ਸਾਂਸਦ ਹਰਸਿਮਰਤ ਬਾਦਲ ਦੇ ਬਿਆਨ ਤੇ ਸੀਐਮ ਨੇ SGPC ਪ੍ਰਧਾਨ ਤੇ ਕੱਸਿਆ ਤੰਝ ਕਿਹਾ-ਧਾਮੀ ਕੁਝ ਬੋਲਣਗੇ ਜਾਂ ਹਾਂ ਹੀ ਸਮਝੀਏ

ਹਰਸਿਮਰਤ ਕੌਰ ਬਾਦਲ ਨੇ ਮਾਘੀ ਮੇਲੇ ਦੌਰਾਨ ਮਹਿਲਾ ਵਲੰਟੀਅਰਾਂ ਵੱਲੋਂ ਕਰਵਾਏ ਪ੍ਰੋਗਰਾਮ ਦੌਰਾਨ ਬੋਲਦਿਆਂ ਵਿਵਾਦਤ ਬਿਆਨ ਦਿੱਤਾ ਸੀ।

Share:

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਮਾਘੀ ਮੇਲੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਬਿਆਨ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਰੜੇ ਹੱਥੀ ਲਿਆ ਹੈ। ਉਨ੍ਹਾਂ ਨੇ ਆਰੋਪ ਲਾਉਂਦੇ ਹੋਏ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ’ਤੇ ਕਾਰਵਾਈ ਨਾ ਕਰਕੇ ਅਕਾਲੀ ਦਲ ਬਾਦਲ ਦੇ ਸੰਸਦ ਮੈਂਬਰ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।

CM ਭਗਵੰਤ ਮਾਨ ਦਾ ਟਵੀਟ

ਸੀਐਮ ਮਾਨ ਨੇ ਟਵੀਟ ਕਰਕੇ ਕਿਹਾ ਕਿ- ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਮਾਘੀ ਮੇਲੇ 'ਤੇ ਅਕਾਲੀ ਦਲ ਬਾਦਲ ਦੀ ਤਕੜੀ ਨੂੰ ਬਾਬੇ ਨਾਨਕ ਦੀ ਤਕੜੀ ਕਹਿਣ ਤੋਂ ਬਾਅਦ ਕੀ ਅਕਾਲੀ ਦਲ ਦੇ ਵਲੰਟੀਅਰ ਹਰਜਿੰਦਰ ਸਿੰਘ ਧਾਮੀ (ਐਸਜੀਪੀਸੀ) ਕੁਝ ਕਹਿਣਗੇ ਜਾਂ ਫਿਰ ਹਾਂ ਸਮਝੀਏ। ਅੱਜ ਮੀਡੀਆ ਸਾਹਮਣੇ ਹਮੇਸ਼ਾ ਵਾਂਗ ਅਕਾਲੀ ਦਾ ਬਚਾਅ ਕਰੋ ਅਤੇ ਭਗਵੰਤ ਮਾਨ ਨੂੰ ਕਹੋ ਧਾਰਮਿਕ ਮਾਮਲਿਆਂ ਵਿੱਚ ਦਖਲ ਨਾ ਦੇਵੇ।

ਹਰਸਿਮਰਤ ਕੌਰ ਨੇ ਦਿੱਤਾ ਸੀ ਇਹ ਬਿਆਨ

ਹਰਸਿਮਰਤ ਕੌਰ ਬਾਦਲ ਨੇ ਮਾਘੀ ਮੇਲੇ ਦੌਰਾਨ ਮਹਿਲਾ ਵਲੰਟੀਅਰਾਂ ਵੱਲੋਂ ਕਰਵਾਏ ਪ੍ਰੋਗਰਾਮ ਦੌਰਾਨ ਸੁਖਬੀਰ ਬਾਦਲ ਦੇ ਸਾਹਮਣੇ ਔਰਤਾਂ ਦੀਆਂ ਮੰਗਾਂ ਮੰਨਣ ਦੀ ਗੱਲ ਕਰਦਿਆਂ ਕਿਹਾ ਸੀ ਕਿ-ਮੈਨੂੰ ਯਕੀਨ ਹੈ ਕਿ ਤੁਸੀਂ ਔਰਤਾਂ ਦੀਆਂ ਇਨ੍ਹਾਂ ਗੱਲਾਂ ਵੱਲ ਜ਼ਰੂਰ ਧਿਆਨ ਦੇਵੋਗੇ ਅਤੇ ਬਾਬੇ ਨਾਨਕ ਦੀ ਤਕੜੀ ਵਾਲੀ ਪਾਰਟੀ...ਪੰਥ ਦੀ ਪਾਰਟੀ, ਜਿਸਨੇ 13-13 ਕਰਦੇ ਹੋਏ ਹਰ ਵਰਗ ਦਾ ਭਲ ਸੋਚਿਆ, ਤੁਸੀਂ ਉਸਨੂੰ ਮਜ਼ਬੂਤ ​​ਕਰੋਗੇ।

 

ਹਰਜਿੰਦਰ ਧਾਮੀ ਨੇ ਗੁਰਬਾਣੀ ਦੇ ਪ੍ਰਸਾਰਣ ਵਿਵਾਦ ਦੌਰਾਨ ਸੀਐਮ ਨੂੰ ਦਿੱਤੀ ਸੀ ਸਲਾਹ

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਬਿਆਨ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਨਿੱਜੀ ਚੈਨਲ ਵੱਲੋਂ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਪੈਦਾ ਹੋਏ ਵਿਵਾਦ ਸਮੇਂ ਦਿੱਤੇ ਬਿਆਨ ਨਾਲ ਜੋੜਿਆ ਹੈ। ਦੱਸਣਯੋਗ ਹੈ ਕਿ ਕਰੀਬ ਇਕ ਸਾਲ ਪਹਿਲਾਂ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਨਿੱਜੀ ਚੈਨਲਾਂ 'ਤੇ ਗੁਰਬਾਣੀ ਦੇ ਪ੍ਰਸਾਰਣ 'ਤੇ ਰੋਕ ਲਗਾ ਦਿੱਤੀ ਸੀ। ਜਿਸ 'ਤੇ ਐਡਵੋਕੇਟ ਧਾਮੀ ਨੇ ਸੀਐਮ ਭਗਵੰਤ ਮਾਨ ਨੂੰ ਧਾਰਮਿਕ ਮਾਮਲਿਆਂ 'ਚ ਦਖਲ ਨਾ ਦੇਣ ਦੀ ਸਲਾਹ ਦਿੱਤੀ ਸੀ।

ਇਹ ਵੀ ਪੜ੍ਹੋ