਰਹੱਦ 'ਤੇ ਨਸ਼ੀਲੇ ਪਦਾਰਥਾਂ ਦੀ ਖੇਪ ਮੰਗਵਾਉਂਦੇ ਸਨ। ਦੱਸਣਯੋਗ ਹੈ ਕਿ ਪਹਿਲਾਂ ਬੀਐਸਐਫ ਨੇ ਡਰੋਨ ਰਾਹੀਂ ਪਾਕਿਸਤਾਨ ਤੋਂ ਭਾਰਤ ਲਿਆਂਦੀ ਹੈਰੋਇਨ ਬਰਾਮਦ ਕੀਤੀ ਸੀ। ਪਹਿਲਾਂ ਬੀਐਸਐਫ ਨੇ ਡਰੋਨ ਰਾਹੀਂ ਪਾਕਿਸਤਾਨ ਤੋਂ ਭਾਰਤ ਲਿਆਂਦੀ ਹੈਰੋਇਨ ਬਰਾਮਦ ਕੀਤੀ ਸੀ। ਇਸ ਤੋਂ ਬਾਅਦ, ਬੀਐਸਐਫ ਇੰਟੈਲੀਜੈਂਸ ਸੈਟਅਪ ਨੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਇਆ ਅਤੇ ਤਸਕਰੀ ਦੇ ਪਿੱਛੇ ਚਿਹਰਿਆਂ ਦੀ ਪਛਾਣ ਕੀਤੀ। ਬੀਐਸਐਫ ਨੇ ਸੂਚਨਾ ਦੀ ਪੂਰੀ ਤਸਦੀਕ ਕਰਨ ਤੋਂ ਬਾਅਦ ਗੁਰਦਾਸਪੁਰ ਪੁਲਿਸ ਨੂੰ ਦਿੱਤੀ, ਜਿਸ ਕਾਰਨ ਦੋ ਤਸਕਰਾਂ ਨੂੰ ਕਾਬੂ ਕਰ ਲਿਆ ਗਿਆ।

ਅਗਲੀ ਕਾਰਵਾਈ ਅਤੇ ਪੁੱਛਗਿੱਛ ਤੋਂ ਬਾਅਦ ਬੀਐਸਐਫ ਨੇ ਤਿੰਨ ਹੋਰ ਤਸਕਰਾਂ ਨੂੰ ਕਾਬੂ ਕੀਤਾ ਹੈ। ਇਸ ਸਫਲ ਆਪ੍ਰੇਸ਼ਨ 'ਚ ਹੈਰੋਇਨ, ਡਰੱਗ ਮਨੀ, ਤਸਕਰੀ ਲਈ ਵਰਤੇ ਜਾਂਦੇ ਡਰੋਨ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ