ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਹਾਈ ਅਲਰਟ ਤੇ,ਰਾਤ ਨੂੰ ਸੂਬੇ ਭਰ ਵਿੱਚ ਲੱਗਣਗੇ ਨਾਕੇ

ਡੀਜੀਪ ਯਾਦਵ ਨੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਆਪੋ-ਆਪਣੇ ਖੇਤਰਾਂ ਵਿੱਚ ਦੇਰ ਰਾਤ ਨਾਕਾਬੰਦੀ ਕਰਨ ਦੇ ਹੁਕਮ ਜਾਰੀ ਕੀਤੇ ਹਨ।

Share:

26 ਜਨਵਰੀ ਨੂੰ ਲੈ ਕੇ ਪੰਜਾਬ ਪੁਲਿਸ ਹਾਈ ਅਲਰਟ ਤੇ ਹੈ। ਗਣਤੰਤਰ ਦਿਵਸ 'ਤੇ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਸੁਰੱਖਿਆ ਜਾਂਚ ਮੁਹਿੰਮ ਚਲਾਈ ਜਾਵੇਗੀ। ਇਹ ਮੁਹਿੰਮ ਸਾਰੇ ਪੁਲਿਸ ਜ਼ਿਲ੍ਹਿਆਂ ਅਤੇ ਜ਼ਿਲ੍ਹਾ ਪੱਧਰ 'ਤੇ ਚਲਾਈ ਜਾਵੇਗੀ। ਸੂਬੇ ਦੇ ਕਾਰਜਕਾਰੀ ਡੀਜੀਪੀ ਗੌਰਵ ਯਾਦਵ ਨੇ ਸੂਬੇ ਵਿੱਚ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ​​ਕਰਨ ਦੇ ਸਖ਼ਤ ਹੁਕਮ ਜਾਰੀ ਕੀਤੇ ਹਨ। ਯਾਦਵ ਨੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਆਪੋ-ਆਪਣੇ ਖੇਤਰਾਂ ਵਿੱਚ ਦੇਰ ਰਾਤ ਨਾਕਾਬੰਦੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ 26 ਜਨਵਰੀ ਤੋਂ ਪਹਿਲਾਂ ਪੁਲਿਸ ਕਮਿਸ਼ਨਰ ਅਤੇ ਐਸਐਸਪੀ ਖੁਦ ਆਪਣੇ ਇਲਾਕਿਆਂ ਵਿੱਚ ਪੁਲਿਸ ਚੌਕੀਆਂ ਦੀ ਚੈਕਿੰਗ ਕਰਨ।

 

ਸਰਹੱਦੀ ਇਲਾਕਿਆਂ ਵਿੱਚ ਵਿਸ਼ੇਸ਼ ਨਾਕੇਬੰਦੀ

ਡੀਜੀਪੀ ਦਫ਼ਤਰ ਨੇ ਜਾਰੀ ਕੀਤੀਆਂ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਪਾਕਿਸਤਾਨ ਨਾਲ ਲੱਗਦੀ ਸਰਹੱਦ ਨੇੜੇ ਵਿਸ਼ੇਸ਼ ਨਾਕਾਬੰਦੀ ਕੀਤੀ ਜਾਵੇਗੀ। ਕੁਝ ਸਰਹੱਦੀ ਜ਼ਿਲ੍ਹਿਆਂ ਵਿੱਚ ਸੁਰੱਖਿਆ ਮੁਲਾਜ਼ਮਾਂ ਦੀ ਗਿਣਤੀ ਵੀ ਵਧਾਈ ਜਾਵੇਗੀ। ਦੱਸ ਦਈਏ ਕਿ 26 ਜਨਵਰੀ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿਚ ਰਾਜਪਾਲ, ਮੁੱਖ ਮੰਤਰੀ ਅਤੇ ਮੰਤਰੀਆਂ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ